ਪੰਜਾਬ

punjab

ਕਿਸਾਨ ਮੇਲੇ 'ਚ ਪਹੁੰਚੇ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਨੂੰ ਪਰਾਲੀ ਨਾਂ ਸਾੜਨ ਦੀ ਕੀਤੀ ਅਪੀਲ

By

Published : Sep 23, 2022, 9:46 PM IST

ਕਿਸਾਨ ਮੇਲੇ 'ਚ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਪੁਹੰਚੇ ਇਸ ਮੌਕੇ ਉਨ੍ਹਾਂ ਜਿੱਥੇ ਕਿਸਾਨ ਮੇਲੇ ਦੀ ਸ਼ਲਾਘਾ ਕੀਤੀ ਉਥੇ ਹੀ ਕਿਹਾ ਕਿ ਕਿਸਾਨਾਂ ਲਈ ਇਹ ਕਾਫੀ ਲਾਹੇਵੰਦ ਹੈ। ਕਿਸਾਨਾਂ ਨੇ ਮੇਲੇ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਕਿਸਾਨ ਅੱਗ ਨਹੀਂ ਲਾਉਣਾ ਚਾਹੁੰਦੇ ਪਰ ਉਨ੍ਹਾਂ ਦੀ ਮਜ਼ਬੂਰੀ ਹੈ ਉਨ੍ਹਾਂ ਸਰਕਾਰ ਨੂੰ ਕਿਹਾ ਕਿ ਪਿੰਡਾਂ ਦੇ ਵਿਚ ਸੁਸਾਇਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ।

Kuldeep Dhaliwal arrived at Kisan Mela
Kuldeep Dhaliwal arrived at Kisan Mela

ਲੁਧਿਆਣਾ: ਕਿਸਾਨ ਮੇਲੇ 'ਚ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਪੁਹੰਚੇ ਇਸ ਮੌਕੇ ਉਨ੍ਹਾਂ ਜਿੱਥੇ ਕਿਸਾਨ ਮੇਲੇ ਦੀ ਸ਼ਲਾਘਾ ਕੀਤੀ ਉਥੇ ਹੀ ਕਿਹਾ ਕਿ ਕਿਸਾਨਾਂ ਲਈ ਇਹ ਕਾਫੀ ਲਾਹੇਵੰਦ ਹੈ ਉਨ੍ਹਾਂ ਕਿਹਾ ਕਿ ਕਿਸਾਨ ਇਥੋਂ ਬੀਜ ਲੈ ਕੇ ਜਾਣ ਕਿਸਾਨੀ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਅੱਜ ਪੀਏਯੂ ਵਿੱਚ ਚੰਗੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਕਿਸਾਨ ਵੀ ਵੱਡੀ ਤਾਦਾਤ 'ਚ ਪੁੱਜੇ ਹੋਏ ਹਨ।

Kuldeep Dhaliwal arrived at Kisan Mela

ਇਸ ਮੌਕੇ ਪ੍ਰਤਾਪ ਬਾਜਵਾ ਵੱਲੋ ਆਪ ਦੇ 9 ਐਮਐਲਏ ਉਨ੍ਹਾਂ ਦੇ ਸੰਪਰਕ 'ਚ ਹੋਣ ਸਬੰਧੀ ਦਿੱਤੇ ਬਿਆਨ ਉਤੇ ਉਨ੍ਹਾਂ ਕਿਹਾ ਕਿ ਬਾਜਵਾ ਦੇ ਆਪਣੇ ਕਿੰਨੇ ਉਸ ਦੇ ਸੰਪਰਕ ਵਿੱਚ ਹਨ ਪਹਿਲਾਂ ਉਨ੍ਹਾਂ ਨੂੰ ਪੁੱਛੋ ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਯੂਨੀਵਰਸਿਟੀ ਨੂੰ ਲਿਆਂਦਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਮੁਸ਼ਕਲਾਂ ਦਰਪੇਸ਼ ਨਾ ਆ ਸਕੇ।ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਮੁਆਵਜ਼ਾ ਨਾਂ ਮਿਲਣ ਤੇ ਪਰਾਲੀ ਨੂੰ ਅੱਗ ਲਾਉਣ ਦੇ ਦਿੱਤੇ ਬਿਆਨ ਉਤੇ

ਉਨ੍ਹਾਂ ਕਿਹਾ ਕਿ ਅਸੀਂ ਇਸ ਤੇ ਕੰਮ ਕਰ ਰਹੇ ਹਾਂ ਉਥੇ ਹੀ ਦੂਜੇ ਪਾਸੇ ਮੇਲੇ 'ਚ ਪਹੁੰਚੇ ਕਿਸਾਨਾਂ ਨੇ ਮੇਲੇ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਕਿਸਾਨ ਅੱਗ ਨਹੀਂ ਲਾਉਣਾ ਚਾਹੁੰਦੇ ਪਰ ਉਨ੍ਹਾਂ ਦੀ ਮਜਬੂਰੀ ਹੈ ਉਨ੍ਹਾਂ ਸਰਕਾਰ ਨੂੰ ਕਿਹਾ ਕਿ ਪਿੰਡਾਂ ਦੇ ਵਿਚ ਸੁਸਾਇਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤ 'ਚ ਹੀ ਉਸ ਦਾ ਨਿਬੇੜਾ ਕਰ ਦੇਣ।

ਇਹ ਵੀ ਪੜ੍ਹੋ:-MLA ਦੀ DCP ਨੂੰ ਧਮਕੀ ਤੋਂ ਬਾਅਦ ਰਾਜੀਨਾਮਾ ! ਫਿਰ DCP ਦਾ ਤਬਾਦਲਾ

ABOUT THE AUTHOR

...view details