ਪੰਜਾਬ

punjab

Gang rape in Ludhiana: ਲੜਕੀ ਨਾਲ ਗੈਂਗ ਰੇਪ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ

By ETV Bharat Punjabi Team

Published : Dec 22, 2023, 4:39 PM IST

ਲੁਧਿਆਣਾ ਪੁਲਿਸ ਨੇ ਲੜਕੀ ਨਾਲ ਗੈਂਗ ਰੇਪ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਇਹ ਮੁਲਜ਼ਮ 19 ਦਸੰਬਰ ਨੂੰ ਆਟੋ ਵਿੱਚ ਬਿਠਾ ਸੁੰਨਸਾਨ ਥਾਂ ਉੱਤੇ ਲੈ ਗਏ ਸਨ, ਜਿੱਥੇ ਇਹਨਾਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ।

Ludhiana police arrested three accused of gang rape
Ludhiana police arrested three accused of gang rape

ਧਿਆਣਾ ਦੇ ਜੁਇੰਟ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ

ਲੁਧਿਆਣਾ:ਜ਼ਿਲ੍ਹਾ ਪੁਲਿਸ ਨੇ 19 ਦਸੰਬਰ ਨੂੰ ਤੜਕਸਾਰ 20 ਸਾਲ ਦੀ ਲੜਕੀ ਨੂੰ ਅਗਵਾ ਕਰਕੇ ਉਸ ਦਾ ਗੈਂਗ ਰੇਪ ਕਰਨ ਦੇ ਮਾਮਲੇ ਦੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਇਹ ਮੁਲਜ਼ਮ ਪੀੜਤ ਲੜਕੀ ਨੂੰ ਆਟੋ ਦੇ ਵਿੱਚ ਬਿਠਾ ਕੇ ਉਸਨੂੰ ਕਿਸੇ ਸੁਨਸਾਨ ਥਾਂ ਉੱਤੇ ਲੈ ਗਏ ਸਨ, ਉਥੇ ਜਾਂ ਨੇ ਇਹਨਾਂ ਨੇ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ। ਪੁਲਿਸ ਲਗਾਤਾਰ ਇਹਨਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ।

ਪੁਲਿਸ ਦੇ 2 ਦਿਨਾਂ ਅੰਦਰ ਹੀ ਫੜੇ ਮੁਲਜ਼ਮ: ਇਸ ਮਾਮਲੇ ਦੇ ਵਿੱਚ ਪੁਲਿਸ ਨੇ ਇੱਕ ਆਟੋ ਚਾਲਕ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਲੁਧਿਆਣਾ ਦੇ ਜੁਇੰਟ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਲਾਂਕਿ ਇਸ ਪੂਰੀ ਘਟਨਾ ਤੋਂ ਬਾਅਦ ਪੀੜਤ ਲੜਕੀ ਦੇ ਮਾਤਾ-ਪਿਤਾ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਡਰ ਰਹੇ ਸਨ, ਉਹ ਸਮਾਜ ਦੇ ਵਿੱਚ ਬਦਨਾਮੀ ਦੇ ਡਰ ਕਰਨ ਸ਼ਿਕਾਇਤ ਨਹੀਂ ਕਰਨਾ ਚਾਹੁੰਦੇ ਸਨ, ਪਰ ਪੁਲਿਸ ਦੇ ਸਮਝਾਉਣ ਤੋਂ ਬਾਅਦ ਉਹਨਾਂ ਨੇ ਮਾਮਲਾ ਦਰਜ ਕਰਵਾਇਆ ਸੀ। ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਦੋ ਦਿਨ ਦੇ ਵਿੱਚ ਹੀ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਲਗਾਤਾਰ ਕਰ ਰਹੀ ਸੀ ਮੁਲਜ਼ਮਾਂ ਦੀ ਭਾਲ: ਜੋਇੰਟ ਕਮਿਸ਼ਨਰ ਨੇ ਦੱਸਿਆ ਕਿ 19 ਦਸੰਬਰ ਤੋਂ ਬਾਅਦ ਹੀ ਲਗਾਤਾਰ ਉਹਨਾਂ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਇਹਨਾਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਇਹਨਾਂ ਮੁਲਜ਼ਮਾਂ ਨੂੰ ਲਗਾਤਾਰ ਟਰੇਸ ਕਰਨ ਤੋਂ ਬਾਅਦ ਪੁਲਿਸ ਨੇ ਇਹ ਕਾਮਯਾਬੀ ਹਾਸਿਲ ਕੀਤੀ ਹੈ। 19 ਦਸੰਬਰ ਸਵੇਰੇ 6 ਵਜੇ ਦੇ ਕਰੀਬ ਇਹਨਾਂ ਮੁਲਜ਼ਮਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਮੁਲਜ਼ਮ ਪੀੜਤ ਲੜਕੀ ਨੂੰ ਘਟਨਾ ਵਾਲੀ ਥਾਂ ਉੱਤੇ ਛੱਡ ਕੇ ਫਰਾਰ ਹੋ ਗਏ ਸਨ। ਲੁਧਿਆਣਾ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਥਾਣਾ ਡੇਹਲੋਂ ਨੇੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।


ਪੁਲਿਸ ਨੇ ਆਟੋ ਤੇ ਮੋਟਰਸਾਈਕਲ ਕੀਤਾ ਬਰਾਮਦ: ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲੜਕੀ ਨਿੱਜੀ ਕੰਪਨੀ ਵਿੱਚ ਨੌਕਰੀ ਕਰਦੀ ਸੀ ਅਤੇ ਜਦੋਂ ਹੋਰ ਰੋਜ਼ਾਨਾ ਦੇ ਵਾਂਗ ਸਵੇਰੇ ਆਪਣੇ ਘਰ ਤੋਂ ਨੌਕਰੀ ਉੱਤੇ ਜਾਣ ਲਈ ਨਿਕਲੀ ਤਾਂ ਮੁਲਜ਼ਮ ਉਸ ਨੂੰ ਆਟੋ ਦੇ ਵਿੱਚ ਬਿਠਾ ਕੇ ਲਗਭਗ 7 ਤੋਂ 8 ਕਿਲੋਮੀਟਰ ਦੂਰ ਸੁੰਨਸਾਨ ਥਾਂ ਉੱਤੇ ਲੈ ਗਏ ਅਤੇ ਉੱਥੇ ਜਾ ਕੇ ਉਹਨਾਂ ਨੇ ਸਮੂਹਿਕ ਬਲਾਤਕਾਰ ਦੀ ਘਿਨੋਣੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਕਿਹਾ ਕਿ ਇਹਨਾਂ ਮੁਲਜ਼ਮਾਂ ਦਾ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਵਿੱਚ ਇੱਕ ਆਟੋ ਸਮੇਤ ਇੱਕ ਮੋਟਰਸਾਈਕਲ ਨੂੰ ਵੀ ਬਰਾਮਦ ਕਰ ਲਿਆ ਹੈ।

ABOUT THE AUTHOR

...view details