ਜਲੰਧਰ: ਪੰਜਾਬ ਦੇ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਜੇਲ੍ਹ ਦੇ ਪੁਰਾਣੇ ਜੇਲ੍ਹ ਸੁਪਰਡੈਂਟ (Superintendent of Patiala Jail) ਨੂੰ ਬਲਦ ਕੇ ਉਸ ਦੀ ਥਾਂ ਨਵੇਂ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਵੇਂ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨਿਯੁਕਤੀ (Sucha Singh as Patiala Jail Superintendent) ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੁਣ ਘਿਰਦੀ ਨਜ਼ਰ ਆ ਰਹੀ ਹੈ।
ਇਹ ਵੀ ਪੜੋ:ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਦਿੱਤਾ ਨਰਮੇ ਦਾ ਮੁਆਵਜ਼ਾ
ਸੁੱਚਾ ਸਿੰਘ ਜੇਲ੍ਹ ਦਾ ਸੁਪਰਡੈਂਟ ਨਿਯੁਕਤ ਕਰਨ ’ਤੇ ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤਾ ਹਨ। ਪਰਗਟ ਸਿੰਘ ਨੇ ਇੱਕ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਕੀ ਉਹ ਦੱਸ ਸਕਦੇ ਹਨ ਕਿ ਉਨ੍ਹਾਂ ਵੱਲੋਂ ਇੱਕ ਐਸੇ ਅਫ਼ਸਰ ਸੁੱਚਾ ਸਿੰਘ ਨੂੰ ਕਿਉਂ ਪਟਿਆਲਾ ਜੇਲ੍ਹ ਦਾ ਸੁਪਰਡੈਂਟ (Superintendent of Patiala Jail) ਕਿਉਂ ਨਿਯੁਕਤ ਕੀਤਾ ਗਿਆ ਹੈ ? ਜੋ ਬਾਦਲ ਪਰਿਵਾਰ ਦੇ ਬਹੁਤ (Sucha Singh who is close to Badal family) ਨਜ਼ਦੀਕ ਹੈ।