ਪੰਜਾਬ

punjab

Chandigarh Farmers Demonstration: ਦਿੱਲੀ ਵਾਂਗ ਹੁਣ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ, ਮੰਗਾਂ ਨੂੰ ਲੈਕੇ ਹਜ਼ਾਰਾਂ ਦੀ ਗਿਣਤੀ 'ਚ ਲਾਉਣਗੇ ਧਰਨਾ

By ETV Bharat Punjabi Team

Published : Nov 10, 2023, 6:43 PM IST

ਲੁਧਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (Bharatiya Kisan Union Lakhowal) ਵੱਲੋਂ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਕਿ ਆਉਣ ਵਾਲੀ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਿਸਾਨੀ ਮੰਗਾਂ ਨੂੰ ਲੈਕੇ ਧਰਨਾ ਲਾਇਆ ਜਾਵੇਗਾ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ।

Farmers in Ludhiana said that they will protest in Chandigarh regarding their demands
Chandigarh Farmers Demonstration: ਦਿੱਲੀ ਵਾਂਗ ਹੁਣ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ , ਮੰਗਾਂ ਨੂੰ ਲੈਕੇ ਹਜ਼ਾਰਾਂ ਦੀ ਗਿਣਤੀ 'ਚ ਲਾਉਣਗੇ ਧਰਨਾ

'ਮੰਗਾਂ ਨੂੰ ਲੈਕੇ ਹਜ਼ਾਰਾਂ ਦੀ ਗਿਣਤੀ 'ਚ ਲਾਉਣਗੇ ਧਰਨਾ'

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਬੱਸ ਸਟੈਂਡ ਨੇੜੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਜਿਸ ਵਿੱਚ ਹਰਿੰਦਰ ਸਿੰਘ ਲੱਖੋਵਾਲ ਨੂੰ ਸਰਵ ਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਉੱਧਰ ਕਿਸਾਨਾਂ ਨੂੰ ਪੇਸ਼ ਆ ਰਹੀ ਸਮੱਸਿਆਵਾਂ ਉੱਤੇ ਵੀ ਇਸ ਮੀਟਿੰਗ ਦੌਰਾਨ ਚਰਚਾ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪ੍ਰਧਾਨ ਹਰਿੰਦਰ ਲੱਖੋਵਾਲ ਨੇ ਐਲਾਨ ਕੀਤਾ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਟਰਾਲੀਆਂ (Farmers protest in Chandigarh) ਭਰ ਕੇ ਪਹੁੰਚਣਗੇ ਅਤੇ ਧਰਨਾ ਪ੍ਰਦਰਸ਼ਨ ਦਾ ਆਗਾਜ਼ ਕਰਨਗੇ।



ਦਿੱਲੀ ਵਾਂਗ ਰਾਜਧਾਨੀ ਚੰਡੀਗੜ੍ਹ 'ਚ ਧਰਨਾ:ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ (Harinder Singh Lakhowal) ਨੇ ਅੱਗੇ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਐੱਮਐੱਸਪੀ ਅਤੇ ਮੁਆਵਜ਼ਾ ਰਾਸ਼ੀ ਸਮੇਤ ਕਈ ਮੁੱਦੇ ਨੇ ਜਿਸ ਲਈ ਚੰਡੀਗੜ੍ਹ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ 300 ਦੇ ਕਰੀਬ ਟਰਾਲੀਆਂ ਲੈਕੇ ਪਹੁੰਚਣਗੇ ਅਤੇ ਮੌਜੂਦਾ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਉੱਤੇ ਪਰਾਲੀ ਸਾੜਨ ਨੂੰ ਲੈਕੇ ਹੋ ਰਹੇ ਪਰਚਿਾਂ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਇਸ ਫੈਸਲੇ ਨੂੰ ਵਾਪਿਸ ਲਵੇ ਨਹੀਂ ਤਾਂ ਪੰਜਾਬ ਭਰ ਵਿੱਚ ਰੋਸ਼ ਮੁਜ਼ਾਹਰੇ ਜਾਰੀ ਰਹਿਣਗੇ। ਉਨ੍ਹਾਂ ਮੰਗ ਕੀਤੀ ਕਿਸਾਨਾਂ ਉੱਤੇ ਦਰਜ ਹੋਏ ਸਾਰੇ ਮਾਮਲੇ ਰੱਦ ਕੀਤੇ ਜਾਣ।

ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼: ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ ਨਹੀਂ ਤਾਂ ਇਸ ਦਾ ਖ਼ਮਿਆਜਾ ਉਨ੍ਹਾਂ ਨੂੰ ਭੁਗਤਣਾ ਪੈ ਸਕਦਾ ਹੈ। ਉਹਨਾਂ ਕੇਂਦਰ ਸਰਕਾਰ ਖਿਲਾਫ ਵੀ ਭੜਾਸ ਕੱਢੀ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਏਅਰ ਕੁਆਲਿਟੀ ਇੰਡੈਕਸ ਨੂੰ ਲੈ ਕੇ ਚੁੱਕੇ ਸਵਾਲਾਂ ਉੱਤੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਰ ਸੂਬਿਆਂ ਅਤੇ ਸ਼ਹਿਰਾਂ ਦੇ ਮੁਕਾਬਲੇ ਏਅਰ ਕੁਆਲਿਟੀ ਇੰਡੈਕਸ (Air Quality Index) ਵਧੀਆ ਹੈ। ਉਹਨਾਂ ਕਿਹਾ ਕਿ ਰਾਜਧਾਨੀ ਦਿੱਲੀ ਦਾ ਏਅਰ ਇੰਡੈਕ 400 ਤੋਂ ਪਾਰ ਹੈ, ਇਸ ਲਈ ਕੇਂਦਰ ਸਰਕਾਰ ਅਸਲ ਮੁੱਦੇ ਵੱਲ ਧਿਆਨ ਦਿੰਦਿਆਂ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੇ।

ABOUT THE AUTHOR

...view details