ਹੁਸ਼ਿਆਰਪੁਰ: ਪੰਜਾਬ ਚੋਣਾਂ ਦੌਰਾਨ ਵੀ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਹੁਸ਼ਿਆਰਪੁਰ ਵਿੱਚ ਪੁਲਿਸ ਨੇ ਚੋਰੀ ਤੇ ਲੁੱਟ ਖੋਹ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਲੱਖਾਂ ਦੀ ਚੋਰੀ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਚੋਰੀ ਦੇ ਮਾਮਲੇ ਵਿੱਚ ਪੁਲਿਸ ਨੇ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਹੱਲਾ ਜੈਡ ਇਨਕਲੈਵ ’ਚ ਰਹਿੰਦੇ ਕੁਲਵੰਤ ਸਿੰਘ ਨਾਮ ਦੇ ਟਰਾਂਸਪੋਰਟਰ ਦੇ ਘਰ ਅਣਪਛਾਤੇ ਚੋਰਾਂ ਵੱਲੋਂ ਦਿਨ ਦਿਹਾੜੇ ਦੀ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ ਤੇ ਜਾਂਚ ਦੌਰਾਨ ਪੁਲਿਸ ਨੇ ਉਕਤ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਇਕ ਮਹਿਲਾ ਸਮੇਤ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ।
ਲੱਖਾਂ ਦੀ ਚੋਰੀ ਦੇ ਮਾਮਲੇ ਦਾ ਪਰਦਾਫਾਸ਼ ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ’ਤੇ ਪਹਿਲਾਂ ਵੀ ਵੱਖ ਵੱਖ ਥਾਣਿਆਂ ’ਚ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਚੋਰ ਆਪਣਾ ਨਾਮ ਬਦਲ ਕੇ ਪੁਲਿਸ ਨੂੰ ਵੀ ਗੁੰਮਰਾਹ ਕਰਦੇ ਸਨ। ਉਨ੍ਹਾਂ ਦੱਸਿਆ ਕਿ ਗਿਰੋਹ ਦਾ ਮੁੱਖ ਸਰਗਣਾ ਹਾਲੇ ਫਰਾਰ ਹੈ ਜਿਸਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਸਐਸਪੀ ਧਰੁਮਨ ਐਚ ਨਿੰਬਲੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਤੋਂ ਚੋਰੀ ਦੇ 18 ਤੋਲੇ ਸੋਨੇ ਦੇ ਗਹਿਣੇ, 95 ਹਜ਼ਾਰ ਦੀ ਨਗਦੀ, ਤੇਜ਼ਧਾਰ ਹਥਿਆਰ ਸਮੇਤ ਹੋਰ ਵੀ ਸਾਮਾਨ ਬਰਾਮਦ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਚੋਰਾਂ ਵੱਲੋਂ 40 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦਿੱਤੇ ਜਾਣ ਦੀ ਗੱਲ ਮੰਨੀ ਗਈ ਹੈ।
ਇਹ ਵੀ ਪੜ੍ਹੋ:ਸਿੱਖ ਸਟੂਡੈਂਟ ਫੈੱਡਰੇਸ਼ਨ ਨੇ ਕੇਜਰੀਵਾਲ ਦੀ ਅਰਥੀ ਸਾੜ ਕੇ ਕੀਤਾ ਰੋਸ਼ ਪ੍ਰਦਰਸ਼ਨ