ਪੰਜਾਬ

punjab

ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ

By

Published : Nov 4, 2022, 1:43 PM IST

Updated : Nov 5, 2022, 10:18 AM IST

ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਨਵਜੋਤ ਸਿੰਘ ਸਿੱਧੂ ਦੀ ਪੇਸ਼ੀ ਹੋਈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਸੀਐੱਲਯੂ ਮਾਮਲੇ ਸਬੰਧੀ ਬਿਆਨ ਦਰਜ ਕੀਤੇ ਜਾਣੇ ਸੀ।

Navjot Singh Sidhu appearance in court
ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ

ਲੁਧਿਆਣਾ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਸੀਐਲਯੂ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਹੋਈ। ਦੱਸ ਦਈਏ ਕਿ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਸੀਐੱਲਯੂ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਬਿਆਨ ਦਰਜ ਕੀਤੇ ਜਾਣੇ ਸੀ ਜਿਸ ਦੇ ਚੱਲਦੇ ਉਨ੍ਹਾਂ ਦੀ ਪੇਸ਼ੀ ਹੋਈ ਹੈ। ਦੱਸ ਦਈਏ ਕਿ ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ ਵੱਲੋਂ ਪਾਈ ਗਈ ਸ਼ਿਕਾਇਤ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਗਵਾਹੀ ਦਿੱਤੀ।

ਇਸ ਮਾਮਲੇ ਦੇ ਵਿਚ ਹੁਣ ਨਵਜੋਤ ਸਿੰਘ ਸਿੱਧੂ ਦੀ ਅਧਿਕਾਰਕ ਤੌਰ ’ਤੇ ਗਵਾਹੀ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਂਚ ਬਾਰੇ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਹੈ ਅਤੇ ਕਿਹਾ ਕਿ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਹਜ਼ਾਰਾਂ ਫਾਈਲਾਂ ਦੀ ਜਾਂਚ ਲਈ ਕਿਹਾ ਹੋਵੇਗਾ ਪਰ ਉਨ੍ਹਾਂ ਨੂੰ ਇਸ ਫਾਈਲ ਸਬੰਧੀ ਕੁਝ ਯਾਦ ਨਹੀਂ।

ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ

ਉੱਥੇ ਦੂਜੇ ਪਾਸੇ ਸ਼ਿਕਾਇਤਕਰਤਾ ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਵੀਆਈਪੀ ਟ੍ਰੀਟਮੈਂਟ ਮਿਲ ਰਿਹਾ ਹੈ, ਮਾਮਲੇ ਦੀ ਅਗਲੀ ਤਰੀਕ 14 ਨਵੰਬਰ ਨੂੰ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਅਦਾਲਤ ਵਿੱਚ ਝੂਠ ਬੋਲਿਆ ਹੈ ਅਤੇ ਉਹ ਇਸ ਮਾਮਲੇ ਵਿੱਚ ਕੋਈ ਵੀ ਬਿਆਨ ਦੇਣ ਤੋਂ ਕਤਰਾਉਂਦਾ ਹੈ।

ਇਹ ਵੀ ਪੜੋ:ਭਾਰਤ ਪਾਕਿ ਸਰਹੱਦ ਉੱਤੇ ਮੁੜ ਦਿਖਿਆ ਡਰੋਨ, BSF ਨੇ ਕੀਤੀ ਫਾਇਰਿੰਗ

Last Updated : Nov 5, 2022, 10:18 AM IST

ABOUT THE AUTHOR

...view details