ਪੰਜਾਬ

punjab

Kapurthala Police News: ਕਪੂਰਥਲਾ ਪੁਲਿਸ ਹੱਥ ਲੱਗੀ ਸਫ਼ਲਤਾ, ਨਸ਼ੇ ਅਤੇ ਪਿਸਤੌਲ ਸਣੇ ਤਿੰਨ ਮੁਲਜ਼ਮ ਕੀਤੇ ਕਾਬੂ

By ETV Bharat Punjabi Team

Published : Oct 15, 2023, 1:23 PM IST

ਕਪੂਰਥਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਜਿੰਨ੍ਹਾਂ ਵਿਚੋਂ ਇੱਕ ਕੋਲੋਂ ਪਿਸਤੌਲ ਤੇ ਦੋ ਕਾਰਤੂਸ ਬਰਾਮਦ ਹੋਏ, ਜਦਕਿ ਦੂਜੇ ਦੋ ਮੁਲਜ਼ਮਾਂ ਤੋਂ ਹੈਰੋਇਨ ਬਰਾਮਦ ਹੋਈ। (Kapurthala Police News) (drug trafficker)

ਨਾਕਾਬੰਦੀ ਦੌਰਾਨ ਸ਼ੱਕੀ ਕਾਬੂ
ਨਾਕਾਬੰਦੀ ਦੌਰਾਨ ਸ਼ੱਕੀ ਕਾਬੂ

ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ

ਕਪੂਰਥਲਾ: ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਪੱਬਾਂ ਭਾਰ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਇਸ ਦੇ ਚੱਲਦਿਆਂ ਕਪੂਰਥਲਾ ਪੁਲਿਸ ਅਤੇ ਸੀਆਈਏ ਟੀਮ ਨੂੰ ਦੋ ਵੱਖ-ਵੱਖ ਮਾਮਲਿਆਂ 'ਚ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਵਲੋਂ ਇੱਕ ਮਾਮਲੇ 'ਚ ਨਾਕਾਬੰਦੀ ਦੌਰਾਨ ਸ਼ੱਕੀ ਨੌਜਵਾਨ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਕੋਲੋਂ ਇੱਕ ਪਿਸਤੌਲ ਤੇ ਦੋ ਕਾਰਤੂਸ ਬਰਾਮਦ ਹੋਏ, ਜਦਕਿ ਦੂਜੇ ਮਾਮਲੇ 'ਚ ਕਪੂਰਥਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਪਿਓ ਪੁੱਤ ਨੂੰ ਰੋਕਿਆ ਤਾਂ ਉਨ੍ਹਾਂ ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ।(drug trafficker)(Kapurthala Police News)

ਦੋ ਦਿਨ ਦੇ ਰਿਮਾਂਡ 'ਤੇ ਤਿੰਨੋਂ ਮੁਲਜ਼ਮ: ਪੁਲਿਸ ਵਲੋਂ ਇਸ 'ਚ ਇੱਕ ਮੁਲਜ਼ਮ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ਵਿੱਚ ਅਸਲਾ ਐਕਟ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਜਦਕਿ ਦੂਜੇ ਮਾਮਲੇ 'ਚ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਐਨਡੀਪੀਐਸ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਤਫ਼ਤੀਸ਼ੀ ਅਫ਼ਸਰ ਏਐਸਆਈ ਹਰਵੰਤ ਸਿੰਘ ਨੇ ਵੀ ਕੀਤੀ ਹੈ। ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਕੀਤਾ ਕਾਬੂ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੀਆਈਏ ਥਾਣਾ ਇੰਚਾਰਜ ਜਰਨੈਲ ਸਿੰਘ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਉਨ੍ਹਾਂ ਦੀ ਟੀਮ ਮੁਹੱਲਾ ਮਹਿਤਾਬ ਗੜ੍ਹ ਤੋਂ ਫੱਤੂਢੀਂਗਾ ਚੌਕ ਵੱਲ ਗਸ਼ਤ ’ਤੇ ਸੀ। ਇਸ ਦੌਰਾਨ ਵਾਟਰ ਟਰੀਟਮੈਂਟ ਪਲਾਂਟ ਨੇੜੇ ਇਕ ਨੌਜਵਾਨ ਨੂੰ ਪੈਦਲ ਆਉਂਦਾ ਦੇਖਿਆ ਗਿਆ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਉਸ ਕੋਲੋਂ 7.62 ਮਿਲੀਮੀਟਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ।ਪਿਸਤੌਲ ਦਾ ਮੈਗਜ਼ੀਨ ਖੋਲ੍ਹਣ 'ਤੇ ਉਸ ਵਿੱਚੋਂ ਦੋ ਰੌਂਦ ਵੀ ਮਿਲੇ। ਫੜੇ ਗਏ ਮੁਲਜ਼ਮ ਝਰਮਲ ਸਿੰਘ ਨੇ ਆਪਣਾ ਕੋਈ ਲਾਇਸੈਂਸ ਪੇਸ਼ ਨਹੀਂ ਕੀਤਾ। ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਦੀ ਪਛਾਣ ਝਰਮਲ ਸਿੰਘ ਉਰਫ ਚੌਧਰੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਨੂਰਪੁਰ ਲੁਬਾਣਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਸਿਟੀ ਕਪੂਰਥਲਾ ਵਿੱਚ ਅਸਲਾ ਐਕਟ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਨਾਕਾਬੰਦੀ ਦੌਰਾਨ ਨਸ਼ਾ ਤਸਕਰਾਂ ਪਿਓ-ਪੁੱਤ ਕਾਬੂ: ਕਪੂਰਥਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਪਿਓ-ਪੁੱਤ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 270 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਐਨਡੀਪੀਐਸ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਤਫ਼ਤੀਸ਼ੀ ਅਫ਼ਸਰ ਏਐਸਆਈ ਹਰਵੰਤ ਸਿੰਘ ਨੇ ਵੀ ਕੀਤੀ ਹੈ। ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਮੁਖਬਰ ਦੀ ਇਤਲਾਹ 'ਤੇ ਕਾਰਵਾਈ: ਇਸ ਸਬੰਧੀ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਅਪਰਾਧਿਕ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਪਾਰਟੀ ਫੱਤੂਢੀਂਗਾ ਕੋਲ ਨਾਕਾਬੰਦੀ ਕਰ ਰਹੀ ਸੀ। ਇਸ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਚੁੰਨੀ ਸ਼ਾਹ ਪੁੱਤਰ ਨਿਰਮਲ ਸਿੰਘ ਵਾਸੀ ਬੂਹ ਅਤੇ ਉਸ ਦਾ ਲੜਕਾ ਪਰਮਜੀਤ ਸਿੰਘ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ। ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਮੁਖਬਰ ਨੇ ਇਹ ਵੀ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਜ਼ਮਾਨਤ ’ਤੇ ਰਿਹਾਅ ਹੈ ਅਤੇ ਦੋਵੇਂ ਪਿਓ-ਪੁੱਤਰ ਮਿਲ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਦੇ ਹਨ ਤੇ ਉਹ ਹੈਰੋਇਨ ਸਪਲਾਈ ਕਰਨ ਲਈ ਸੁਭਾਨਪੁਰ ਤੋਂ ਕਪੂਰਥਲਾ ਵੱਲ ਆ ਰਹੇ ਹਨ। ਪੁਲਿਸ ਪਾਰਟੀ ਨੇ ਸੁਭਾਨਪੁਰ ਰੋਡ ’ਤੇ ਇੱਕ ਭੱਠੇ ਨੇੜੇ ਨਾਕਾਬੰਦੀ ਕਰ ਕੇ ਸਾਈਕਲ ’ਤੇ ਆ ਰਹੇ ਪਿਓ-ਪੁੱਤ ਨੂੰ ਕਾਬੂ ਕਰ ਲਿਆ। ਫੜੇ ਗਏ ਲੜਕੇ ਕੋਲੋਂ 270 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਪੀ.ਬੀ.09 ਏ.ਕੇ.3401 ਬਰਾਮਦ ਕੀਤਾ ਗਿਆ ਹੈ।

ABOUT THE AUTHOR

...view details