ਪੰਜਾਬ

punjab

ਬਟਾਲਾ ਐਨਕਾਊਂਟਰ: ਗੈਂਗਸਟਰ ਬਬਲੂ ਗ੍ਰਿਫ਼ਤਾਰ, ਪੁਲਿਸ ਅਤੇ ਗੈਂਗਸਟਰ ਵਲੋਂ ਲਗਭਗ ਕੱਢੇ ਗਏ 100 ਫ਼ਾਇਰ

By

Published : Oct 8, 2022, 12:09 PM IST

Updated : Oct 8, 2022, 2:46 PM IST

ਗੁਰਦਾਸਪੁਰ ਦੇ ਹਲਕਾ ਬਟਾਲਾ ਦੇ ਨੇੜਲੇ ਕਸਬਾ ਅੱਚਲ ਸਾਹਿਬ ਦੇ ਪਿੰਡ ਕੋਟਲਾ ਬੋਝਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਉਕਤ ਗੈਂਗਸਟਰ ਨੂੰ ਕਾਬੂ ਕਰਨ ਗਈ ਸੀ ਅਤੇ ਉਸ ਵਲੋਂ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਜਿਸ ਨੂੰ ਕਿ ਭਾਰੀ ਮੁਸ਼ੱਕਤ ਤੋਂ ਬਾਅਦ ਕਾਬੂ ਕਰ ਲਿਆ ਹੈ।

Exchange of fire underway between police and a gangster at a village near Batala in Gurdaspur
ਬਟਾਲਾ ਦੇ ਨਜ਼ਦੀਕੀ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਗੁਰਦਾਸਪੁਰ: ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਦੇ ਖਿਲਾਫ਼ ਮੁਹਿੰਮ ਤੇਜ਼ ਕੀਤੀ ਗਈ ਹੈ। ਇਸ ਵਿਚਾਲੇ ਪੁਲਿਸ ਵਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਪੁਲਿਸ ਵਲੋਂ ਅੱਜ ਗੈਂਗਸਟਰਾਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰਨ ਲਈ ਰੇਡ ਕੀਤੀ ਗਈ। ਜਿਸ ਦੇ ਚੱਲਦਿਆਂ ਹਲਕਾ ਬਟਾਲਾ ਦੇ ਨੇੜਲੇ ਕਸਬਾ ਅੱਚਲ ਸਾਹਿਬ ਦੇ ਪਿੰਡ ਕੋਟਲਾ ਬੋਝਾ 'ਚ ਗੈਂਗਸਟਰ ਬਬਲੂ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ 'ਤੇ ਗੈਂਗਸਟਰਾਂ ਵੱਲੋਂ ਫਾਇਰਿੰਗ ਕੀਤੀ ਗਈ। ਚਾਰ ਘੰਟੇ ਦੇ ਆਪ੍ਰੇਸ਼ਨ ਤੋਂ ਬਾਅਦ ਗੈਂਗਸਟਰ ਨੂੰ ਕਾਬੂ ਕੀਤਾ ਗਿਆ।

ਬਟਾਲਾ ਦੇ ਨਜ਼ਦੀਕੀ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਗੈਂਗਸਟਰ ਵਲੋਂ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਫੌਰਸ ਤਾਇਨਾਤ ਕੀਤੀ ਗਈ। ਗੈਂਗਸਟਰ ਨੂੰ ਕਾਬੂ ਕਰਨ ਲਈ ਇਹ ਆਪ੍ਰੇਸ਼ਨ ਕਰੀਬ ਤਿੰਨ ਤੋਂ ਚਾਰ ਘੰਟੇ ਚੱਲਿਆ। ਜਿਸ 'ਚ ਕਰੀਬ ਦੋਵਾਂ ਪਾਸਿਓ ਸੋ ਦੇ ਕਰੀਬ ਗੋਲੀਆਂ ਚੱਲੀਆਂ ਹਨ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਗੈਂਗਸਟਰ ਬਬਲੂ ਨੂੰ ਕਾਬੂ ਕੀਤਾ ਗਿਆ ਹੈ, ਜੋ ਕਿ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ।

ਬਟਾਲਾ ਦੇ ਨਜ਼ਦੀਕੀ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਇਸ ਸਬੰਧੀ ਪੁਲਿਸ ਦੇ ਉਚ ਅਧਿਕਾਰੀਆਂ ਦਾ ਕਹਿਣਾ ਕਿ ਮਾਮਲੇ 'ਚ ਗੈਂਗਸਟਰ ਕਾਬੂ ਕੀਤਾ, ਜੋ ਜ਼ਖਮੀ ਹੋਇਆ ਹੈ ਅਤੇ ਉਸ ਨੂੰ ਇਲਾਜ ਲਈ ਪਹਿਲਾਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰ ਦੇ ਲਿੰਕ ਅਤੇ ਵਾਰਦਾਤਾਂ ਦਾ ਵੀ ਪਤਾ ਕੀਤਾ ਜਾਵੇਗਾ।

ਬਟਾਲਾ ਦੇ ਨਜ਼ਦੀਕੀ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਇਸ ਤੋਂ ਪਹਿਲਾਂ ਕੀ ਕੁਝ ਹੋਇਆ :ਇਸ ਸਬੰਧੀ ਐਸ ਐਸ ਪੀ ਬਟਾਲਾ ਸਤਿੰਦਰਪਾਲ ਸਿੰਘ ਵੱਲੋ ਵਲੋਂ ਉਕਤ ਗੈਂਗਸਟਰ ਨੂੰ ਸਰੰਡਰ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਪੁਲਿਸ ਵਲੋਂ ਡਰੋਨ ਕੈਮਰੇ ਰਾਹੀ ਗੈਂਗਸਟਰ ਦੀ ਅਸਲ ਲੁਕੇਸ਼ਨ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬਟਾਲਾ ਦੇ ਨਜ਼ਦੀਕੀ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਇਸ ਮੌਕੇ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਉਕਤ ਗੈਂਗਸਟਰ ਭੱਜਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਸਬੰਧੀ ਉਚ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਕੁਝ ਹੀ ਮਿੰਟਾਂ 'ਚ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਉਸ ਨੂੰ ਸਰੰਡਰ ਕਰਨ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗੈਂਗਸਟਰ ਦੇ ਪੁਲਿਸ ਵਲੋਂ ਚਲਾਈ ਗੋਲੀ ਵੀ ਲੱਗੀ ਹੈ ਪਰ ਹਾਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਗੈਂਗਸਟਰ ਬਾਹਰ ਹੈ।

ਬਟਾਲਾ ਦੇ ਨਜ਼ਦੀਕੀ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਇਸ ਸਬੰਧੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਅਜੇ ਵੀ ਜਾਰੀ ਹੈ। ਗੈਂਗਸਟਰਾਂ ਵਲੋਂ ਪਿੰਡ ਦੇ ਬਾਹਰਵਾਰ ਖੇਤਾਂ 'ਚ ਡੇਰਾ ਲਾਇਆ ਹੋਇਆ ਸੀ। ਜਿਥੇ ਪੁਲਿਸ ਨੇ ਦਬਸ਼ ਕੀਤੀ ਸੀ। ਇਸ ਮੌਕੇ ਪੁਲਿਸ ਵਲੋਂ ਉਕਤ ਗੈਂਗਸਟਰ ਦੀ ਪਤਨੀ ਅਤੇ ਬੱਚੇ ਨੂੰ ਹਿਰਾਸਤ 'ਚ ਲੈ ਲਿਆ ਹੈ।

ਬਟਾਲਾ ਦੇ ਨਜ਼ਦੀਕੀ ਪਿੰਡ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਕ ਗੈਂਗਸਟਰ ਬਬਲੂ ਜਿਸ ਦੇ ਹੱਥਾਂ 'ਚ ਦੋ ਪਿਸਤੌਲ ਸੀ ਅਤੇ ਉੇਸ ਦੇ ਨਾਲ ਪਤਨੀ ਅਤੇ ਬੱਚਾ ਵੀ ਸੀ। ਪੁਲਿਸ ਦੀ ਕਾਰ ਨੂੰ ਦੇਖ ਕੇ ਸ਼ੱਕੀ ਗੈਂਗਸਟਰ ਵਲੋਂ ਆਪਣੀ ਕਾਰ ਨੂੰ ਭਜਾ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਦਾ ਪਿੱਛਾ ਕੀਤਾ ਤਾਂ ਇਸ ਦੌਰਾਨ ਅਣਪਛਾਤੇ ਗੈਂਗਸਟਰ ਆਪਣੀ ਪਤਨੀ ਅਤੇ ਬੱਚੇ ਸਮੇਤ ਖੇਤਾਂ 'ਚ ਦਾਖਲ ਹੋ ਗਿਆ। ਜਿਸ ਕਾਰਨ ਪੁਲਿਸ ਨੇ ਖੇਤਾਂ ਦੀ ਘੇਰਾਬੰਦੀ ਕਰ ਦਿੱਤੀ ਹੈ।

ਗੈਂਗਸਟਰ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ, ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਭਾਰੀ ਪੁਲਿਸ ਫੋਰਸ ਨੇ ਘੇਰਾਬੰਦੀ ਕਰ ਲਈ ਹੈ। ਫਿਲਹਾਲ ਪੁਲਿਸ ਇਸ ਬਾਰੇ ਗੱਲ ਕਰਨ ਤੋਂ ਇਨਕਾਰ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੱਬਲੂ ਗੈਂਗਸਟਰ ਪਿੰਡ ਸੈਦਪੁਰ ਜ਼ਿਲਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ:ਸੀਐਨਜੀ ਤੇ ਪਾਈਪ ਵਾਲੀ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ

Last Updated : Oct 8, 2022, 2:46 PM IST

ABOUT THE AUTHOR

...view details