ਪੰਜਾਬ

punjab

ਫਗਵਾੜਾ 'ਚ ਵਿਆਹੁਤਾ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ, ਸਹੁਰਾ ਪਰਿਵਾਰ ਹਿਰਾਸਤ 'ਚ

By

Published : Dec 6, 2020, 8:23 PM IST

ਫਗਵਾੜਾ ਦੇ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਇੱਕ ਵਿਆਹੁਤਾ ਦੀ ਘਰ ਵਿੱਚ ਪੱਖੇ ਨਾਲ ਲਟਕਦੀ ਲਾਸ਼ ਮਿਲਣ ਦੀ ਸੂਚਨਾ ਹੈ। ਲਾਸ਼ ਮਿਲਣ ਨਾਲ ਮੁਹੱਲੇ ਵਿੱਚ ਸਨਸਨੀ ਫੈਲ ਗਈ। ਮੌਕੇ 'ਤੇ ਮੌਜੂਦ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਜਸਪ੍ਰੀਤ ਕੌਰ ਦੀ ਮੌਤ ਲਈ ਸਹੁਰੇ ਪਰਿਵਾਰ ਦੇ ਮੈਂਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਫਗਵਾੜਾ 'ਚ ਵਿਆਹੁਤਾ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ
ਫਗਵਾੜਾ 'ਚ ਵਿਆਹੁਤਾ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ

ਫਗਵਾੜਾ: ਸ਼ਹਿਰ ਦੇ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਇੱਕ ਵਿਆਹੁਤਾ ਦੀ ਘਰ ਵਿੱਚ ਪੱਖੇ ਨਾਲ ਲਟਕਦੀ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਮੁਹੱਲੇ ਵਿੱਚ ਸਨਸਨੀ ਫੈਲ ਗਈ। ਮੌਕੇ 'ਤੇ ਮੌਜੂਦ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਜਸਪ੍ਰੀਤ ਕੌਰ ਦੀ ਮੌਤ ਲਈ ਸਹੁਰੇ ਪਰਿਵਾਰ ਦੇ ਮੈਂਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ।

ਮੌਕੇ 'ਤੇ ਮ੍ਰਿਤਕਾ ਜਸਪ੍ਰੀਤ ਕੌਰ ਦੇ ਭਰਾ ਅਤੇ ਮਾਤਾ ਨੇ ਦੱਸਿਆ ਕਿ ਜਸਪ੍ਰੀਤ ਕੌਰ ਨੂੰ ਸਹੁਰੇ ਪਰਿਵਾਰ ਦੇ ਮੈਂਬਰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੇ ਸਨ। ਇਸ ਤੋਂ ਮਹੀਨਾ ਪਹਿਲਾਂ ਵੀ ਉਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਵੀ ਜਸਪ੍ਰੀਤ ਪੇਕੇ ਆਉਂਦੀ ਸੀ ਤਾਂ ਤੰਗ ਪ੍ਰੇਸ਼ਾਨ ਕਰਨ ਬਾਰੇ ਹੀ ਗੱਲਾਂ ਕਰਦੀ ਸੀ।

ਫਗਵਾੜਾ 'ਚ ਵਿਆਹੁਤਾ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ

ਉਨ੍ਹਾਂ ਦੱਸਿਆ ਕਿ ਬੀਤੇ ਦਿਨ 6 ਕੁ ਵਜੇ ਦੀ ਗੱਲ ਹੈ ਜਸਪ੍ਰੀਤ ਦੇ ਪਤੀ ਕੁਲਬੀਰ ਦਾ ਫੋਨ ਆਇਆ ਕਿ ਉਹ ਕਮਰੇ ਨੂੰ ਅੰਦਰੋਂ ਕੁੰਡੀ ਲਗਾ ਕੇ ਬੈਠੀ ਹੈ ਤਾਂ ਉਹ ਤੁਰੰਤ ਮੌਕੇ 'ਤੇ ਪੁੱਜੇ, ਪਰ ਫਿਰ ਵੀ ਜਸਪ੍ਰੀਤ ਨੇ ਦਰਵਾਜਾ ਨਹੀਂ ਖੋਲ੍ਹਿਆ ਤਾਂ ਉਨ੍ਹਾਂ ਨੇ ਦਰਵਾਜ਼ੇ ਨੂੰ ਉਤਾਰ ਦਿੱਤਾ। ਜਦੋਂ ਅੰਦਰ ਜਾ ਕੇ ਵੇਖਿਆ ਤਾਂ ਜਸਪ੍ਰੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।

ਉੱਧਰ, ਘਟਨਾ ਦੀ ਸੂਚਨਾ ਮਿਲਣ 'ਤੇ ਸਿਟੀ ਪੁਲਿਸ ਵੀ ਮੌਕੇ 'ਤੇ ਪੁੱਜੀ ਹੋਈ ਸੀ। ਐਸਐਚਓ ਥਾਣਾ ਸਿਟੀ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਜੇ ਫ਼ਿਲਹਾਲ ਮਾਮਲੇ ਵਿੱਚ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਜੋ ਹੋਵੇਗਾ ਉਸ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details