ਪੰਜਾਬ

punjab

ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

By

Published : Jun 30, 2021, 9:46 PM IST

ਰਾਏਕੋਟ ਸਦਰ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਦੋਂ ਪੁਲਿਸ ਪਾਰਟੀ ਸੂਆ ਪੁਲ ਨਜ਼ਦੀਕ ਪੁੱਜੀ ਤਾਂ ਉਥੇ ਇੱਕ ਵਿਅਕਤੀ ਸਕੂਟਰ 'ਤੇ ਬੈਠਾ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ।

ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਲੁੁਧਿਆਣਾ : ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਰਾਏਕੋਟ ਸਦਰ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਜਦੋਂ ਪੁਲਿਸ ਪਾਰਟੀ ਸੂਆ ਪੁਲ ਨਜ਼ਦੀਕ ਪੁੱਜੀ ਤਾਂ ਉਥੇ ਇੱਕ ਵਿਅਕਤੀ ਸਕੂਟਰ 'ਤੇ ਬੈਠਾ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਜਿਸ 'ਤੇ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਜਦੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਹਰਪ੍ਰੀਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਬੁਰਜ ਹਰੀ ਸਿੰਘ ਦੱਸਿਆ ਅਤੇ ਉਸ ਵੱਲੋਂ ਸਕੂਟਰ 'ਤੇ ਰੱਖੇ ਪਲਾਸਟਿਕ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 18 ਬੋਲਤਾਂ ਨਜਾਇਜ਼ ਸ਼ਰਾਬ ਮਾਰਕਾ ਚੰਡੀਗੜ੍ਹ ਬਰਾਮਦ ਹੋਈਆਂ।

ਇਹ ਵੀ ਪੜ੍ਹੋ:ਹੁਣ ਕੇਜਰੀਵਾਲ ਲਈ 'ਨਸ਼ਾ' ਪਹਿਲਾ 'ਮੁੱਦਾ' ਕਿਉਂ ਨਹੀਂ ਰਿਹਾ ?

ਜਿਸ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖਿਲਾਫ਼ ਮੁਕੱਦਮਾ ਦਰਜ ਕਰਕੇ ਹੋਰ ਪੜਤਾਲ ਸ਼ੁਰੂ ਕਰ ਦਿੱਤੀ।

ABOUT THE AUTHOR

...view details