ਪੰਜਾਬ

punjab

ਨਸ਼ਾ ਕਰਨ ਤੋਂ ਰੋਕਣ ’ਤੇ ਨੌਜਵਾਨ ’ਤੇ ਹਮਲਾ !

By

Published : Mar 16, 2022, 5:15 PM IST

ਅਬੋਹਰ 'ਚ ਨਸ਼ੇ ਨੂੰ ਲੈ ਕੇ ਭਰਾ 'ਤੇ ਜਾਨਲੇਵਾ ਹਮਲਾ
ਅਬੋਹਰ 'ਚ ਨਸ਼ੇ ਨੂੰ ਲੈ ਕੇ ਭਰਾ 'ਤੇ ਜਾਨਲੇਵਾ ਹਮਲਾ

ਅਬੋਹਰ ਵਿੱਚ ਨਸ਼ਾ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ। ਹਲਕੇ ਦੀ ਇੰਦਰਾ ਕਲੋਨੀ ਵਿੱਚ ਭਰਾ ਨੂੰ ਨਸ਼ਾ ਕਰਨ ਤੋਂ ਰੋਕਣ ’ਤੇ ਨੌਜਵਾਨ ਉੱਪਰ ਜਾਨਵੇਲਾ ਹਮਲਾ ਕੀਤਾ ਗਿਆ ਹੈ। ਇਸਦੇ ਨਾਲ ਹੀ ਨਸ਼ੇ ਨੂੰ ਰੋਕੇ ਜਾਣ ਤੇ ਨਸ਼ੇੜੀ ਨੌਜਵਾਨ ਨੇ ਬਲੇਡ ਨਾਲ ਆਪਣੀ ਸਰੀਰ ਨੂੰ ਗੰਭੀਰ ਜ਼ਖ਼ਮੀ ਕੀਤਾ ਹੈ।

ਫਾਜ਼ਿਲਕਾ: ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ। ਲਗਾਤਾਰ ਨੌਜਵਾਨਾਂ ਦੀਆਂ ਨਸ਼ੀਲੇ ਪਦਾਰਥ ਦੀ ਵਰਤੋਂ ਕਾਰਨ ਮੌਤਾਂ ਹੋ ਰਹੀਆਂ ਹਨ ਜਿਸ ਕਾਰਨ ਮਾਪਿਆਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਹਾਲਾਂਕਿ ਪੰਜਾਬ ਵਿੱਚ ਇਸ ਵਾਰ ਨਵੀਂ ਸਰਕਾਰ ਆਮ ਆਦਮੀ ਪਾਰਟੀ ਦੀ ਬਣ ਚੁੱਕੀ ਹੈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ। ਆਦਮੀ ਪਾਰਟੀ ਵੱਲੋਂ ਨਸ਼ੇ ਨੂੰ ਖਤਮ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਇਸ ਦੌਰਾਨ ਹੀ ਫਾਜ਼ਿਲਕਾ ਦੇ ਅਬੋਹਰ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਭਰਾ ਨੂੰ ਨਸ਼ੇ ਕਰਨ ਤੋਂ ਰੋਕਣ ’ਤੇ ਨੌਜਵਾਨ ਰੋਹਿਤ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।ਜ਼ਖ਼ਮੀ ਨੌਜਵਾਨ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਦੇ ਨਾਲ ਹੀ ਨਸ਼ਾ ਕਰਨ ਤੋਂ ਰੋਕੇ ਜਾਣ ਤੇ ਨਸ਼ੇੜੀ ਨੌਜਵਾਨ ਨੇ ਖੁਦ ਨੂੰ ਜ਼ਖ਼ਮੀ ਕਰ ਲਿਆ। ਨੌਜਵਾਨ ਨੇ ਬਲੇਡ ਨਾਲ ਆਪਣੇ ਸਰੀਰ ’ਤੇ ਗੰਭੀਰ ਜ਼ਖ਼ਮ ਕੀਤੇ ਹਨ।

ਅਬੋਹਰ 'ਚ ਨਸ਼ੇ ਨੂੰ ਲੈ ਕੇ ਭਰਾ 'ਤੇ ਜਾਨਲੇਵਾ ਹਮਲਾ

ਇਸ ਘਟਨਾ ਨੂੰ ਲੈਕੇ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਨਸ਼ਾ ਸ਼ਰੇਆਮ ਵਿਕਦਾ ਹੈ ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਉਨ੍ਹਾਂ ਇਹ ਨਹੀਂ ਪਤਾ ਕਿ ਨਸ਼ਾ ਲਿਆਂਉਂਦੇ ਕਿੱਥੋਂ ਹਨ। ਪਰਿਵਾਰ ਨੇ ਦੱਸਿਆ ਕਿ ਬਹੁਤ ਜਿਆਦਾ ਨੌਜਵਾਨ ਨਸ਼ਾ ਕਰਨ ਦੇ ਆਦੀ ਹੋ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਨਸ਼ੇ ਨੂੰ ਫੈਲਣ ਤੋਂ ਰੋਕਿਆ ਜਾਵੇ।

ਓਧਰ ਦੂਜੇ ਪਾਸੇ ਇਸ ਘਟਨਾ ਨੂੰ ਲੈਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਅਜੇ ਤੱਕ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਕੋਲ ਬਿਆਨ ਦਿੱਤਾ ਗਿਆ ਤਾਂ ਉਸਦੇ ਆਧਾਰ ਉੱਪਰ ਉਹ ਬਣਦੀ ਕਾਰਵਾਈ ਜ਼ਰੂਰ ਕਰਨਗੇ।

ਇਹ ਵੀ ਪੜ੍ਹੋ:ਭਗਵੰਤ ਮਾਨ ਦੀ ਹੋਈ ਤਾਜਪੋਸ਼ੀ, ਹੁਣ 'ਮਾਨ' ਹੱਥ ਪੰਜਾਬ ਦੀ ਕਮਾਨ

ABOUT THE AUTHOR

...view details