ਪੰਜਾਬ

punjab

Hoshiarpur news : ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

By

Published : Jun 25, 2023, 2:00 PM IST

ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੇ ਨਾਲ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਮਾਮਲੇ ਵਿੱਚ ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਤੋਂ ਬਾਅਦ ਨੌਜਵਾਨ ਵੱਲੋਂ ਖੁਦਕੁਸ਼ੀ
ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਤੋਂ ਬਾਅਦ ਨੌਜਵਾਨ ਵੱਲੋਂ ਖੁਦਕੁਸ਼ੀ

ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

ਹੁਸ਼ਿਆਰਪੁਰ:ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਤੋਂ ਬਾਅਦ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਇਹ ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਸ਼ਾਲੀਮਾਰ ਨਗਰ ਤੋਂ ਸਾਹਮਣੇ ਆਇਆ ਹੈ। ਜਿਥੋ ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਜਿਸ ਦੀ ਉਮਰ ਕਰੀਬ 26 ਸਾਲ ਸੀ ਉਸ ਨੇ ਸ਼ਰਮ ਦੇ ਮਾਰੇ ਆਪ ਹੀ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ ਹੈ। ਇਸ ਨੌਜਵਾਨ ਦੇ ਵਿਆਹ ਨੂੰ ਕਰੀਬ 4 ਸਾਲ ਹੋ ਚੁੱਕੇ ਸੀ ਅਤੇ 3 ਸਾਲ ਦਾ ਪੁੱਤਰ ਵੀ ਹੈ।

ਕਿਉਂ ਪ੍ਰੇਸ਼ਾਨ ਸੀ ਅਮਨਪ੍ਰੀਤ: ਦਰਅਸਲ ਅਮਨਪ੍ਰੀਤ ਦੀ ਪਤਨੀ ਆਪਣੇ ਸਹੁਰਾ ਪਰਿਵਾਰ ਨਾਲ ਲੜਾਈ ਕਰਦੀ ਰਹਿੰਦੀ ਸੀ। ਜਿਸ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਕਿਰਾਏ ਦੇ ਮਕਾਨ 'ਚ ਰਹਿਣਾ ਸ਼ੁਰੂ ਕਰ ਦਿੱਤਾ। ਇਸ ਸਭ ਦੇ ਬਾਅਦ ਵੀ ਉਸ ਦੀ ਪਤਨੀ ਅਮਨਪ੍ਰੀਤ ਨਾਲ ਲੜਦੀ ਰਹਿੰਦੀ ਸੀ ਜਿਸ ਕਾਰਨ ਇੱਕ ਦਿਨ ਉਹ ਲੜਕੇ ਆਪਣੇ ਪੇਕੇ ਚੱਲੀ ਗਈ। ਇਸ ਮਗਰੋਂ ਉਸ ਦੇ ਸੁਹਰੇ ਪਰਿਵਾਰ ਨੇ ਘਰ ਆ ਕੇ ਅਮਨਪ੍ਰੀਤ ਨਾਲ ਕੁੱਟਮਾਰ ਕੀਤੀ ਅਤੇ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

ਸ਼ਰਮ ਕਰਕੇ ਕੀਤੀ ਖੁਦਕੁਸ਼ੀ:ਜਦੋਂ ਤੋਂ ਅਮਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ। ਅਮਨ ਉਦੋਂ ਤੋਂ ਬਹੁਤ ਪ੍ਰੇਸ਼ਾਨ ਸੀ ਆਖਰਕਾਰ ਸ਼ਰਮ ਮਹਿਸੂਸ ਕਰਦੇ ਹੋਏ ਉਸ ਨੇ ਆਪਣੀ ਜੀਵਨ ਲੀਲਾ ਫਾਹਾ ਲੈ ਕੇ ਖ਼ਤਮ ਕਰ ਲਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਮਾਤਾ ਦਾ ਕਹਿਣਾ ਕਿ ਉਸ ਦੇ ਸੁਹਰਾ ਪਰਿਵਾਰ 'ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਉਸ ਦੀ ਆਤਮਾ ਨੂੰ ਸ਼ਾਤੀ ਮਿਲ ਸਕੇ।

ਪੁਲਿਸ ਦਾ ਬਿਆਨ: ਇਸ ਮੌਕੇ 'ਤੇ ਪਹੁੰਚੇ ਡੀਐਸਪੀ ਸਿਟੀ ਪਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨਾ ਨੂੰ ਸੂਚਨਾ ਮਿਲੀ ਸੀ ਕਿ ਕਿਸੀ ਨੌਜਵਾਨ ਨੇ ਫਾਹਾ ਲਾ ਕੇ ਆਤਮ ਹੱਤਿਆ ਕੀਤੀ ਹੈ। ਉਹਨ੍ਹਾਂ ਨੇ ਘਟਨਾ ਸਥਾਨ 'ਤੇ ਪਹੁੰਚੇ ਕੇ ਲਾਸ਼ ਪੋਸਟਮਾਟਮ ਲਈ ਸਿਵਲ ਹਸਪਤਾਲ ਭੇਜੀ ਹੈ ਅਤੇ ਪਰਿਵਾਰ ਦੇ ਬਿਆਨਾਂ ਤੋਂ ਬਆਦ ਦੋਸ਼ੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨਹਾਂ ਆਖਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ABOUT THE AUTHOR

...view details