ਪੰਜਾਬ

punjab

ਠੇਕਾ ਮੁਲਾਜ਼ਮਾਂ ਨੇ ਰੈਗੂਲਰ ਨਾ ਕਰਨ ਦੇ ਵਿਰੋਧ ਵਿੱਚ ਫੂਕੀ ਪੰਜਾਬ ਸਰਕਾਰ ਦੀ ਅਰਥੀ

By

Published : Sep 13, 2022, 10:34 AM IST

ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਸਮੂਹ ਐਨਐਚਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ, ਪਰ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਇਸੇ ਦੇ ਰੋਸ ਵਿੱਚ ਠੇਕਾਂ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

contract employees protested IN Ferozepur
ਠੇਕਾ ਮੁਲਾਜ਼ਮਾਂ ਨੇ ਰੈਗੂਲਰ ਨਾ ਕਰਨ ਦੇ ਵਿਰੋਧ ਵਿੱਚ ਫੂਕੀ ਪੰਜਾਬ ਸਰਕਾਰ ਦੀ ਅਰਥੀ

ਫਿਰੋਜ਼ਪੁਰ:ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਸ਼ ਮਿਸ਼ਨ ਠੇਕਾ ਮੁਲਾਜਮਾਂ ਤੋਂ ਪੰਜਾਬ ਸਰਕਾਰ ਕਿਨਾਰਾ ਕਰਦੀ ਨਜਰ ਆ ਰਹੀ ਹੈ। ਨੈਸ਼ਨਲ ਹੈਲਸ਼ ਮਿਸ਼ਨ ਅਧੀਨ ਮੁਲਾਜਮ ਪਿਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ। ਜਿਸ ਨਾਲ ਸਮੇਂ ਦੀਆਂ ਸਰਕਾਰਾਂ ਨੇ ਹਰ ਵਾਰ ਧੋਖਾ ਕੀਤਾ ਹੈ।

ਇਸ ਮੌਕੇ ਯੂਨੀਅਨ ਆਗੂ ਬਗੀਚ ਸਿੰਘ ਨਾਗਪਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨੈਸ਼ਨਲ ਹੈਲਸ਼ ਮਿਸ਼ਨ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਵਿੱਚ ਹੀ ਸਮੂਹ ਐਨ.ਐਚ.ਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇਗਾ। ਪਰ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਜਿਸ ਦੇ ਵਿਰੋਧ ਵਿੱਚ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਸੂਬੇ ਭਰ ਵਿੱਚ ਸੋਮਾਵਾਰ ਨੂੰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਸ਼ ਮਿਸ਼ਨ ਅਧੀਨ ਕੰਮ ਕਰਦੇ ਸੂਬਾ ਭਰ ਦੇ ਸਮੂਹ ਠੇਕਾ ਮੁਲਾਜ਼ਮਾਂ ਨੇ 12 ਤੋਂ 2 ਵਜੇ ਤੱਕ 2 ਘੰਟੇ ਲਈ ਮੁਕੱਮਲ ਤੌਰ ਤੇ ਕੰਮ ਬੰਦ ਕਰਕੇ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕਰਨ ਲਈ ਕਾਲ ਕੀਤੀ ਗਈ ਸੀ।

ਠੇਕਾ ਮੁਲਾਜ਼ਮਾਂ ਨੇ ਰੈਗੂਲਰ ਨਾ ਕਰਨ ਦੇ ਵਿਰੋਧ ਵਿੱਚ ਫੂਕੀ ਪੰਜਾਬ ਸਰਕਾਰ ਦੀ ਅਰਥੀ

ਜਿਸ ਤਹਿਤ ਅੱਜ ਨੈਸ਼ਨਲ ਹੈਲਥ ਮਿਸ਼ਨ ਜਿਲ੍ਹਾ ਫਿਰੋਜ਼ਪੁਰ ਦੇ ਸਮੂਹ ਠੇਕਾ ਮੁਲਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜਮਾਂ ਦੁਆਰਾ ਕੋਵਿਡ-19 ਮਹਾਂਮਾਰੀ ਵਿੱਚ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੈਸ਼ਨਲ ਹੈਲਸ਼ ਮਿਸ਼ਨ ਲਈ ਸਪੈਸ਼ਲ ਰੈਗੂਲਾਇਜੇਸ਼ਨ ਪਾਲਿਸੀ ਬਣਾ ਕੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਜਮਾਂ ਨੂੰ ਬਿਨਾਂ ਭੇਦਭਾਵ ਦੇ ਰੈਗੂਲਰ ਕੀਤਾ ਜਾਵੇ।

ਸ. ਨਾਗਪਾਲ ਵੱਲੋਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਪੰਜਾਬ ਸਰਕਾਰ ਨੈਸ਼ਨਲ ਹੈਲਸ਼ ਮਿਸ਼ਨ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਪੂਰਨ ਤੌਰ ਤੇ ਐਲਾਨ ਨਹੀਂ ਕਰਦੀ ਉਦੋਂ ਤੱਕ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਿਸੇ ਸਮੇਂ ਵੀ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਰੱਖ ਕੇ ਸੰਗਰੂਰ ਦੀਆਂ ਸੜਕਾਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਜਿਲ੍ਹਾ ਫਿਰੋਜਪੁਰ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਠੇਕਾ ਮੁਲਾਜ਼ਮ ਹਾਜ਼ਰ ਸਨ।

ਇਹ ਵੀ ਪੜ੍ਹੋ:-ਦਵਿੰਦਰ ਨਾਗੀ ਦੀ ਕੈਲੀਗ੍ਰਾਫੀ ਦੇ ਬਾਲੀਵੁੱਡ ਅਤੇ ਪੌਲੀਵੁੱਡ ਵਿੱਚ ਚਰਚੇ, ਗੁਰਮੁਖੀ ਤੇ ਸੰਸਕ੍ਰਿਤੀ ਦੀ ਲਿਖਾਈ ਵੇਖ ਤੁਸੀਂ ਵੀ ਹੋ ਜਾਵੋਗੇ ਹੈਰਾਨ

ABOUT THE AUTHOR

...view details