ਕਪੂਰਥਲਾ : ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਦੇ ਚਿਹਰਿਆਂ ਉਤੇ ਚਿੰਤਾ ਦੀਆਂ ਲਕੀਰਾਂ ਸਾਫ਼ ਦਿਖਾਈ ਦੇ ਰਹੀਆਂ ਹਨ। ਉੱਥੇ ਹੀ ਅੱਜ ਖੇਤਾਂ ਵਿੱਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਧਰਨਾ ਲਗਾ ਕੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਪੁਲੀ ਬੰਦ ਹੋਣ ਕਾਰਨ ਸਾਡੇ ਖੇਤਾਂ ਵਿੱਚੋਂ ਬਾਰਿਸ਼ ਦਾ ਪਾਣੀ ਭਰ ਗਿਆ ਹੈ, ਜਿਸ ਕਾਰਨ ਕਿਸਾਨਾਂ ਵੱਲੋਂ ਲਗਾਈ ਗਈ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਹੈ।
ਪੁਲ਼ੀ ਬੰਦ ਹੋਣ ਕਾਰਨ ਨਹੀਂ ਹੋ ਰਹੀ ਪਾਣੀ ਦੀ ਨਿਕਾਸੀ :ਪ੍ਰਦਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੂੰ ਬੰਦ ਪੁਲੀਆਂ ਖੋਲ੍ਹਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਲਗਭਗ ਤਿੰਨ ਚਾਰ ਪਿੰਡਾਂ ਦੀ 250 ਏਕੜ ਜ਼ਮੀਨ ਵਿੱਚ ਲੱਗੇ ਝੋਨੇ ਦੀ ਫ਼ਸਲ ਖ਼ਰਾਬ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕਈ ਵਾਰ ਫ਼ੋਨ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਪਹੁੰਚਿਆ, ਜਿਸ ਕਾਰਨ ਸਾਨੂੰ ਮਜਬੂਰਨ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਧਰਨਾ ਲਾਉਣਾ ਪਿਆ ਹੈ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਪੁਲ਼ੀ ਖੋਲ੍ਹੀ ਜਾਵੇ ਤਾਂ ਜੋਂ ਕਿ ਇਹ ਪਾਣੀ ਦੀ ਨਿਕਾਸੀ ਸੰਭਵ ਹੋਵੇ ਅਤੇ ਸਾਡੀਆਂ ਫਸਲਾਂ ਦਾ ਬਚਾਅ ਹੋ ਸਕੇ।
- Weather Forecast: ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਕਈ ਥਾਂਵਾਂ 'ਤੇ ਹੋਈਆਂ ਮੌਤਾਂ
- ਚੰਡੀਗੜ੍ਹ 'ਚ ਟੁੱਟਿਆ 23 ਸਾਲਾਂ ਦਾ ਰਿਕਾਰਡ, ਪਿਛਲੇ 30 ਘੰਟਿਆਂ 'ਚ 322.2 ਮਿਲੀਮੀਟਰ ਬਾਰਿਸ਼, ਪੰਚਕੂਲਾ 'ਚ ਢਿੱਗਾਂ ਡਿੱਗੀਆਂ
- Heavy Rain in Punjab: ਸੂਬੇ ਵਿੱਚ ਸਥਿਤੀ ਕਾਬੂ ਤੋਂ ਬਾਹਰ, ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਤੇ ਮੰਤਰੀਆਂ ਨੂੰ ਸਖ਼ਤ ਨਿਰਦੇਸ਼