ਪੰਜਾਬ

punjab

NCB ਨੇ ਛਾਪੇਮਾਰੀ ਦੌਰਾਨ 20 ਕਿਲੋ ਹੈਰੈਇਨ ਦੀ ਵੱਡੀ ਖੇਪ ਕੀਤੀ ਬਰਾਮਦ

By

Published : Nov 16, 2022, 1:55 PM IST

Updated : Nov 16, 2022, 7:41 PM IST

ਲੁਧਿਆਣਾ ਜਿਲ੍ਹੇ ਵਿੱਚ ਨਾਰਕੋਟਿਕ ਕੰਟਰੋਲ ਬਿਓਰੋ ਵੱਲੋਂ 20 ਕਿਲੋ ਹੈਰੈਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਸੂਤਰਾਂ ਮੁਤਾਬਿਕ ਇਹ ਜਾਣਕਾਰੀ ਹਾਸਿਲ ਹੋਈ ਹੈ।

NCB recovered a 20 kg heroin
20 ਕਿਲੋ ਹੈਰੈਇਨ ਦੀ ਵੱਡੀ ਖੇਪ ਕੀਤੀ ਬਰਾਮਦ

ਲੁਧਿਆਣਾ: ਜ਼ਿਲ੍ਹੇ ਦੇ ਨਾਰਕੋਟਿਕ ਕੰਟਰੋਲ ਬਿਓਰੋ (NCB) ਵੱਲੋਂ 20 ਕਿਲੋ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਤੜਕਸਾਰ ਟੀਮ ਨੇ ਦੁੱਗਰੀ ਇਲਾਕੇ ਵਿੱਚ ਛਾਪੇਮਾਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੁਝ ਨਸ਼ਾ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਟੀਮ ਨੇ ਕੁਝ ਨੂੰ ਕਾਬੂ ਕਰ ਲਿਆ।

NCB ਨੇ ਛਾਪੇਮਾਰੀ ਦੌਰਾਨ 20 ਕਿਲੋ ਹੈਰੈਇਨ ਦੀ ਵੱਡੀ ਖੇਪ ਕੀਤੀ ਬਰਾਮਦ

ਗੁਪਤ ਤਰੀਕੇ ਨਾਲ ਕੀਤੀ ਗਈ ਛਾਪੇਮਾਰੀ:ਮੀਡੀਆ ਰਿਪੋਰਟਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਨਾਰਕੋਟਿਕ ਕੰਟਰੋਲ ਬਿਓਰੋ ਦੀ ਟੀਮ ਗ੍ਰਿਫਤਾਰ ਲੋਕਾਂ ਨੂੰ ਆਪਣੇ ਨਾਲ ਚੰਡੀਗੜ੍ਹ ਲੈ ਗਈ ਹੈ। ਹਾਲਾਂਕਿ ਇਸ ਛਾਪੇਮਾਰੀ ਦੀ ਜ਼ਿਲ੍ਹਾ ਪੁਲਿਸ ਦੇ ਕਿਸੇ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਗੁਪਤ ਤਰੀਕੇ ਨਾਲ ਟੀਮ ਨੇ ਇਲਾਕੇ 'ਚ ਦਾਖਲ ਹੋ ਕੇ ਲੋਕਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।

NCB ਨੇ ਛਾਪੇਮਾਰੀ ਦੌਰਾਨ 20 ਕਿਲੋ ਹੈਰੈਇਨ ਦੀ ਵੱਡੀ ਖੇਪ ਕੀਤੀ ਬਰਾਮਦ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੁਲਜ਼ਮਾਂ ਕੋਲੋਂ 20.326 ਕਿਲੋ ਹੈਰੋਇਨ ਬਰਾਮਦ ਹੋਈ। ਐਨਸੀਬੀ ਚੰਡੀਗੜ੍ਹ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤੇ ਹੋਰ ਧਾਰਾਵਾਂ ਸਮੇਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

ਇਹ ਵੀ ਪੜੋ:CM ਮਾਨ ਨੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਨੂੰ ਭੇਂਟ ਕੀਤੀ ਸ਼ਰਧਾਂਜਲੀ, ਕੀਤੀ ਇਹ ਵੱਡਾ ਐਲਾਨ

Last Updated : Nov 16, 2022, 7:41 PM IST

ABOUT THE AUTHOR

...view details