ਪੰਜਾਬ

punjab

ਸਿਟੀ ਸੈਂਟਰ ਘੁਟਾਲਾ ਮਾਮਲਾ: ਕੈਪਟਨ ਅਮਰਿੰਦਰ ਸਿੰਘ ਸਣੇ ਸਾਰੇ ਦੋਸ਼ੀ ਹੋਏ ਬਰੀ

By

Published : Nov 27, 2019, 1:19 PM IST

Updated : Nov 27, 2019, 6:12 PM IST

ਸਿਟੀ ਸੈਂਟਰ ਘੁਟਾਲਾ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਮੁਲਜ਼ਮਾਂ ਉੱਤੇ ਲੱਗੇ ਸਾਰੇ ਦੋਸ਼ ਖਾਰਜ ਹੋ ਗਏ ਹਨ।

amarinder singh
ਫ਼ੋਟੋ।

ਲੁਧਿਆਣਾ: ਸਿਟੀ ਸੈਂਟਰ ਬਹੁ ਕਰੋੜੀ ਘੁਟਾਲੇ ਮਾਮਲੇ ਦੇ ਵਿੱਚ ਅੱਜ ਸੈਸ਼ਨ ਕੋਰਟ ਨੇ ਅਹਿਮ ਫ਼ੈਸਲਾ ਸੁਣਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਉਸ ਦੇ ਪੁੱਤਰ ਰਜਿੰਦਰ ਸਿੰਘ ਸਣੇ ਸਾਰੇ ਹੀ 31 ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਕੁੱਲ 36 ਮੁਲਜ਼ਮ ਸਨ ਜਿਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ ਜਦੋਂ ਕਿ 30 ਅੱਜ ਪੇਸ਼ ਹੋਏ।

ਵੇਖੋ ਵੀਡੀਓ

ਕੈਪਟਨ ਅਮਰਿੰਦਰ ਸਿੰਘ ਨੇ ਇਸ ਫੈਸਲੇ ਤੇ ਖੁਸ਼ੀ ਜਤਾਉਂਦਿਆਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਤੇ ਉਨ੍ਹਾਂ ਨੂੰ ਪੂਰਾ ਭਰੋਸਾ ਸੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦੇ ਲਈ ਉਨ੍ਹਾਂ ਨੂੰ 12 ਸਾਲ ਉਡੀਕ ਕਰਨੀ ਪਈ ਪਰ ਉਨ੍ਹਾਂ ਨੂੰ ਪਹਿਲੇ ਦਿਨ ਤੋਂ ਹੀ ਇਹ ਪਤਾ ਸੀ ਕਿ ਉਹ ਨਿਰਦੋਸ਼ ਹਨ।

ਉੱਧਰ ਦੂਜੇ ਪਾਸੇ ਇਸ ਪੂਰੇ ਮਾਮਲੇ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਾਰੇ ਹੀ ਮੁਲਜ਼ਮਾਂ ਤੋਂ ਚਾਰਜ ਹਟਾ ਦਿੱਤੇ ਗਏ ਹਨ। ਅੱਜ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਸਣੇ 30 ਲੋਕ ਇਸ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਏ ਸਨ।

ਜ਼ਿਕਰਯੋਗ ਹੈ ਕਿ 1144 ਕਰੋੜ ਰੁਪਏ ਦੇ ਸਿਟੀ ਸੈਂਟਰ ਘੁਟਾਲੇ ਮਾਮਲੇ ਦੀ ਗੱਲ ਸਤੰਬਰ 2006 ਵਿੱਚ ਸਾਹਮਣੇ ਆਈ ਸੀ। ਇਹ ਘੁਟਾਲਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਹੋਇਆ ਸੀ। ਉਸ ਤੋਂ ਬਾਅਦ ਸਾਲ 2007 ਅਕਾਲੀ-ਭਾਜਪਾ ਸਰਕਾਰ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਲੁਧਿਆਣਾ ਦੇ ਤਤਕਾਲੀ ਐਸਐਸਪੀ (ਵਿਜੀਲੈਂਸ) ਕੰਵਲਜੀਤ ਸਿੰਘ ਨੇ ਐਫਆਈਆਰ ਦਰਜ ਕੀਤੀ ਸੀ।

ਜਾਂਚ ਤੋਂ ਬਾਅਦ ਦਸੰਬਰ 2007 ਵਿੱਚ 130 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਸਣੇ 36 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਇਨ੍ਹਾਂ ਦੋਸ਼ੀਆਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ ਅਗਸਤ 2017 ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਲੁਧਿਆਣਾ ਦੀ ਇੱਕ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖਲ ਕੀਤੀ ਸੀ।

ਮਾਮਲਾ ਦਰਜ ਹੋਇਆਂ 12 ਸਾਲ ਬੀਤ ਚੁੱਕੇ ਹਨ ਅਤੇ ਲੁਧਿਆਣਾ ਦਾ ਸਭ ਤੋਂ ਵੱਡਾ ਸਿਟੀ ਸੈਂਟਰ ਹੁਣ ਖੰਡਰ ਬਣ ਚੁੱਕਿਆ ਹੈ। ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਤਲਬ ਕੀਤਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਅਦਾਲਤ ਇਸ ਘੁਟਾਲੇ ਮਾਮਲੇ ਵਿੱਚ ਫੈਸਲਾ ਸੁਣਾ ਸਕਦੀ ਹੈ।

Last Updated : Nov 27, 2019, 6:12 PM IST

ABOUT THE AUTHOR

...view details