ਪੰਜਾਬ

punjab

ਜੇਲ੍ਹ ਤੋਂ ਰਿਹਾਅ ਹੋਏ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਪਹੁੰਚਣ ਤੇ ਲੋਕਾਂ ਨੇ ਕੀਤਾ ਨਿੱਘਾ ਸਵਾਗਤ

By

Published : Mar 25, 2023, 8:46 PM IST

Updated : Mar 25, 2023, 10:26 PM IST

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲਾ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ ਰਿਹਾਅ ਹੋ ਕੇ ਲੁਧਿਆਣਾ ਆਪਣੀ ਰਿਹਾਇਸ ਪਹੁੰਚੇ। ਜਿੱਥੇ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Former minister Bharat Bhushan Ashu released from jail
Former minister Bharat Bhushan Ashu released from jail

Former minister Bharat Bhushan Ashu released from jail

ਚੰਡੀਗੜ੍ਹ:ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਕੱਲ੍ਹ (24 ਅਪ੍ਰੈਲ) ਦਿਨ ਸ਼ੁੱਕਰਵਾਰ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੀ ਸੀ। ਇਸ ਨੂੰ ਲੈ ਕੇ ਸਮਰਥਕਾਂ ਵੱਲੋਂ ਖੁਸ਼ੀ ਵਿੱਚ ਲੱਡੂ ਵੰਡੇ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਉੱਤੇ ਫੈਸਲਾ ਸੁਰੱਖਿਅਤ ਕੀਤਾ ਸੀ। 8 ਮਹੀਨੇ ਟੈਂਡਰ ਘੁਟਾਲੇ ਮਾਮਲੇ ਚ ਜੇਲ੍ਹ ਚ ਰਹਿਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਘਰ ਵਾਪਸੀ ਅੱਜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕਾਲੀ ਮਾਤਾ ਮੰਦਿਰ ਨਤਮਸਤਕ ਹੋਕੇ ਆਸ਼ੂ ਦੇ ਘਰ ਪਹੁੰਚਣ ਤੇ ਪਰਿਵਾਰ ਅਤੇ ਵਰਕਰਾਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ।

ਆਸ਼ੂ ਦੇ ਸਮਰਥਕਾਂ ਵੱਲੋਂ ਵੰਡੇ ਜਾ ਰਹੇ ਲੱਡੂ:ਭਾਰਤ ਭੂਸ਼ਣ ਆਸ਼ੂ ਦੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਸਮਰਥਕਾਂ ਨੇ ਲੱਡੂ ਵੰਡ ਕੇ ਹਾਈਕੋਰਟ ਵੱਲੋਂ ਆਸ਼ੂ ਨੂੰ ਮਿਲੀ ਰਾਹਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ।

ਫ਼ਰਵਰੀਂ ਤੋਂ ਟੱਲਦੀ ਆ ਰਹੀ ਸੀ ਸੁਣਵਾਈ: ਇਸ ਤੋਂ ਪਹਿਲਾਂ, ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਮਾਮਲੇ ਦੀ ਸੁਣਵਾਈ ਬੀਤੀ 17 ਫ਼ਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਸੀ। ਅਸਲ ਵਿੱਚ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ 'ਚ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਪਹਿਲਾ 17 ਫ਼ਰਵਰੀ ਤੇ ਫਿਰ 20 ਫ਼ਰਵਰੀ ਨੂੰ, ਫਿਰ ਇਸ ਤੋਂ ਬਾਅਦ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ। ਇਸ ਤੋਂ ਬਾਅਦ ਹੁਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਹਾਈ ਕੋਰਟ ਵਿੱਚ ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਪੱਖ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਵਿੱਚ ਪਿਛਲੀ ਸੁਣਵਾਈ ਦੌਰਾਨ ਮੁਲਜ਼ਮ ਆਸ਼ੂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ ਉਸ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਇਸ ਮਾਮਲੇ 'ਚ ਹੁਣ ਤੱਕ ਕਿੰਨੇ ਕੇਸ ਦਰਜ ਹੋਏ ਹਨ। ਕੁੱਲ ਕਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਕੀ ਸੀ ਮਾਮਲਾ:ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ 16 ਅਗਸਤ 2022 ਨੂੰ ਮੁਲਜ਼ਮ ਆਸ਼ੂ ਖ਼ਿਲਾਫ਼ ਕੇਸ ਦਰਜ ਕੀਤਾ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੁਲਜ਼ਮ ਆਸ਼ੂ ਨੂੰ ਨਿਆਂਇਕ ਹਿਰਾਸਤ ਹੇਠ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ, ਆਸ਼ੂ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਇਸ 'ਤੇ ਸਾਬਕਾ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਮਾਮਲੇ 'ਚ 7 ਹੋਰ ਨਾਮਜ਼ਦ :ਮੁਲਜ਼ਮ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਪੰਜਾਬ ਵਿਜੀਲੈਂਸ ਨੇ ਠੇਕੇਦਾਰ ਤੇਲੂਰਾਮ ਅਤੇ ਏਜੰਟ ਕ੍ਰਿਸ਼ਨ ਲਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਤੋਂ ਇਲਾਵਾ ਮਾਮਲੇ 'ਚ 7 ਹੋਰ ਇਸ ਮਾਮਲੇ ਵਿੱਚ ਨਾਮਜ਼ਦ ਹਨ। ਇਨ੍ਹਾਂ ਤੋਂ ਇਲਾਵਾ ਮੁਲਜ਼ਮ ਸੰਦੀਪ ਭਾਟੀਆ, ਜਗਰੂਪ ਸਿੰਘ, ਪੰਕਜ ਮੀਨੂੰ ਮਲਹੋਤਰਾ, ਇੰਦਰਜੀਤ ਇੰਡੀ, ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ, ਸੇਵਾਮੁਕਤ (ਡੀਐਫਐਸਸੀ) ਸੁਰਿੰਦਰ ਕੁਮਾਰ ਬੇਰੀ, ਪਨਸਪ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਜਗਨਦੀਪ ਢਿੱਲੋਂ, ਕੌਂਸਲਰ ਪਤੀ ਅਨਿਲ ਜੈਨ, ਮੁੱਲਾਂਪੁਰ ਵੀ ਸ਼ਾਮਲ ਹੈ। ਦਾਖਾ ਨਗਰ ਕੌਂਸਲ ਦੇ ਚੇਅਰਮੈਨ ਤੇਲੂਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਅਤੇ ਦੋ ਹੋਰ ਏਜੰਟ ਵੀ ਉੱਥੇ ਹੀ ਹਨ।

ਇਹ ਵੀ ਪੜ੍ਹੋ:ਕੁੱਝ ਲੋਕਾਂ ਨੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਅੱਜ ਉਹ ਡਰ ਕੇ ਭੱਜ ਰਹੇ ਹਨ, ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਅਰਵਿੰਦ ਕੇਜਰੀਵਾਲ

Last Updated :Mar 25, 2023, 10:26 PM IST

ABOUT THE AUTHOR

...view details