ਪੰਜਾਬ

punjab

ਗੰਨਾ ਕਾਸ਼ਤਕਾਰਾਂ ਨੇ ਫਸਲ ਦੀ ਬਕਾਇਆ ਰਾਸ਼ੀ ਮਿਲਣ 'ਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

By

Published : Apr 24, 2020, 1:24 PM IST

ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰਾਂ ਨੇ ਫਸਲ ਦੀ ਬਕਾਇਆ ਰਾਸ਼ੀ ਮਿਲਣ 'ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

ਫ਼ੋਟੋ।
ਫ਼ੋਟੋ।

ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦੀ ਬਕਾਇਆ ਰਾਸ਼ੀ ਮਿਲ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਸੰਕਟ ਦੀ ਘੜੀ ਵਿੱਚ ਸਰਕਾਰ ਨੇ ਬਕਾਇਆ ਰਾਸ਼ੀ ਜਾਰੀ ਕਰਕੇ ਕਿਸਾਨਾਂ ਦੀ ਬਾਂਹ ਫੜੀ ਹੈ, ਜਿਸ ਲਈ ਉਹ ਸਰਕਾਰ ਦੇ ਰਿਣੀ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਤਹਿਤ ਸਹਿਕਾਰੀ ਮਿੱਲ ਪਨਿਆੜ, ਗੁਰਦਾਸਪੁਰ ਅਤੇ ਬਟਾਲਾ ਮਿੱਲ ਨੂੰ 11 ਕਰੋੜ 33 ਲੱਖ 41 ਹਜ਼ਾਰ ਰੁਪਏ ਜਾਰੀ ਕੀਤੇ ਗਏ ਸਨ।

ਵੇਖੋ ਵੀਡੀਓ

ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਕਿਸਾਨ ਆਗੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਵੀ ਬਹੁਤ ਧੰਨਵਾਦੀ ਹਨ, ਜਿਨ੍ਹਾਂ ਨੇ ਹਮੇਸ਼ਾਂ ਉਨਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਸੁਣੀਆਂ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਅੱਜ ਜੋ ਗੰਨੇ ਦੀ ਫਸਲ ਦਾ ਬਕਾਇਆ ਮਿਲਿਆ ਹੈ, ਉਸ ਬਾਬਤ ਵੀ ਉਹ ਕਿਸਾਨਾਂ ਨਾਲ ਡਿਪਟੀ ਕਮਿਸ਼ਨਰ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਸੀ ਕਿ ਉਹ ਸਰਕਾਰ ਦੇ ਧਿਆਨ ਵਿਚ ਇਹ ਮਸਲਾ ਲਿਆ ਕੇ ਹੱਲ ਕਰਵਾਉਣ ਦਾ ਯਤਨ ਕਰਨਗੇ, ਇਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

ਜੋ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਤਹਿਤ ਸਹਿਕਾਰੀ ਮਿੱਲ ਪਨਿਆੜ, ਗੁਰਦਾਸਪੁਰ ਅਤੇ ਬਟਾਲਾ ਮਿੱਲ ਨੂੰ 11 ਕਰੋੜ 33 ਲੱਖ 41 ਹਜ਼ਾਰ ਰੁਪਏ ਜਾਰੀ ਕੀਤੇ ਗਏ ਸਨ ਅਤੇ ਜੋ ਅੱਜ ਹੀ ਕਿਸਾਨਾਂ ਦੇ ਖਾਤੇ ਵਿਚ ਪਾ ਦਿੱਤੇ ਗਏ ਹਨ।

ABOUT THE AUTHOR

...view details