ਪੰਜਾਬ

punjab

ਡਰੋਨ ਜ਼ਰੀਏ ਤਸਕਰੀ ਦੀ ਸੂਚਨਾ ਦੇਣ ’ਤੇ BSF ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

By

Published : Apr 20, 2022, 10:14 PM IST

ਸਰਹੱਦਾਂ ’ਤੇ ਡਰੋਨ ਰਾਹੀਂ ਨਸ਼ਾ ਅਤੇ ਹਥਿਆਰਾਂ ਤਸਕਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਬੀਐਸਐਫ ਵੱਲੋਂ ਵੱਡੀ ਮੁਹਿੰਮ ਵਿੱਢੀ ਗਈ ਹੈ। ਬੀਐਸਐਫ ਵੱਲੋਂ ਅਜਿਹੇ ਲੋਕਾਂ ਖ਼ਿ ਲਾਫ਼ ਜਾਣਕਾਰੀ ਦੇਣ ਵਾਲੇ ਲੋਕਾਂ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਤਸਕਰੀ ਦੀ ਸੂਚਨਾ ਦੇਣ ’ਤੇ BSF ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ
ਤਸਕਰੀ ਦੀ ਸੂਚਨਾ ਦੇਣ ’ਤੇ BSF ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

ਜਲੰਧਰ:ਪਿਛਲੇ ਸਮੇਂ ਤੋਂ ਦੇਸ਼ ਵਿਰੋਧੀ ਅਨਸਰਾਂ ਵੱਲੋਂ ਪੰਜਾਬ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਅਕਸਰ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇੰਨ੍ਹਾਂ ਮਾੜੇ ਅਨਸਰਾਂ ਖਿਲਾਫ਼ ਨਕੇਲ ਪਾਉਣ ਲਈ ਪੰਜਾਬ ਪੁਲਿਸ ਦੇ ਨਾਲ ਨਾਲ ਬੀਐਸਐਫ ਵੱਲੋਂ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ।

ਬੀਐਸਐਫ ਵੱਲੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਨ ਵਾਲੇ ਲੋਕਾਂ ਬਾਰੇ ਜਾਣਕਾਰੀ ਦੇਣ ਲਈ ਨੰਬਰ ਜਾਰੀ ਕੀਤਾ ਹੈ। ਇਸਦੇ ਨਾਲ ਹੀ ਬੀਐਸਐਫ ਵੱਲੋਂ ਐਲਾਨ ਕੀਤਾ ਗਿਆ ਹੈ ਜਿਹੜਾ ਵੀ ਕੋਈ ਇੰਨ੍ਹਾਂ ਲੋਕਾਂ ਖਿਲਾਫ਼ ਬੀਐਸਐਫ ਨੂੰ ਜਾਣਕਾਰੀ ਦੇਵੇਗਾ ਉਸ ਨੂੰ ਇੱਕ ਲੱਖ ਰੁਪਏ ਤੱਕ ਦਾ ਇਨਾਮ ਦਿੱਤਾ ਜਾਵੇਗਾ।

BSF ਪੰਜਾਬ ਫਰੰਟੀਅਰ ਵੱਲੋਂ ਇਸ ਲਈ ਹੇਠਾਂ ਦਿੱਤੇ ਮੋਬਾਇਲ ਨੰਬਰ ਜਾਰੀ ਕੀਤੇ ਗਏ ਹਨ।

i) 9417809047

ii) 0181-2233348

ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਵਿਅਕਤੀ, ਜਿਸ ਦੀ ਸੂਚਨਾ ਦੇ ਅਧਾਰ ’ਤੇ ਇੰਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ/ਕਰਮਚਾਰੀਆਂ ਦੀ ਗ੍ਰਿਫ਼ਤਾਰੀ ਅਤੇ ਡਰੋਨ ਜ਼ਬਤ ਕੀਤਾ ਜਾਵੇਗਾ, ਉਸ ਨੂੰ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਵੱਲੋਂ ਇੱਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ:ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ

ABOUT THE AUTHOR

...view details