ਪੰਜਾਬ

punjab

ਆਪ ਵਿਧਾਇਕ ਦਾ ਐਲਾਨ, ਇਕ ਮਹੀਨੇ ਦੀ ਤਨਖਾਹ ਲਗਾਉਣਗੇ ਕਿਸਾਨਾਂ ਦੇ ਲੇਖੇ

By

Published : Mar 30, 2023, 5:05 PM IST

ਸਾਹਨੇਵਾਲ ਹਲਕੇ ਤੋਂ ਆਪ ਐਮਐਲਏ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਦੇ ਲੇਖੇ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੁਕਸਾਨੀ ਫ਼ਸਲ ਦਾ ਜਾਇਜਾ ਵੀ ਲਿਆ।

AAP MLA from Sahnewal Constituency announced to give his one month salary to farmers
MLA Hardeep Singh Mundia's Announcement : ਆਪ ਵਿਧਾਇਕ ਦਾ ਐਲਾਨ, ਤਨਖਾਹ ਕਿਸਾਨਾਂ ਦੇ ਲਗਾਉਣਗੇ ਲੇਖੇ

MLA Hardeep Singh Mundia's Announcement : ਆਪ ਵਿਧਾਇਕ ਦਾ ਐਲਾਨ, ਇਕ ਮਹੀਨੇ ਦੀ ਤਨਖਾਹ ਲਗਾਉਣਗੇ ਕਿਸਾਨਾਂ ਦੇ ਲੇਖੇ

ਲੁਧਿਆਣਾ :ਲੁਧਿਆਣਾ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਰਾਹਤ ਫ਼ੰਡ ਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਲਗਾਤਾਰ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਸੀ, ਜਿਸ ਕਰਕੇ ਅੱਜ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡਾਂ ਵਿੱਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲਿਆ ਗਿਆ ਅਤੇ ਐਲਾਨ ਕੀਤਾ ਗਿਆ ਕੇ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਉਣ ਦੀ ਅਪੀਲ ਕਰਦੇ ਹਨ। ਕਿਉਂਕਿ ਕਿਸਾਨਾਂ ਦਾ ਜਿਨ੍ਹਾ ਵੱਡਾ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕਰਨੀ ਤਾਂ ਮੁਸ਼ਕਿਲ ਹੈ ਪਰ ਇਸ ਘੜੀ ਵਿੱਚ ਸਰਕਾਰ ਅਤੇ ਵਿਧਾਇਕ ਕਿਸਾਨਾਂ ਦੇ ਨਾਲ ਖੜੇ ਹਨ।


50 ਤੋਂ 70 ਫੀਸਦੀ ਨੁਕਸਾਨ :ਇਸ ਦੌਰਾਨ ਪਿੰਡਾਂ ਵਿੱਚ 50 ਤੋਂ 70 ਫੀਸਦੀ ਫ਼ਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਜਤਾਇਆ ਗਿਆ ਹੈ ਅਤੇ ਕਿਸਾਨਾਂ ਨੇ ਦਸਿਆ ਕੇ ਹੁਣ ਤੱਕ 50 ਤੋਂ 70 ਫੀਸਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ ਅਤੇ ਜੇਕਰ ਕੱਲ੍ਹ ਜਾਂ ਆਉਂਦੇ ਦਿਨਾਂ ਵਿੱਚ ਮੁੜ ਤੋਂ ਮੀਂਹ ਪੈਂਦਾ ਹੈ ਤਾਂ ਇਹ ਨੁਕਸਾਨ 80 ਫੀਸਦ ਤੋਂ ਵੀ ਟੱਪ ਸਕਦਾ ਹੈ। ਕਿਉਂਕਿ ਕਿਸਾਨਾਂ ਦੀਆਂ ਫ਼ਸਲਾਂ ਖੇਤਾਂ ਵਿੱਚ ਕਟਾਈ ਲਈ ਤਿਆਰ ਖੜ੍ਹੀਆਂ ਹਨ।

ਕਿਸਾਨਾਂ ਦੀਆਂ ਫਸਲਾਂ ਦੀ ਗਿਰਦਾਵਰੀ : ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਕਿਸਾਨਾਂ ਦੀਆਂ ਫਸਲਾਂ ਦਾ ਜਿੰਨਾ ਨੁਕਸਾਨ ਹੋਇਆ ਹੈ, ਉਹ ਪੂਰਨ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਐੱਮਐੱਲਏ ਹਰਦੀਪ ਸਿੰਘ ਨੇ ਕਿਹਾ ਕਿ ਇਲਾਕੇ ਦੇ ਪ੍ਰਸ਼ਾਸਨਿਕ ਅਫਸਰਾਂ ਨੂੰ ਕਹਿ ਦਿੱਤਾ ਗਿਆ ਹੈ ਕਿ ਕਿਸਾਨਾਂ ਦੀਆਂ ਫਸਲਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਹ ਧਿਆਨ ਨਾਲ ਵੇਖਿਆ ਜਾਵੇ। ਉਨ੍ਹਾਂ ਦੱਸਿਆ ਕਿ ਨੁਕਸਾਨ ਜ਼ਿਆਦਾ ਹੈ ਜਿੰਨੀ ਵੀ ਮਦਦ ਵੱਧ ਤੋਂ ਵੱਧ ਸਰਕਾਰ ਕਰ ਸਕਦੀ ਹੈ ਉਹ ਜ਼ਰੂਰ ਕੀਤੀ ਜਾਵੇਗੀ। ਕਿਸਾਨਾਂ ਨੇ ਵੀ ਦੱਸਿਆ ਕਿ ਗਿਰਦਾਵਰੀ ਦਾ ਕੰਮ ਪਟਵਾਰੀਆਂ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :Court On Rape Accused: ਨਾਬਾਲਗ ਕੁੜੀ ਨਾਲ ਕੁਕਰਮ ਤੇ ਫਿਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ


ਮੀਂਹ ਦੀ ਭਵਿੱਖਬਾਣੀ :ਇਕ ਪਾਸੇ ਜਿੱਥੇ ਪੰਜਾਬ ਦੇ ਵਿੱਚ ਬੇਮੌਸਮੀ ਮੀਂਹ ਕਰਕੇ ਪਹਿਲਾਂ ਹੀ ਨੁਕਸਾਨ ਹੋ ਰਿਹਾ ਹੈ, ਉਥੇ ਹੀ ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਆਉਂਦੇ ਦਿਨਾਂ ਵਿਚ ਮੁੜ ਤੋਂ ਪੰਜਾਬ ਵਿੱਚ ਮੀਂਹ ਪਵੇਗਾ। ਇਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੱਧ ਗਈਆਂ ਹਨ। ਉਨ੍ਹਾਂ ਨੇ ਕਿਹਾ ਜੇਕਰ ਆਉਂਦੇ ਸਮੇਂ ਵਿੱਚ ਮੁੜ ਤੋਂ ਮੀਂਹ ਪੈਂਦਾ ਹੈ ਤਾਂ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਇਸਦੇ ਨਾਲ ਫਸਲ ਦਾ ਨੁਕਸਾਨ ਵਧਣ ਦਾ ਵੀ ਖਦਸ਼ਾ ਹੈ।

ABOUT THE AUTHOR

...view details