ਪੰਜਾਬ

punjab

ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਜੰਮੂ-ਅੰਮ੍ਰਿਤਸਰ ਹਾਈਵੇ 'ਤੇ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਕੀਤਾ ਅਸਫ਼ਲ

By

Published : Mar 20, 2023, 3:53 PM IST

Amritpal's supporters attempt to stage a sit-in on the Jammu-Amritsar highway
Amritpal Singh's Supporters : ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਜੰਮੂ-ਅਮ੍ਰਿਤਸਰ ਹਾਈਵੇ 'ਤੇ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਕੀਤੀ ਅਸਫਲ ()

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਉਸ ਖਿਲਾਫ ਕੀਤੀ ਗਈ ਕਾਰਵਾਈ ਦੇ ਖਿਲਾਫ ਜੰਮੂ-ਅਮ੍ਰਿਤਸਰ ਹਾਈਵੇ ਉੱਤੇ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਗਈ। ਪਰ ਪੁਲਿਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਹਿਰਾਸਤ ਵਿੱਚ ਲੈ ਲਿਆ।

Amritpal Singh's Supporters : ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਜੰਮੂ-ਅਮ੍ਰਿਤਸਰ ਹਾਈਵੇ 'ਤੇ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਕੀਤੀ ਅਸਫਲ

ਗੁਰਦਾਸਪੁਰ:ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ 'ਤੇ ਗੁਰਦਾਸਪੁਰ ਦੇ ਪਿੰਡ ਸੋਹਲ ਨੇੜੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਅਸਫਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਦੇ ਕੁਝ ਸਮਰਥਕ ਪਿੰਡ ਸੋਹਲ ਨੇੜੇ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ, ਜਿਨ੍ਹਾਂ ਨੂੰ ਪੁਲੀਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਸ਼ਾਂਤ ਕੀਤਾ ਗਿਆ ਅਤੇ ਸਮਝਾ ਕੇ ਉਨ੍ਹਾਂ ਦੇ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ।

ਫੈਡਰੇਸ਼ਨ ਦੇ ਮੁਖੀ ਨੂੰ ਕੀਤਾ ਨਜਰਬੰਦ :ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦਿਲਬਾਗ ਸਿੰਘ ਨਾਂ ਦੇ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਦੱਸ ਦਈਏ ਕਿ ਹਾਈਵੇ ਜਾਮ ਕਰਨ ਦਾ ਸੱਦਾ ਦੇਣ ਵਾਲੇ ਸਾਡਾ ਪੰਜਾਬ ਫੈਡਰੇਸ਼ਨ ਦੇ ਮੁਖੀ ਇੰਦਰਪਾਲ ਸਿੰਘ ਨੂੰ ਪੁਲਿਸ ਨੇ ਸਵੇਰੇ ਹੀ ਉਸਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਸੀ। ਇਸ ਮੌਕੇ ਡੀ.ਐਸ.ਪੀ ਰਾਜਬੀਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਸ਼ਰਾਰਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :Flag March In Mansa: ਮਾਨਸਾ ਪੁਲਿਸ ਨੇ ਕੇਂਦਰੀ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਕੱਢਿਆ ਫਲੈਗ ਮਾਰਚ

ਧਾਰਾ 144 ਦੇ ਚੱਲਦਿਆਂ ਕਿਸੇ ਨੂੰ ਵੀ ਧਰਨਾ ਪ੍ਰਦਰਸ਼ਨ ਕਰਨ ਦੀ ਵੀ ਇਜਾਜ਼ਤ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਝੂਠੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰ ਬਾਰੇ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕਰੋ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਯਾਦ ਰਹੇ ਕਿ ਖਾਲਿਸਤਾਨ ਪੱਖੀ ਕੱਟੜ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ਵਿੱਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਇੱਕ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ।

ਅੰਮ੍ਰਿਤਪਾਲ ਦੇ ਹੁਣ ਤਕ 112 ਸਮਰਥਕ ਗ੍ਰਿਫਤਾਰ :ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਨੇ ਦੱਸਿਆ ਕਿ ਸਿੰਘ ਦੀ ਭਾਲ ਅਜੇ ਜਾਰੀ ਹੈ। ਸੂਬਾ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਅੰਮ੍ਰਿਤਪਾਲ ਦੀ ਭਾਲ 'ਚ ਪੁਲਸ ਨੇ ਐਤਵਾਰ ਨੂੰ 'ਫਲੈਗ ਮਾਰਚ' ਕੱਢਿਆ ਸੀ ਅਤੇ ਸੂਬੇ ਭਰ 'ਚ ਤਲਾਸ਼ੀ ਮੁਹਿੰਮ ਚਲਾਈ ਸੀ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਉਸ ਦੀ ਸੰਸਥਾ 'ਵਾਰਿਸ ਪੰਜਾਬ ਦੇ' ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਜਥੇਬੰਦੀ ਦੇ 78 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ABOUT THE AUTHOR

...view details