ਪੰਜਾਬ

punjab

ਹਵਾਲਾਤੀਆਂ ਵੱਲੋਂ ਜੇਲ੍ਹ ਅੰਦਰੋਂ ਵਾਇਰਲ ਕੀਤੀ ਗਈ ਵੀਡੀਓ ਮਗਰੋਂ ਕਾਰਵਾਈ, ਪੁਲਿਸ ਵੱਲੋਂ 10 ਖ਼ਿਲਾਫ਼ ਮਾਮਲਾ ਦਰਜ

By ETV Bharat Punjabi Team

Published : Jan 5, 2024, 5:16 PM IST

Ludhiana Central Jail: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚੋਂ ਬੀਤੇ ਦਿਨ ਸਾਥੀ ਹਵਾਲਾਤੀ ਦਾ ਜਨਮ ਦਿਨ ਮਨਾਉਂਦੇ ਕੈਦੀਆਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ। ਹੁਣ ਪੁਲਿਸ ਨੇ ਏਡੀਜੀਪੀ ਦੇ ਹੁਕਮਾਂ ਤੋਂ ਬਾਅਦ ਵੀਡੀਓ ਵਿੱਚ ਦਿਖਾਈ ਦਿੰਦੇ 10 ਹੋਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਆਰੰਭੀ ਹੈ।

A case has been registered against 10 prisoners
ਹਵਾਲਾਤੀਆਂ ਵੱਲੋਂ ਜੇਲ੍ਹ ਅੰਦਰੋਂ ਵਾਇਰਲ ਕੀਤੀ ਗਈ ਵੀਡੀਓ ਮਗਰੋਂ ਕਾਰਵਾਈ

ਗੁਰਦੇਵ ਸਿੰਘ, ਏਸੀਪੀ

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੀ ਹਾਈਟੈੱਕ ਅਤੇ ਕੇਂਦਰੀ ਜੇਲ੍ਹ ਅਕਸਰ ਚਰਚਾ ਵਿੱਚ ਰਹਿੰਦੀ ਹੈ, ਜੇਲ੍ਹ ਵਿੱਚੋਂ ਆਏ ਦਿਨ ਵੱਡੀ ਗਿਣਤੀ ਵਿੱਚ ਮੋਬਾਇਲ ਫੋਨ ਫੜੇ ਜਾਂਦੇ ਹਨ। ਇਸ ਤੋਂ ਇਲਾਵਾ ਜੇਲ੍ਹ ਵਿੱਚੋਂ ਹੀ ਕੈਦੀ ਜਾਂ ਹਵਾਲਾਤੀ ਫੋਨ ਉੱਤੇ ਲੋਕਾਂ ਨੂੰ ਧਮਕੀਆਂ ਦਿੰਦੇ ਹਨ, ਕਈ ਵਾਰੀ ਨਸ਼ਾ ਸਪਲਾਈ ਦੇ ਮਾਮਲੇ ਸਾਹਮਣੇ ਆਉਂਦੇ ਹਨ। ਬੀਤੇ ਦਿਨ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚੋਂ ਹਵਾਲਾਤੀਆਂ ਦੀ ਜਨਮਦਿਨ ਮਨਾਉਂਦਿਆਂ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਏਡੀਜੀਪੀ ਦੁਆਰਾ ਸਖਤ ਨੋਟਿਸ ਲਿਆ ਗਿਆ। ਇਸ ਮਾਮਲੇ ਵਿੱਚ ਜਾਂਚ ਦੇ ਆਦੇਸ਼ ਦਿੱਤੇ ਗਏ ਸਨ। ਇਸ ਮਾਮਲੇ ਵਿੱਚ ਦੱਸ ਦੇ ਕਰੀਬ ਮੁਲਜ਼ਮਾਂ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਹੈ ।

ਇਹ ਵੀਡੀਓ ਹੋਈ ਵਾਇਰਲ


10 ਮੁਲਜ਼ਮਾਂ ਖਿਲਾਫ ਮਾਮਲਾ ਦਰਜ: ਜਾਣਕਾਰੀ ਦਿੰਦੇ ਹੋਏ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ 31 ਦਸੰਬਰ ਨੂੰ ਵੀਡੀਓ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਜੇਲ੍ਹ ਵਿੱਚ ਜਾਂਚ ਕੀਤੀ ਗਈ ਸੀ ਅਤੇ ਬੰਦ ਮੁਲਜ਼ਮਾਂ ਤੋਂ ਮੋਬਾਇਲ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਕੰਧ ਵਿੱਚ ਮਾਰ ਕੇ ਮੋਬਾਇਲ ਤੋੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 10 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈਕੇ ਲਗਾਤਾਰ ਸਿਆਸਤ ਵੀ ਗਰਮਾਈ ਹੋਈ ਸੀ।

ਵਿਰੋਧੀ ਪਾਰਟੀਆਂ ਨੇ ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਲੈਕੇ ਸਵਾਲ ਖੜ੍ਹੇ ਕੀਤੇ ਗਏ ਸਨ ਜਿਸ ਨੂੰ ਲੈਕੇ ਮੁਕਦਮਾ 714 ਪੁਲਿਸ ਨੇ ਦਰਜ ਕੀਤਾ ਸੀ। ਪੁਲਿਸ ਨੇ ਇਸ ਮੁਕੱਦਮੇ ਵਿੱਚ 10 ਹੋਰ ਹਵਾਲਾਤੀਆਂ ਨੂੰ ਐਡ ਕੀਤਾ ਗਿਆ ਹੈ। ਮੁਕੱਦਮੇ ਦੀ ਤਫਤੀਸ਼ ਡਵੀਜ਼ਨ ਨੰਬਰ 7 ਵੱਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ 10 ਹਵਾਲਾਤੀਆਂ ਉੱਤੇ ਮਾਮਲਾ ਦਰਜ ਕਰਨ ਬਾਰੇ ਦੱਸਦਿਆਂ ਉਨ੍ਹਾਂ ਦੇ ਨਾਮ ਵੀ ਨਸ਼ਰ ਕੀਤੇ ਗਏ। ਮੁਲਜ਼ਮਾਂ ਵਿੱਚ ਮੁੱਖ ਤੌਰ ਉੱਤੇ ਗੁਰਜੰਟ ਸਿੰਘ, ਕਰਮਜੋਤ ਸਿੰਘ, ਸਰਬਜੀਤ ਸਿੰਘ, ਸਤਿਕਾਰ ਸਿੰਘ, ਹਰਮਨਦੀਪ ਸਿੰਘ, ਹਰਵਿੰਦਰ ਸਿੰਘ, ਦੀਦਾਰ ਸਿੰਘ, ਕੈਦੀ ਸ਼ੁਭਮ, ਹਵਾਲਾਤੀ ਸਾਜਨ ਪ੍ਰੀਤ ਆਦਿ ਦੇ ਨਾਂ ਸ਼ਾਮਿਲ ਹਨ।






ਸਿਕਿਓਰਿਟੀ ਦੀ ਪੋਲ ਖੁੱਲ੍ਹੀ: ਬੇਸ਼ੱਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੀ ਗੱਲ ਕਹੀ ਜਾ ਰਹੀ ਹੈ ਪਰ ਸਖਤੀ ਦੇ ਬਾਵਜੂਦ ਰੋਜ਼ਾਨਾ ਜੇਲ੍ਹ ਵਿੱਚੋਂ ਫੋਨ ਬਰਾਮਦ ਹੋਣਾ ਵੱਡੇ ਸਵਾਲ ਖੜੇ ਕਰਦਾ ਹੈ। ਜੇਲ੍ਹ ਅਧਿਕਾਰੀ ਪੰਜਾਬ ਦੀਆਂ ਜੇਲ੍ਹਾਂ ਨੂੰ ਹਾਈ ਸਿਕਿਓਰਟੀ ਦੱਸਦਿਆਂ ਇਨ੍ਹਾਂ ਵਿੱਚ ਜੈਮਰ ਲੱਗੇ ਹੋਣ ਦੀ ਗੱਲ ਕਰਦੇ ਨਜ਼ਰ ਆਉਂਦੇ ਹਨ ਪਰ ਜੇਲ੍ਹਾਂ ਵਿੱਚੋਂ ਲਗਾਤਾਰ ਬਰਾਮਦ ਹੋ ਰਹੇ ਫੋਨ ਜਾਂ ਫਿਰ ਸੋਸ਼ਲ ਮੀਡੀਆ ਉੱਤੇ ਜੇਲ੍ਹ ਵਿੱਚੋਂ ਵਾਇਰਲ ਹੋ ਰਹੀਆਂ ਵੀਡੀਓਜ਼ ਸਿਕਿਓਰਿਟੀ ਪ੍ਰਬੰਧਾਂ ਦੀ ਪੋਲ੍ਹ ਖੋਲ੍ਹ ਦੀਆਂ ਨਜ਼ਰ ਆਉਂਦੀਆਂ ਨੇ।

ABOUT THE AUTHOR

...view details