ਪੰਜਾਬ

punjab

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਾ 'ਚ ਵਿਜੀਲੈਂਸ ਅੱਗੇ ਫਿਰ ਤੋਂ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਵੈਦ, ਨਹੀਂ ਦੇ ਸਕੇ ਪੂਰੇ ਦਸਤਾਵੇਜ਼

By

Published : Apr 19, 2023, 8:23 PM IST

ਵਿਧਾਨ ਸਭਾ ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਸ ਦੇ ਘੇਰੇ ਵਿੱਚ ਫਸੇ ਹੋਏ ਹਨ। ਹੁਣ ਉਹ ਫਿਰ ਵਿਜੀਲੈਂਸ ਦਫ਼ਤਰ ਪੇਸ਼ ਹੋਏ ਇਸ ਵਾਰ ਵੀ ਉਨ੍ਹਾਂ ਦੇ ਕੋਲ ਦਸ਼ਤਾਵੇਜ ਪੂਰੇ ਨਹੀਂ ਸਨ ਜਿਸ ਕਰਕੇ ਉਨ੍ਹਾਂ ਨੂੰ ਫਿਰ ਤੋਂ ਵਿਜੀਲੈਂਸ ਦੇ ਦਫ਼ਤਰ ਬੁਲਾਇਆ ਗਿਆ ਹੈ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਾ  ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਾ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਾ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਾ

ਲੁਧਿਆਣਾ : ਵਿਧਾਨ ਸਭਾ ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਐਮਐਲਏ ਕੁਲਦੀਪ ਸਿੰਘ ਵੈਦ 'ਤੇ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿਧਾਇਕ ਨੂੰ ਵਿਜੀਲੈਂਸ ਵੱਲੋਂ ਲਗਾਤਾਰ ਜਾਇਦਾਦ ਸਬੰਧੀ ਦਸਤਾਵੇਜਾਂ ਦੇ ਲਈ ਦਫ਼ਤਰ ਸੱਦਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਤੀਜੀ ਵਾਰ ਸਾਬਕਾ ਵਿਧਾਇਕ ਵਿਜੀਲੈਂਸ ਦਫ਼ਤਰ ਪੇਸ਼ ਹੋਏ। ਜਿੱਥੇ ਉਹਨਾਂ ਵੱਲੋਂ ਦਸਤਾਵੇਜ਼ ਪੇਸ਼ ਕੀਤੇ ਗਏ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਨਾਕਾਫੀ ਦੱਸਿਆ ਗਿਆ ਅਤੇ ਮੁੜ ਤੋਂ 26 ਅਪ੍ਰੈਲ ਨੂੰ ਸੱਦਿਆ ਗਿਆ ਹੈ।

ਲੋੜੀਦੇ ਕਾਗਜ਼ ਨਹੀਂ ਪੂਰੇ: ਵਿਜੀਲੈਂਸ ਦੇ ਐਸਐਸਪੀ ਆਰਪੀਆਰ ਸੰਧੂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਹੈ ਕਿ ਹੈ ਜਾਇਦਾਦ ਦੇ ਮਾਮਲੇ ਤੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਸ ਮਾਮਲੇ ਦੇ ਵਿੱਚ ਅੱਜ ਕੁਲਦੀਪ ਵੈਦ ਸਾਬਕਾ ਵਿਧਾਇਕ ਨੇ ਕੁਝ ਦਸਤਾਵੇਜ਼ ਵਿਜੀਲੈਂਸ ਦੇ ਅੱਗੇ ਰੱਖੇ ਹਨ ਪਰ ਉਹ ਪੂਰੇ ਨਹੀਂ ਹਨ। ਜਿਸ ਕਰਕੇ 26 ਅਪ੍ਰੈਲ ਬੁੱਧਵਾਰ ਨੂੰ ਮੁੜ ਤੋਂ ਸਾਬਕਾ ਵਿਧਾਇਕ ਨੂੰ ਸੱਦਿਆ ਗਿਆ ਹੈ ਉਨ੍ਹਾਂ ਕਿਹਾ ਕਿ ਅਸੀਂ ਮਾਮਲੇ ਦੀ ਤਫਤੀਸ਼ ਕਰ ਰਹੇ ਹਾਂ ਅਤੇ ਲੋੜੀਂਦੇ ਦਸਤਾਵੇਜ਼ ਪੂਰੇ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਮੀਡੀਆ ਸਾਹਮਣੇ ਕੁਝ ਕਹਿਣ ਤੋਂ ਬਚਦੇ ਨਜ਼ਰ ਆਏ ਵੈਦ :ਵਿਜੀਲੈਂਸ 'ਚ ਪੇਸ਼ ਹੋਣ ਉਪਰੰਤ ਲਗਭਗ 4 ਘੰਟੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਆਪਣੇ ਦਸਤਾਵੇਜ਼ ਵਿਜੀਲੈਂਸ ਅੱਗੇ ਪੇਸ਼ ਕੀਤੇ। ਜਿਸ ਤੋਂ ਬਾਅਦ ਉਨ੍ਹਾਂ ਦਫ਼ਤਰ ਤੋਂ ਬਾਹਰ ਨਿਕਲਦੇ ਹੋਏ ਮੀਡੀਆ ਨਾਲ ਬਹੁਤ ਗੱਲਬਾਤ ਨਹੀਂ ਕੀਤੀ ਪਰ ਇਹ ਦੱਸਿਆ ਹੈ ਕਿ ਅੱਜ ਉਨ੍ਹਾਂ ਨੇ ਦਸਤਾਵੇਜ਼ ਦਿੱਤੇ ਹਨ ਉਨ੍ਹਾਂ ਨੇ ਕਿਹਾ ਕਿ ਸਾਡੇ ਵੱਲੋਂ ਵਿਜੀਲੈਂਸ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਹ ਬਦਲਾਖੋਰੀ ਦੀ ਰਾਜਨੀਤੀ ਹੈ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਬਚਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਅਸੀਂ ਪੁਛਗਿੱਛ ਵਿੱਚ ਵਿਜ਼ੀਲੈਂਸ ਦਾ ਸਾਥ ਦੇ ਰਹੇ ਹਾਂ ਜਲਦ ਹੀ ਸੱਚ ਲੋਕਾਂ ਸਾਹਮਣੇ ਆ ਜਾਵੇਗਾ।

ਇਹ ਵੀ ਪੜ੍ਹੋ:-ਬੰਦੀ ਸਿੰਘਾਂ ਦੀ ਰਿਹਾਈ ਲਈ ਸੂਰਤ ਸਿੰਘ ਖਾਲਸਾ ਨੇ ਮੁੜ ਸ਼ੁਰੂ ਕੀਤੀ ਭੁੱਖ ਹੜਤਾਲ, ਕਿਹਾ-ਹੁਣ ਲੜਾਈ ਆਰ-ਪਾਰ ਦੀ

ABOUT THE AUTHOR

...view details