ਪੰਜਾਬ

punjab

ਕਪੂਰਥਲਾ ਗੋਲੀਬਾਰੀ 'ਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ: ਸ਼ਹੀਦ ਹੋਏ ਹੋਮਗਾਰਡ ਦਾ ਅੰਤਿਮ ਸੰਸਕਾਰ: ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ

By ETV Bharat Punjabi Team

Published : Nov 23, 2023, 8:49 AM IST

Updated : Nov 23, 2023, 7:16 PM IST

ਕਪੂਰਥਲਾ ਵਿੱਚ ਗੁਰੂ ਘਰ ਉੱਤੇ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਦੇ ਧੜਿਆਂ ਵਿਚਕਾਰ ਹੋਈ ਤਕਰਾਰ ( conflict between the factions of the Nihang Singhs) ਨੂੰ ਸ਼ਾਂਤ ਕਰਵਾਉਣ ਪਹੁੰਚੀ ਪੁਲਿਸ ਉੱਤੇ ਹੀ ਨਿਹੰਗਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਫਾਇਰਿੰਗ ਦੌਰਾਨ ਗੋਲੀ ਲੱਗਣ ਕਰਕੇ ਜਿੱਥੇ ਪੁਲਿਸ ਦੇ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਉੱਥੇ ਹੀ ਤਿੰਨ ਮੁਲਾਜ਼ਮ ਜ਼ਖ਼ਮੀ ਵੀ ਹੋਏ ਹਨ। ਜਿਸ ਤੋਂ ਬਾਅਦ ਹੋਮਗਾਰਡ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ।

In Kapurthala, a policeman died in the firing during a dispute between Nihang Singh
ਗੁਰੂ ਘਰ 'ਤੇ ਕਬਜ਼ੇ ਨੂੰ ਲੈਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਦੌਰਾਨ ਚੱਲੀ ਗੋਲ਼ੀ,ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਤਿੰਨ ਮੁਲਾਜ਼ਮ ਹੋਏ ਗੰਭੀਰ ਜ਼ਖ਼ਮੀ

ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਤਿੰਨ ਮੁਲਾਜ਼ਮ ਗੰਭੀਰ ਜ਼ਖ਼ਮੀ

ਕਪੂਰਥਲਾ:ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਉੱਤੇ ਕਬਜ਼ੇ (Capture of Gurudwara Akal Bunga Sahib) ਨੂੰ ਲੈ ਕੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਕਾਰ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ਅਤੇ ਇਹ ਦੋਵੇਂ ਧੜੇ ਬੁੱਢਾ ਦਲ ਦੇ 2 ਨਾਲ ਸਬੰਧਿਤ ਹਨ। ਇਨ੍ਹਾਂ ਦੋਵਾਂ ਧੜਿਆਂ ਵਿਚਾਲੇ ਬਹੁਤ ਜ਼ਿਆਦਾ ਵਿਵਾਦ ਵਧਣ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲੇ ਨੂੰ ਸੁਲਝਾਉਣ ਦਾ ਯਤਨ ਕੀਤਾ ਪਰ ਇਹ ਯਤਨ ਪੁਲਿਸ ਮੁਲਾਜ਼ਮ ਲਈ ਜਾਨਲੇਵਾ ਸਾਬਿਤ ਹੋਇਆ। ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਗੋਲੀ ਲੱਗਣ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਡੀਐਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ, ਕਪੂਰਥਲਾ ਵਿੱਚ ਸ਼ਹੀਦ ਹੋਏ ਹੋਮਗਾਰਡ ਜਵਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਪਰਿਵਾਰ ਨੂੰ 1 ਕਰੋੜ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਵੀ ਦਿੱਤੀ ਜਾਵੇਗੀ। ਹੋਮਗਾਰਡ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ।

ਸੀਐਮ ਨੇ ਟਵੀਟ ਕਰਕੇ ਲਿਖਿਆ ਕਿ ਪੁਲਿਸ ਮੁਲਾਜ਼ਮਾਂ ਨੇ ਆਪਣੀ ਡਿਊਟੀ ਨਿਭਾਈ। ਸਰਕਾਰ ਵੱਲੋਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ। ਬਾਕੀ 1 ਕਰੋੜ ਰੁਪਏ HDFC ਬੈਂਕ ਤੋਂ ਬੀਮਾ ਅਧੀਨ ਦਿੱਤੇ ਜਾਣਗੇ। ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ।

ਸੰਗਤ ਨੂੰ ਗੁਰੂਘਰ ਦੇ ਮੈਨੇਜਰ ਦੀ ਅਪੀਲ

ਕਾਂਸਟੇਬਲ ਦੀ ਹੋਈ ਮੌਤ: ਦੱਸ ਦੇਈਏ ਨਿਹੰਗਾਂ ਦੇ ਇਸ ਝਗੜੇ ਨੂੰ ਕਪੂਰਥਲਾ ਪੁਲਿਸ (Kapurthala Police) ਵੱਲੋਂ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਓਂ ਇਸ ਦੌਰਾਨ ਫਾਇਰਿੰਗ ਕੀਤੀ ਗਈ, ਜਿਸ ਦੇ ਚੱਲਦਿਆਂ ਇੱਕ ਪੁਲਿਸ ਕਾਂਸਟੇਬਲ ਦੀ ਲੱਗੀ ਲੱਗਣ ਨਾਲ ਮੌਤ (Police constable dies due to injuries) ਹੋ ਗਈ ਜਦਕਿ 3 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਖੂਨੀ ਝੜਪ ਦੀ ਖ਼ਬਰ ਇਲਾਕੇ ਵਿੱਚ ਅੱਗ ਵਾਂਗ ਫੈਲ ਗਈ ਅਤੇ ਪੁਲਿਸ ਨੇ ਮੁਲਜ਼ਮਾਂ ਉੱਤੇ ਕਾਬੂ ਪਾਉਣ ਲਈ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਘਟਨਾ ਵਾਲੀ ਥਾਂ ਉੱਤੇ ਸਥਾਨਕ ਐੱਸਡੀਐੱਮ ਜਸਪ੍ਰੀਤ ਸਿੰਘ, ਐੱਸਪੀ ਤੇਜਵੀਰ ਸਿੰਘ ਹੁੰਦਲ ਅਤੇ ਡੀਐੱਸਪੀ ਬਬਨਦੀਪ ਸਿੰਘ ਕਰੀਬ 200 ਪੁਲਿਸ ਮੁਲਾਜ਼ਮ ਦੇ ਨਾਲ ਮੌਕੇ ਉੱਤੇ ਪਹੁੰਚੇ , ਉਦੋਂ ਤੋਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵਿਗੜੀ ਸਥਿਤੀ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਨੂੰ ਆਰੰਭਿਆ ਗਿਆ ਹੈ।

ਕੀ ਹੈ ਪੂਰਾ ਵਿਵਾਦ?:ਪੂਰੇ ਵਿਵਾਦ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਇਸ ਗੁਰਦੁਆਰੇ ਅਤੇ ਛਾਉਣੀ 'ਤੇ ਪਿਛਲੇ 30-40 ਸਾਲ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਅਤੇ ਲਾਲ ਸਿੰਘ ਕਾਬਜ਼ ਸਨ ਪਰ 3-4 ਸਾਲ ਤੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵਲੋਂ ਛਾਉਣੀ 'ਤੇ ਕਬਜ਼ਾ ਕਰ ਲਿਆ ਗਿਆ । ਇਸ ਦੌਰਾਨ ਦੋਹਾਂ ਧੜਿਆਂ ਵਿੱਚ ਟਕਰਾਅ ਹੋ ਗਿਆ, ਜਿਸ ਕਾਰਨ ਦੋ ਨਿਹੰਗ ਸਿੰਘ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਇਹ ਵਿਵਾਦ ਲਗਾਤਾਰ ਜਾਰੀ ਰਿਹਾ। (Kapurthala Crime News)

ਸੰਗਤ ਨੂੰ ਅਪੀਲ: ਇਸ ਘਟਨਾ ਦੀ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਨਿਖੇਧੀ ਕੀਤੀ ਹੈ। ਉਹਨਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਉਹ ਬਿਨਾਂ ਕਿਸੇ ਡਰ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਕਿਉਂਕਿ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਆਮ ਦੀ ਤਰ੍ਹਾਂ ਆ ਰਹੀਆਂ ਹਨ। ਵਿਵਾਦ ਮਗਰੋਂ ਪੁਲਿਸ ਵੱਲੋਂ ਇੱਕ ਹੀ ਸੜਕ ਨੂੰ ਸੀਲ ਕੀਤਾ ਗਿਆ ਹੈ।

Last Updated :Nov 23, 2023, 7:16 PM IST

ABOUT THE AUTHOR

...view details