ਪੰਜਾਬ

punjab

ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੰਡੀਆ ਗ੍ਰਾਂਟਾਂ

By

Published : Dec 17, 2021, 12:27 PM IST

ਕਪੂਰਥਲਾ ਦੇ ਸੁਲਤਾਨਪੁਰ ਲੋਧੀ (Sultanpur Lodhi) ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ 6 ਸੜਕਾਂ ਦੇ ਨੀਂਹ ਪੱਥਰ ਰੱਖੇ ਅਤੇ 21 ਪਿੰਡਾਂ ਦੀਆਂ ਪੰਚਾਇਤਾਂ ਨੂੰ ਇਕ ਕਰੋੜ ਰੁਪਏ ਦੀਆਂ ਗ੍ਰਾਂਟਾਂ (Grants of Rs. 1 crore) ਵੰਡੀਆਂ ਹਨ।

ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੰਡੀਆ ਗਰਾਂਟਾਂ
ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੰਡੀਆ ਗਰਾਂਟਾਂ

ਕਪੂਰਥਲਾ:ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ (Sultanpur Lodhi) ਦੇ ਫੱਤੂਢੀਂਗਾ ਦੇ 6 ਪਿੰਡਾਂ ’ਚ ਵੱਖ-ਵੱਖ ਸੜਕਾਂ ਦੀ ਨਵੀਂ ਉਸਾਰੀ ਦੇ ਨੀਂਹ ਪੱਥਰ ਰੱਖੇ। ਇਨਾਂ 6 ਸੜਕਾਂ ਦੇ ਨਿਰਮਾਣ ਉੱਪਰ ਪੰਜਾਬ ਸਰਕਾਰ ਵਲੋਂ 1.55 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜਿੰਨਾ ਵਿਚ 30 ਲੱਖ ਦੀ ਲਾਗਤ ਨਾਲ ਪਿੰਡ ਖਾਲੂ ਤੋਂ ਪੁਰਾਣਾ ਕੋਲਿਆਂਵਾਲੀ ਤੱਕ ਨਵੀਂ ਸੜਕ, ਖੀਰਾਂ ਵਾਲੀ ਪਿੰਡ ਵਿਚ 25 ਲੱਖ ਦੀ ਲਾਗਤ ਨਾਲ ਕਪੂਰਥਲਾ ਮਾਰਗ ਤੋਂ ਚੱਕ ਗੋਪੀ ਤੱਕ ਨਵੀਂ ਸੜਕ, 10 ਲੱਖ ਦੀ ਲਾਗਤ ਨਾਲ ਭਵਾਨੀਪੁਰ ਪਿੰਡ ਫਿਰਨੀ, 22.5 ਲੱਖ ਦੀ ਲਾਗਤ ਨਾਲ ਪਿੰਡ ਕਿਸ਼ਨ ਸਿੰਘ ਵਾਲਾ ਦੀ ਫਿਰਨੀ, 30 ਲੱਖ ਦੀ ਲਾਗਤ ਨਾਲ ਸੈਫਲਾਬਾਦ ਤੋਂ ਖੈੜਾ ਬੇਟ ਨਵੀਂ ਸੜਕ, 37.5 ਲੱਖ ਲਾਗਤ ਨਾਲ ਜਹਾਂਗੀਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ (Historical Gurdwara Sahib) ਨੂੰ ਜਾਣ ਵਾਲੀ ਸੜਕ ਸ਼ਾਮਲ ਹਨ।

ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੰਡੀਆ ਗਰਾਂਟਾਂ


ਇਸ ਦੌਰਾਨ ਵੱਖ-ਵੱਖ ਪਿੰਡਾਂ ਵਿਚ ਪੁੱਜਣ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਦੇ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੈਫਲਾਬਾਦ ਪਿੰਡ ਵਿਖੇ ਬਲਾਕ ਢਿੱਲਵਾਂ ਦੇ ਕਰੀਬ 21 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਸੰਤ ਬਾਬਾ ਲੀਡਰ ਸਿੰਘ ਜੀ ਅਤੇ ਮਹੰਤ ਮਹਾਤਮਾ ਮੁੰਨੀ ਜੀ ਦੁਆਰਾ ਤਕਸੀਮ ਕਰਵਾਏ ਗਏ।

ਵਿਧਾਇਕ ਚੀਮਾ ਨੇ ਕਿਹਾ ਕਿ 18 ਦਸੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਵਿਸ਼ਵਾਸ਼ ਰੈਲੀ ਦੌਰਾਨ ਹਲਕਾ ਵਾਸੀਆਂ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆ ਨੂੰ ਇਸ ਵਿਸ਼ਵਾਸ਼ ਰੈਲੀ ਦੌਰਾਨ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਹ ਵੀ ਪੜੋ:ਮੈਰਿਟ ਦੇ ਅਧਾਰ 'ਤੇ ਹੋਣਗੇ ਉਮੀਦਵਾਰਾਂ ਦੇ ਐਲਾਨ: ਸਿੱਧੂ

ABOUT THE AUTHOR

...view details