ਗੁਰਦਾਸਪੁਰ: ਝੋਨੇ ਦੀ ਸਿੱਧੀ ਬਿਜਾਈ (Direct sowing of paddy) ਨੂੰ ਲੈਕੇ ਪੰਜਾਬ ਸਰਕਾਰ (Government of Punjab) ਵੱਲੋਂ ਕਾਫ਼ੀ ਉੱਚ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਗੁਰਦਾਸਪੁਰ ਤੋਂ ਸਾਹਮਣੇ ਆਈਆਂ ਹਨ। ਜਿੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (Deputy Commissioner of the district) ਵੱਲੋਂ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ (Political parties of Punjab) ਅਤੇ ਹੋਰ ਕਈ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਗਿਆ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ (Deputy Commissioner Mr. Mohammad Ishfaq) ਵੱਲੋਂ ਸਥਾਨਿਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਸਮੂਹ ਰਾਜੀਨਿਤਿਕ/ਨੁਮਾਇੰਦਿਆਂ ਅਤੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਲ, ਗੁਰਦੀਪ ਸਿੰਘ ਰੰਧਾਵਾ, ਬਲਬੀਰ ਸਿੰਘ ਪੰਨੂੰ, ਜਗਰੂਪ ਸਿੰਘ ਸੇਖਵਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਅਮਨਦੀਪ ਕੌਰ, ਰਵਿੰਦਰ ਕੌਰ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਸਟੇਟ ਜੁਆਇੰਟ ਸੈਕਟਰੀ ਪੰਜਾਬ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।