ਲੁਧਿਆਣਾ:ਪੰਜਾਬ ਕਾਂਗਰਸ (Punjab Congress) ਦੇ ਵਿੱਚ ਵੱਡੇ ਉਲਟਫੇਰ ਤੋਂ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦਾ ਤਖ਼ਤਾ ਪਲਟ ਕੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਬਣ ਹਨ। ਉੱਥੇ ਹੀ ਨਵੇਂ ਮੁੱਖ ਮੰਤਰੀ ਬਣਨ ਦੇ ਮਹਿਜ 2 ਘੰਟੇ ਬਾਅਦ ਹੀ ਸ਼ਹਿਰਾਂ ‘ਚੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਪੋਸਟਰ ਉਤਾਰਨੇ ਸ਼ੁਰੂ ਹੋ ਗਏ ਹਨ, ਇਨ੍ਹਾਂ ਪੋਸਟਰਾਂ ਵਿੱਚੋਂ ਸਾਬਕਾ ਮੁੱਖ ਮੰਤਰੀ ਕੈਪਟਨ (Former Chief Minister Capt) ਆਪਣੀ ਸਰਕਾਰ ਦੇ ਸਾਢੇ 4 ਸਾਲਾਂ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ, ਪਰ ਜਿਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਦਲਿਆ ਉਵੇਂ ਹੀ ਉਨ੍ਹਾਂ ਪੋਸਟਰਾਂ ‘ਤੇ ਤਸਵੀਰ ਬਦਲਣ ਦੀ ਵੀ ਤਿਆਰੀ ਹੋ ਗਈ ਹੈ। ਲੁਧਿਆਣਾ ਦੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੀ ਤਸਵੀਰ ਵਾਲੇ ਪੋਸਟਰ (Poster) ਉਤਾਰੇ ਜਾ ਰਹੇ ਹਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਵੱਲੋਂ ਪੂਰੇ ਪੰਜਾਬ ਵਿੱਚ ਵੱਡੇ-ਵੱਡੇ ਪੋਸਟਰਾਂ ਜ਼ਰੀਏ ਲੋਕਾਂ ਨੂੰ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆ ਜਾ ਰਹੀਆਂ ਸਨ। ਇਨ੍ਹਾਂ ਪੋਸਟਰਾਂ ਵਿੱਚੋਂ ਸਰਕਾਰ ਵੱਲੋਂ ਲੋਕਾਂ ਲਈ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਅੰਕੜਿਆ ਸਮੇਤ ਵੇਰਵਾਂ ਦਿੱਤਾ ਗਿਆ ਸੀ।