ਪੰਜਾਬ

punjab

Women Commit Suicide: ਪਤੀ ਤੇ ਸੱਸ ਤੋਂ ਦੁਖੀ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਵਸਤੂ

By

Published : Jun 26, 2023, 11:27 AM IST

ਗੁਰਦਾਸਪੁਰ ਵਿੱਚ ਇਕ ਵਿਆਹੁਤਾ ਨੇ ਪਤੀ ਤੇ ਸੱਸ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮ੍ਰਿਤਕਾ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Husband and mother-in-law upset married woman commits suicide in Gurdaspur
ਪਤੀ ਤੇ ਸੱਸ ਤੋਂ ਦੁਖੀ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਵਸਤੂ

ਗੁਰਦਾਸਪੁਰ ਵਿੱਚ ਪਤੀ ਤੇ ਸੱਸ ਤੋਂ ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਗੁਰਦਾਸਪੁਰ :ਗੁਰਦਾਸਪੁਰ ਦੇ ਪਿੰਡ ਕੁੰਜਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋਕੇ ਇਕ 28 ਸਾਲ ਦੀ ਵਿਆਹੁਤਾ ਰਾਜਬੀਰ ਕੌਰ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖ਼ਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

5 ਸਾਲ ਪਹਿਲਾਂ ਹੋਇਆ ਸੀ ਵਿਆਹ :ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਦੱਸਿਆ ਕੀ ਉਸਦੀ ਬੇਟੀ ਰਾਜਬੀਰ ਕੌਰ ਦਾ 5 ਸਾਲ ਪਹਿਲਾਂ ਵਿਆਹ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ। ਉਹਨਾਂ ਦੀ ਇਕ 3 ਸਾਲ ਦੀ ਬੱਚੀ ਹੈ ਅਤੇ ਕੁੱਝ ਮਹੀਨਿਆਂ ਤੋਂ ਉਹਨਾਂ ਦੇ ਬੇਟੀ ਨੂੰ ਉਸਦਾ ਪਤੀ ਅਤੇ ਸੱਸ ਹਰਜਿੰਦਰ ਕੌਰ ਉਸ ਨੂੰ ਤੰਗ-ਪਰੇਸ਼ਾਨ ਕਰਦੇ ਸਨ, ਜਿਸ ਬਾਰੇ ਉਸਨੇ ਕਈ ਵਾਰ ਘਰ ਦੱਸਿਆ ਸੀ। ਅੱਜ ਉਸਨੇ ਪਰੇਸ਼ਾਨ ਹੋਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ। ਇਸ ਸਬੰਧੀ ਜਾਣਕਾਰੀ ਉਹਨਾਂ ਨੂੰ ਇਕ ਗੁਆਂਢੀ ਵੱਲੋਂ ਦਿੱਤੀ ਗਈ, ਜਦੋਂ ਉਨ੍ਹਾਂ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਦੀ ਮ੍ਰਿਤਕ ਦੇਹ ਘਰ ਦੇ ਵਿੱਚ ਪਾਈ ਹੋਈ ਸੀ। ਇਸ ਮਗਰੋਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਦੇ ਕਾਤਲ ਪਤੀ ਅਤੇ ਸੱਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਰਮਾਰੀ ਜਾਰੀ :ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਬੇਟੀ ਨੂੰ ਉਸ ਦਾ ਪਤੀ ਅਤੇ ਸੱਸ ਪਰੇਸ਼ਾਨ ਕਰਦੇ ਸਨ, ਜਿਸ ਤੋਂ ਦੁਖੀ ਹੋਕੇ ਅੱਜ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ABOUT THE AUTHOR

...view details