ਪੰਜਾਬ

punjab

ਮੁੱਖ ਮੰਤਰੀ ਭਗਵੰਤ ਮਾਨ ਨਹੀਂ ਭਾਬੀ ਜੀ ਚਲਾ ਰਹੇ ਹਨ ਸਰਕਾਰ: ਸੁਖਬੀਰ ਬਾਦਲ

By

Published : Oct 2, 2022, 2:01 PM IST

Sukhbir Singh Badal said that not CM Bhagwant Mann but his wife is running the government
ਸੁਖਬੀਰ ਬਾਦਲ ਦਾ ਵੱਡਾ ਬਿਆਨ

ਫਿਰੋਜ਼ਪੁਰ ਦੇ ਦਿਹਾਤੀ ਹਲਕਾ ਵਿਖੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਸਰਕਾਰ ਨੂੰ ਚਿਤਾਵਨੀ ਦਿੰਦਾ ਹਾਂ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਖਾਲੀ ਕਰਨ ਦਾ ਨੋਟਿਸ (Notice to the farmers of the border area) ਦਿੱਤਾ ਗਿਆ ਹੈ ਜੋ ਕਿ ਕਿਸਾਨਾਂ ਨਾਲ ਧੱਕਾ ਹੈ। ਉਹਨਾਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਾਤ ਵਿੱਚ ਜ਼ਮੀਨਾ ਖਾਲੀ ਨਹੀਂ ਕਰਨਗੇ, ਅਕਾਲੀ ਦਲ ਉਹਨਾਂ ਨੇ ਨਾਲ ਖੜ੍ਹਾ ਹੈ।

ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਦੇ ਦਿਹਾਤੀ ਹਲਕਾ ਵਿਖੇ ਵਰਕਰਾਂ ਨੂੰ ਮਿਲਣ ਲਈ ਪਹੁੰਚੇ। ਇਸ ਮੌਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਹੈ ਜੋ ਕਿ ਕਿਸਾਨਾਂ ਨਾਲ (Notice to the farmers of the border area) ਧੱਕਾ ਹੈ। ਉਹਨਾਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਾਤ ਵਿੱਚ ਜ਼ਮੀਨਾ ਖਾਲੀ ਨਹੀਂ ਕਰਨਗੇ, ਅਕਾਲੀ ਦਲ ਉਹਨਾਂ ਨੇ ਨਾਲ ਖੜ੍ਹਾ ਹੈ।

ਇਹ ਵੀ ਪੜੋ:ਵਿਧਾਇਕ ਉਗੋਕੇ ਦੇ ਪਿਤਾ ਦੀ ਅੰਤਿਮ ਅਰਦਾਸ ਅੱਜ, ਸੀਐਮ ਮਾਨ ਦੀ ਪਤਨੀ ਸਣੇ ਹੋਰ ਮੰਤਰੀਆਂ ਨੇ ਕੀਤੀ ਸ਼ਿਰਕਤ

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਲੱਗ ਰਿਹਾ ਹੈ ਕਿ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਭਾਬੀ ਜੀ ਚਲਾ ਰਹੇ ਹਨ। ਉਹਨਾਂ ਨੇ ਕਿਹਾ ਕਿ ਭਗਵੰਤ ਮਾਨ ਜਿੱਥੇ ਵੀ ਜਾਂਦੇ ਹਨ, 50 ਗੱਡੀਆਂ ਦੇ ਕਾਫਲੇ ਨਾਲ ਚੱਲਦੇ ਹਨ, ਜਿਸ ਕਾਰਨ ਉੱਥੇ ਕਰਫਿਊ ਲੱਗ ਜਾਂਦਾ ਹੈ ਤੇ ਲੋਕ ਪਰੇਸ਼ਾਨ ਹੁੰਦੇ ਹਨ।

ਸੁਖਬੀਰ ਬਾਦਲ ਦਾ ਵੱਡਾ ਬਿਆਨ



ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ ਜਾਂਦਾ ਸੀ, ਪਰ ਉਹਨਾਂ ਨੇ ਤਾਂ ਲੋਕਾਂ ਦੇ ਹੱਕ ਵੀ ਖੋਹ ਲਏ ਹਨ। ਉਹਨਾਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਜਿੱਥੇ ਵੀ ਮੁਲਾਜ਼ਮ ਰੋਸ ਪ੍ਰਦਰਸ਼ਨ ਕਰਦੇ ਹਨ, ਉਨ੍ਹਾਂ 'ਤੇ ਲਾਠੀਚਾਰਜ ਕੀਤਾ ਜਾਂਦਾ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ।


ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ 2500 ਪ੍ਰਤੀ ਏਕੜ ਪਰਾਲੀ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਸਾੜਨ ਦੀ ਬਜ਼ਾਏ ਉਸ ਦਾ ਹੱਲ ਕੱਢ ਸਕਣ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ, ਜਦਕਿ ਅਕਾਲੀ ਦਲ ਦੀ ਸਰਕਾਰ ਸਮੇਂ ਇੱਕ ਮਹਿਨਾ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਂਦੇ ਸਨ।

ਇਹ ਵੀ ਪੜੋ:ਚੰਨੀ ਤੋਂ ਬਾਅਦ ਚਰਚਾ ਵਿੱਚ ਮੁੱਖ ਮੰਤਰੀ ਮਾਨ, ਸਟੇਜ ਉੱਤੇ ਕੀਤਾ ਗਰਬਾ ਤੇ ਪਾਇਆ ਭੰਗੜਾ

ABOUT THE AUTHOR

...view details