ਪੰਜਾਬ

punjab

ਚੱਬੇਵਾਲ ਵਿਖੇ ਮਜ਼ਦੂਰ ਦਿਵਸ ਮੌਕੇ ਲਹਿਰਾਇਆ ਗਿਆ ਝੰਡਾ

By

Published : May 1, 2020, 2:09 PM IST

ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ ਤੇ ਆਪਣੇ ਘਰ ਅਤੇ ਕੋਟ ਫਤੂਹੀ ਕੀ ਮੰਡੀ ਵਿੱਚ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ।

Labour Day in Chabbewal at Hoshiarpur
ਮਜ਼ਦੂਰ ਦਿਵਸ

ਹੁਸ਼ਿਆਰਪੁਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਕੋਟ ਫਤੂਹੀ ਕੀ ਮੰਡੀ ਵਿੱਚ ਮਜ਼ਦੂਰ ਦਿਵਸ ਮੌਕੇ ਤਿਰੰਗਾ ਲਹਿਰਾ ਕੇ ਮਨਾਇਆ ਗਿਆ। ਇਸ ਮੌਕੇ ਡਾ.ਰਾਜ ਕੁਮਾਰ ਅਤੇ ਹੋਰਨਾਂ ਵੱਲੋਂ 'ਜੈ ਹਿੰਦ' ਅਤੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਲਗਾਏ ਗਏ।

ਮਜ਼ਦੂਰ ਦਿਵਸ ਮੌਕੇ ਲਹਿਰਾਇਆ ਝੰਡਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਮੁਸ਼ਕਿਲ ਦੌਰ ਵਿੱਚ ਵੀ ਘਟੀਆ ਪੱਧਰ ਦੀ ਹੀ ਰਾਜਨੀਤੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੈਕੇਜ ਦੇਣ ਦੀ ਬਜਾਏ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਡਾ. ਵੇਰਕਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਸੇ ਦਾ ਬਣਦਾ ਜੀਐਸਟੀ ਫੰਡ ਸਮੇਤ ਹੋਰ ਵੀ ਰਾਹਤ ਫੰਡ ਜਾਰੀ ਕਰੇ, ਤਾਂ ਜੋ ਇਸ ਕੋਰੋਨਾ ਸੰਕਟ ਸਮੇਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਉਣਾ ਇੱਕੋ ਮਕਸਦ ਹੈ ਕਿ ਮੋਦੀ ਸਰਕਾਰ ਜਾਗੇ ਅਤੇ ਮੰਗਾਂ ਉੱਤੇ ਧਿਆਨ ਦੇਵੇ।

ਇਹ ਵੀ ਪੜ੍ਹੋ: ਹਜ਼ੂਰ ਸਾਹਿਬ ਤੋਂ ਪੰਜਾਬ ਪਹੁੰਚਦੇ ਹੀ ਸ਼ਰਧਾਲੂਆਂ ਨੇ ਕੈਪਟਨ ਸਰਕਾਰ ਨੂੰ ਪਾਈਆਂ ਲਾਹਨਤਾਂ

ABOUT THE AUTHOR

...view details