ਪੰਜਾਬ

punjab

ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਆਈ ਸਾਹਮਣੇ

By

Published : May 29, 2020, 8:55 PM IST

ਲੁਧਿਆਣਾ ਦੇ ਕੁੰਦਨਪੁਰੀ ਇਲਾਕੇ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਖ਼ੁਦ ਨੂੰ ਪੱਖੇ ਨਾਲ ਲਟਕਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਆਈ ਸਾਹਮਣੇ
ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਆਈ ਸਾਹਮਣੇ

ਲੁਧਿਆਣਾ: ਇੱਥੋਂ ਦੇ ਕੁੰਦਨਪੁਰੀ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਅਤੇ ਖੁਦਕੁਸ਼ੀ ਦਾ ਕਾਰਨ ਉਸ ਨੇ ਵੀਡੀਓ ਦੇ ਵਿੱਚ ਉਸ ਦੇ ਮਾਤਾ-ਪਿਤਾ ਦਾ ਆਪਸੀ ਕਲੇਸ਼ ਅਤੇ ਦੋਵਾਂ ਦਾ ਵੱਖ-ਵੱਖ ਰਹਿਣਾ ਦੱਸਿਆ ਹੈ।

ਵੇਖੋ ਵੀਡੀਓ।

ਮ੍ਰਿਤਕ ਸੋਨੂੰ ਆਪਣੇ ਪਿਤਾ ਦੇ ਨਾਲ ਰਹਿੰਦਾ ਸੀ ਜਦਕਿ ਉਸ ਦੀ ਮਾਂ ਉਸ ਦੇ ਛੋਟੇ ਭਰਾ ਨੂੰ ਲੈ ਕੇ ਕੁੱਝ ਸਮਾਂ ਪਹਿਲਾਂ ਹੀ ਘਰ ਛੱਡ ਕੇ ਚਲੀ ਗਈ ਸੀ। ਪੁਲਿਸ ਮੁਤਾਬਕ ਮ੍ਰਿਤਕ ਨੇ ਪੱਖੇ ਨਾਲ ਫਾਹਾ ਲਾਉਣ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਜਿਸ ਵਿੱਚ ਉਸ ਨੇ ਇਸ ਖੁਦਕੁਸ਼ੀ ਲਈ ਕਿਸੇ ਨੂੰ ਵੀ ਜ਼ਿੰਮੇਵਾਰ ਨਾ ਦੱਸਿਆ ਖ਼ੁਦ ਹੀ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਗੱਲ ਕਹੀ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਹੈ ਕਿ ਸੋਨੂੰ ਨਿਊ ਕੁੰਦਨਪੁਰੀ ਇਲਾਕੇ ਦੇ ਵਿੱਚ ਅਖ਼ਬਾਰਾਂ ਵੰਡਣ ਦਾ ਕੰਮ ਕਰਦਾ ਸੀ ਅਤੇ ਪਰਿਵਾਰ ਤੋਂ ਵੱਖ ਰਹਿਣ ਕਰਕੇ ਕਾਫੀ ਪ੍ਰੇਸ਼ਾਨ ਸੀ। ਮ੍ਰਿਤਕ ਨੇ ਖੁਦਕੁਸ਼ੀ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਹੈ ਜਿਸ ਵਿੱਚ ਉਸ ਨੇ ਕਿਹਾ ਹੈ ਕਿ ਉਸ ਦੇ ਛੋਟੇ ਭਰਾ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਇਕੱਠੇ ਰਹਿਣਾ ਚਾਹੀਦਾ ਹੈ ਅਲੱਗ ਨਹੀਂ ਰਹਿਣਾ ਚਾਹੀਦਾ।

ਉੱਧਰ ਮੌਕੇ ਉੱਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਕਬਾਲ ਸਿੰਘ ਏ.ਐੱਸ.ਆਈ ਨੇ ਦੱਸਿਆ ਹੈ ਕਿ ਮਾਨਸਿਕ ਪ੍ਰੇਸ਼ਾਨੀ ਕਰਕੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ ਜਿਸ ਦੀ ਸ਼ਨਾਖਤ ਲਵਿਸ਼ ਉਰਫ਼ ਸੋਨੂੰ ਵੱਜੋਂ ਹੋਈ ਹੈ।

ABOUT THE AUTHOR

...view details