ਪੰਜਾਬ

punjab

Stubble Burning Issue: ਅੱਗ ਲਾਉਣ ਵਾਲਿਆਂ ਖਿਲਾਫ ਐਕਸ਼ਨ ਦੀ ਤਿਆਰੀ 'ਚ ਕਪੂਰਥਲਾ ਪ੍ਰਸ਼ਾਸਨ, ਕਿਸਾਨਾਂ ਨੂੰ ਖੇਤਾਂ ’ਚ ਪਰਾਲੀ ਨਾ ਸਾੜਨ ਦੀ ਵੀ ਕੀਤੀ ਅਪੀਲ

By ETV Bharat Punjabi Team

Published : Nov 9, 2023, 6:54 PM IST

ਕਪੂਰਥਲਾ 'ਚ ਪ੍ਰਸ਼ਾਸਨ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਡੀਸੀ ਅਤੇ ਐਸਐਸਪੀ ਵਲੋਂ ਵੱਖ-ਵੱਖ ਅਧਿਕਾਰੀਆਂ ਤੇ ਨੋਡਲ ਅਫ਼ਸਰਾਂ ਨਾਲ ਵਿਚਾਰ ਚਰਚਾ ਕੀਤੀ ਤੇ ਕਿਸਾਨਾਂ ਵਲੋਂ ਪਰਾਲੀ ਨੂੰ ਲਾਈ ਜਾ ਰਹੀਆਂ ਅੱਗਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇ ਕਿਸਾਨ ਸਮਝਾਏ ਤੋਂ ਵੀ ਨਹੀਂ ਸਮਝਦੇ ਤਾਂ ਢੁੱਕਵੀਂ ਕਾਰਵਾਈ ਕੀਤੀ ਜਾਵੇ। (Stubble Burning Issue)

ਪਰਾਲੀ ਨਾ ਸਾੜਨ ਦੀ ਅਪੀਲ
ਪਰਾਲੀ ਨਾ ਸਾੜਨ ਦੀ ਅਪੀਲ

ਐਸ.ਐਸ.ਪੀ. ਵਤਸਲਾ ਗੁਪਤਾ ਜਾਣਕਾਰੀ ਦਿੰਦੇ ਹੋਏ

ਕਪੂਰਥਲਾ:ਖੇਤਾਂ ਵਿਚ ਝੋਨੇ ਦੀ ਪਰਾਲੀ ਅਤੇ ਫਸਲੀ ਰਹਿੰਦ-ਖੂੰਹਦ ਅੱਗ ਲਾਉਣ ਦੇ ਮਾਮਲਿਆਂ ਦੀ ਰੋਕਥਾਮ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਕਮਰਕੱਸੇ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤਾਂ ਵਿਚ ਅੱਗ ਨਾ ਲਾਉਣ ਅਤੇ ਅਜਿਹਾ ਨਾ ਕਰਨ ਵਾਲੇ ਕਿਸਾਨਾਂ ਵਿਰੁੱਧ ਅਦਾਲਤੀ ਹੁਕਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। (Stubble Burning Issue)

ਪ੍ਰਸ਼ਾਸਨਿਕ ਅਧਿਕਾਰੀ ਨਾਲ ਕੀਤੀ ਮੀਟਿੰਗ: ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਅਤੇ ਐਸ.ਐਸ.ਪੀ. ਵਤਸਲਾ ਗੁਪਤਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਉਪ ਮੰਡਲ ਮੈਜਿਸਟਰੇਟਾਂ, ਡੀ.ਐਸ.ਪੀਜ਼ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਖੇਤਾਂ ’ਚ ਪਰਾਲੀ ਆਦਿ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਸਬੰਧਿਤ ਅਧਿਕਾਰੀਆਂ ਵਲੋਂ ਵੱਧ ਤੋਂ ਵੱਧ ਪਿੰਡਾਂ ਦੇ ਦੌਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ ਜਿਸ ਨਾਲ ਖੇਤਾਂ ਵਿਚ ਹੀ ਪਰਾਲੀ ਨੂੰ ਵਧੀਆਂ ਢੰਗ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਜੇਕਰ ਕੁਝ ਕਿਸਾਨ ਫਿਰ ਵੀ ਖੇਤਾਂ ਵਿੱਚ ਅੱਗ ਲਾਊਂਣਦੇ ਤਾਂ ਉਨ੍ਹਾਂ ਵਿਰੁੱਧ ਟੀਮਾਂ ਵੱਲੋ ਬਣਦੀ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।

ਅੱਗ ਲਾਉਣ 'ਤੇ ਕਾਰਵਾਈ ਦੇ ਹੁਕਮ: ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਨੂੰ ਰਿਪੋਰਟ ਕਰਨ ਲਈ ਤਾਇਨਾਤ ਕੀਤੀਆਂ ਟੀਮਾਂ ਨੂੰ ਨਿਰਦੇਸ਼ ਦਿੰਦੀਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਦਿੱਤੇ ਖੇਤਰ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਇਸ ਦੀ ਜਾਣਕਾਰੀ ਸਬੰਧੰਤ ਨੋਡਲ ਅਫਸਰ ਦੇ ਧਿਆਨ ਵਿੱਚ ਲਿਆ ਕੇ ਬਣਦੀ ਕਾਨੂੰਨੀ ਕਾਰਵਾਈ ਕਰਵਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਦੀ ਡਿਊਟੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੇਤਾਂ ਵਿੱਚ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਬਣਦਾ ਵਾਤਾਵਰਣ ਮੁਆਵਜਾ ਲਾਉਣ।

ਕਿਸਾਨਾਂ ਨੂੰ ਐਸਐਸਪੀ ਨੇ ਕੀਤੀ ਅਪੀਲ: ਐਸ.ਐਸ.ਪੀ. ਵਤਸਲਾ ਗੁਪਤਾ ਨੇ ਵੀ ਕਿਸਾਨਾਂ ਨੂੰ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਨਾਲ ਵਾਤਾਵਰਣ ਹੋਰ ਵੀ ਪਲੀਤ ਹੁੰਦਾ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਸਾਰਿਆਂ ਨੂੰ ਲੋਕ ਹਿੱਤਾਂ, ਵਾਤਾਵਰਣ, ਮਨੁੱਖੀ ਸਿਹਤ ਅਤੇ ਮਿੱਟੀ ਦੀ ਉਪਜਾਉ ਸ਼ਕਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤਾਂ ਵਿੱਚ ਅੱਗ ਲਾਉਣ ਤੋਂ ਗੁਰੇਜ਼ ਕਰਨਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਜਮੀਨੀ ਪੱਧਰ ’ਤੇ ਚੌਕਸੀ ਵਧਾਉਂਦਿਆਂ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੇ ਮਾਮਲਿਆਂ ’ਚ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੈਟਰੋਲਿੰਗ ਪਾਰਟੀਆਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਣ ਨੂੰ ਧਿਆਨ ਵਿੱਚ ਰੱਖਦਿਆਂ ਖੇਤਾਂ ਵਿੱਚ ਅੱਗ ਲਾਉਣ ਵਾਲਿਆਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਕਰ ਰਹੇ ਜਾਗਰੂਕ: ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਨਰੇਸ਼ ਗੁਲਾਟੀ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖੇਤਾਂ ਵਿੱਚ ਅੱਗ ਲਾਉਣ ਦੇ 159 ਮਾਮਲਿਆਂ ਵਿੱਚ ਹੁਣ ਤੱਕ 4.15 ਲੱਖ ਰੁਪਏ ਦਾ ਜੁਰਮਾਨਾ (ਵਾਤਾਵਰਣ ਮੁਆਵਜ਼ਾ) ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਟੀਮਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਅੱਗ ਨਾ ਲਾਉਣ ਦੀ ਅਪੀਲ ਕਰ ਰਹੀਆਂ ਹਨ।

ABOUT THE AUTHOR

...view details