ਪੰਜਾਬ

punjab

ਲੁਧਿਆਣਾ ਦੀ ਗੁੜ ਮੰਡੀ ਵਿੱਚ NCB ਦਾ ਛਾਪਾ: 20 ਕਿਲੋ ਹੈਰੋਇਨ ਮਾਮਲੇ 'ਚ ਮਨੀ ਐਕਸਚੇਂਜਰ ਦੀ ਦੁਕਾਨ 'ਤੇ ਪਹੁੰਚੀ ਟੀਮ

By

Published : Nov 19, 2022, 10:18 PM IST

ਪੰਜਾਬ ਦੇ ਲੁਧਿਆਣਾ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (Narcotics Control Bureau) ਨੇ ਬੀਤੇ ਦਿਨ ਦੁੱਗਰੀ ਇਲਾਕੇ ਵਿੱਚ ਸਥਿਤ ਗੁੜ ਮੰਡੀ ਵਿੱਚ ਛਾਪਾ ਮਾਰ ਕੇ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਟੀਮ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਕੋਲੋਂ ਪੁਲਿਸ ਨੇ 5.50 ਲੱਖ ਰੁਪਏ ਅਫੀਮ, 2 ਗੋਲੀਆਂ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ।Ludhiana latest news in Punjabi

NCB raid in Gur Mandi of Ludhiana The team reached the money exchanger shop in the case of 20 kg heroin
NCB raid in Gur Mandi of Ludhiana The team reached the money exchanger shop in the case of 20 kg heroin

ਲੁਧਿਆਣਾ:ਪੰਜਾਬ ਦੇ ਲੁਧਿਆਣਾ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (Narcotics Control Bureau)ਨੇ ਬੀਤੇ ਦਿਨ ਦੁੱਗਰੀ ਇਲਾਕੇ ਵਿੱਚ ਸਥਿਤ ਗੁੜ ਮੰਡੀ ਵਿੱਚ ਛਾਪਾ ਮਾਰ ਕੇ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਟੀਮ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਕੋਲੋਂ ਪੁਲਿਸ ਨੇ 5.50 ਲੱਖ ਰੁਪਏ ਅਫੀਮ, 2 ਗੋਲੀਆਂ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ।Ludhiana latest news in Punjabi.

NCB raid in Gur Mandi of Ludhiana The team reached the money exchanger shop in the case of 20 kg heroin

ਟੀਮ ਨੇ ਅਦਾਲਤ ਤੋਂ ਮੁਲਜ਼ਮਾਂ ਦਾ 6 ਦਿਨ ਦਾ ਰਿਮਾਂਡ ਹਾਸਲ ਕੀਤਾ। ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਅਕਸ਼ੈ ਛਾਬੜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਨੇ ਸ਼ਹਿਰ ਦੀ ਗੁੜ ਮੰਡੀ ਦੇ ਕੁਝ ਕਾਰੋਬਾਰੀਆਂ ਦੇ ਨਾਂ ਵੀ ਉਜਾਗਰ ਕੀਤੇ ਹਨ। ਇਸ ਤੋਂ ਬਾਅਦ ਐੱਨਸੀਬੀ ਦੀ ਟੀਮ ਨੇ ਸ਼ਨੀਵਾਰ ਦੇਰ ਸ਼ਾਮ ਗੁੜ ਮੰਡੀ 'ਚ ਛਾਪੇਮਾਰੀ ਕੀਤੀ।

NCB ਨੇ ਮਨੀ ਐਕਸਚੇਂਜਰ ਦੀ ਦੁਕਾਨ 'ਤੇ ਛਾਪਾ ਮਾਰਿਆ ਹੈ। ਫਿਲਹਾਲ ਖਬਰ ਲਿਖੇ ਜਾਣ ਤੱਕ ਛਾਪੇਮਾਰੀ ਜਾਰੀ ਹੈ। ਇਸ ਮਾਮਲੇ 'ਚ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਛਾਪੇਮਾਰੀ ਦੌਰਾਨ ਕੀ ਮਿਲਿਆ ਹੈ ਪਰ ਸੂਤਰਾਂ ਅਨੁਸਾਰ ਜਿਸ ਥਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਉਸ ਥਾਂ ਤੋਂ ਡਰੱਗ ਮਨੀ ਬਰਾਮਦ ਹੋਈ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ।

ਇਹ ਵੀ ਪੜ੍ਹੋ:ਅੰਮ੍ਰਿਤਸਰ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ 5 ਦਿਨ ਦਾ ਰਿਮਾਂਡ

ABOUT THE AUTHOR

...view details