ਪੰਜਾਬ

punjab

'ਰੇਲ ਰੋਕੋ' ਅੰਦੋਲਨ: ਸੱਦੇ ਤੋਂ ਪਹਿਲਾਂ ਹੀ ਕਿਸਾਨਾਂ ਨੇ ਰੋਕੀ ਟਰੇਨ , ਕੀਤੀ ਨਾਅਰੇਬਾਜ਼ੀ

By

Published : Oct 18, 2021, 9:59 AM IST

Updated : Oct 18, 2021, 10:36 AM IST

ਰੇਲ ਰੋਕੋ ਅੰਦੋਲਨ

ਕਿਸਾਨਾਂ ਨੇ ਫਿਰੋਜ਼ਪੁਰ ਖਾਈ ਵਾਲਾ ਅੱਡੇ ਦੇ ਕੋਲ ਫਾਟਕ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋ ਹਨੂੰਮਾਨਗੜ੍ਹ ਨੂੰ ਜਾਣ ਵਾਲੀ ਰੇਲ ਗੱਡੀ ਨੂੰ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਫਿਰੋਜ਼ਪੁਰ: ਲਖੀਮਪੁਰ ਖੇੜੀ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 18 ਅਕਤੂਬਰ ਨੂੰ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ। ਇਸੇ ਦੇ ਚੱਲਦੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਟ੍ਰੇਨਾਂ ਰੋਕੀਆਂ ਜਾ ਰਹੀਆਂ ਹਨ। ਸੂਬੇ ’ਚ ਵੀ ਕਿਸਾਨਾਂ ਵੱਲੋਂ ਆਪਣਾ ਟ੍ਰੇਨਾਂ ਨੂੰ ਰੋਕਿਆ ਜਾ ਰਿਹਾ ਹੈ।

ਫਿਰੋਜ਼ਪੁਰ

ਦੱਸ ਦਈਏ ਕਿ ਕਿਸਾਨਾਂ ਨੇ ਫਿਰੋਜ਼ਪੁਰ ਖਾਈ ਵਾਲਾ ਅੱਡੇ ਦੇ ਕੋਲ ਫਾਟਕ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋ ਹਨੂੰਮਾਨਗੜ੍ਹ ਨੂੰ ਜਾਣ ਵਾਲੀ ਰੇਲ ਗੱਡੀ ਨੂੰ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਇਸ ਦੌਰਾਨ ਕਿਸਾਨਾ ਨੇ ਕਿਹਾ ਹੈ ਕਿ ਸਰਕਾਰ ਨੂੰ ਮੰਤਰੀ ਨੂੰ ਕੁਰਸੀ ਤੋ ਹਟਾਇਆ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ 6 ਘੰਟਿਆਂ ਤੱਕ ਉਨ੍ਹਾਂ ਵੱਲੋਂ ਟਰੇਨਾਂ ਨੂੰ ਰੋਕਿਆ ਜਾਵੇਗਾ। ਵੱਡੀ ਗਿਣਤੀ ’ਚ ਕਿਸਾਨ ਉਨ੍ਹਾਂ ਦਾ ਸਾਥ ਦੇਣ ਲਈ ਪਹੁੰਚ ਰਹੇ ਹਨ।

ਦੂਜੇ ਪਾਸੇ ਟਰੇਨ ਦੇ ਡਰਾਈਵਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਸਵੇਰੇ ਹੀ ਟਰੇਨ ਨੂੰ ਰੋਕ ਦਿੱਤਾ ਗਿਆ ਸੀ ਜੋ ਹੁਣ ਤੱਕ ਖੜੀ ਹੈ।

10 ਵਜੇ ਤੋਂ ਲੈ ਕੇ 4 ਵਜੇ ਤੱਕ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਦਰੜ ਕੇ ਮਾਰੇ ਜਾਣ ਦੀ ਘਟਨਾ ਦੇ ਵਿਰੋਧ 'ਚ ਅੱਜ 6 ਘੰਟਿਆਂ ਲਈ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ 'ਚ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।

ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਤਰੀ ਮੰਡਲ ਤੋਂ ਹਟਾਉਣ ਤੇ ਗ੍ਰਿਫ਼ਤਾਰ ਕਰਨ ਦੀ ਮੰਗ

ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਕਿਸਾਨਾਂ ਨੇ ਲਖੀਮਪੁਰ ਖੇੜੀ ਦੀ ਘਟਨਾ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ 6 ਘੰਟਿਆਂ ਦੇ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ।

ਇਹ ਵੀ ਪੜੋ: ਲਖੀਮਪੁਰ ਹਿੰਸਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ 'ਰੇਲ ਰੋਕੋ' ਅੰਦੋਲਨ ਅੱਜ

Last Updated :Oct 18, 2021, 10:36 AM IST

ABOUT THE AUTHOR

...view details