ਪੰਜਾਬ

punjab

ਅਣਪਛਾਤਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By

Published : Aug 9, 2020, 8:15 PM IST

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਅਣਪਛਾਤਿਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਇਲਾਕੇ ਵਿੱਚ ਵਾਪਰੀ ਕਤਲ ਦੀ ਇਸ ਦੂਜੀ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕ ਅੰਗਰੇਜ ਸਿੰਘ ਗੇਜੂ ਪਿੰਡ ਦੀ ਪੰਚਾਇਤ ਦਾ ਮੈਂਬਰ ਸੀ।

ਅਣਪਛਾਤਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅਣਪਛਾਤਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਦਸੂਹਾ: ਪਿੰਡ ਰਾਘੋਵਾਲ ਨਜ਼ਦੀਕ ਕੁੱਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੇਰ ਰਾਤ ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਦਸੂਹਾ ਵਿਖੇ ਅਣਪਛਾਤਿਆਂ ਵੱਲੋਂ ਕਤਲ ਕੀਤੇ ਜਾਣ ਦਾ ਇਹ ਦੂਜਾ ਮਾਮਲਾ ਹੈ, ਜਿਸ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਣਪਛਾਤਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਗੇਜੂ, ਜੋ ਪਿੰਡ ਦੀ ਪੰਚਾਇਤ ਦਾ ਮੈਂਬਰ ਵੀ ਹੈ। ਦੇਰ ਰਾਤ ਆਪਣੀ ਅਲਟੋ ਗੱਡੀ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਕੁੱਝ ਅਣਪਛਾਤਿਆਂ ਨੇ ਉਸ ਦੀ ਗੱਡੀ ਨੂੰ ਰੋਕ ਕੇ ਉਸ ਉਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ।

ਮ੍ਰਿਤਕ ਦੇ ਭਰਾ ਬੂਟਾ ਸਿੰਘ ਨੇ ਦੱਸਿਆ ਕਿ ਉਸ ਨੂੰ ਇਸ ਦੌਰਾਨ ਕਿਸੇ ਦਾ ਫੋਨ ਆਇਆ ਕਿ ਅੰਗਰੇਜ਼ 'ਤੇ ਕਿਸੇ ਨੇ ਹਮਲਾ ਕਰ ਦਿੱਤਾ ਹੈ। ਜਦੋਂ ਉਹ ਮੌਕੇ 'ਤੇ ਪੁੱਜਿਆ ਤਾਂ ਉਸਦਾ ਭਰਾ ਡਿੱਗਿਆ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਪਰ ਉਸਦੀ ਮੌਤ ਹੋ ਚੁੱਕੀ ਸੀ।

ਉਸ ਨੇ ਪੁਲਿਸ ਤੋਂ ਮੰਗ ਕੀਤੀ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ। ਪੁਲਿਸ ਨੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਉਪਰੰਤ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦਿੱਤੀ ਹੈ।

ABOUT THE AUTHOR

...view details