ਪੰਜਾਬ

punjab

ਪੁਲਿਸ ਵੱਲੋਂ ਸ਼ਾਤਿਰ ਮੋਟਰਸਾਇਕਲ ਚੋਰ ਗਿਰੋਹ ਬੇਨਕਾਬ

By

Published : Jul 2, 2021, 10:14 PM IST

ਲੁਧਿਆਣਾ ‘ਚ ਪੁਲਿਸ ਨੇ ਇੱਕ ਵੱਡੇ ਚੋਰ ਗਿਰੋਹ ਨੂੰ ਬੇਨਕਾਬ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਚੋਰੀ ਦੇ 13 ਮੋਟਰਸਾਇਕਲ ਅਤੇ 2 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਪੁਲਿਸ ਵੱਲੋਂ ਸ਼ਾਤਿਰ ਮੋਟਰਸਾਇਕਲ ਚੋਰ ਗਿਰੋਹ ਬੇਨਕਾਬ
ਪੁਲਿਸ ਵੱਲੋਂ ਸ਼ਾਤਿਰ ਮੋਟਰਸਾਇਕਲ ਚੋਰ ਗਿਰੋਹ ਬੇਨਕਾਬ

ਲੁਧਿਆਣਾ: ਸੂਬੇ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਲੁਧਿਆਣਾ ਦੇ ਖੰਨਾ ‘ਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਇੱਕ ਸ਼ਾਤਿਰ ਚੋਰ ਗਿਰੋਹ ਨੂੰ ਬੇਨਕਾਬ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਚੋਰ ਗਿਰੋਹ ਦੇ 2 ਲੋਕਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਹਰਦੀਪ ਸਿੰਘ ਚੀਮਾਂ ਨੇ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਰੇਲਵੇ ਲਾਈਨ ਦੀ ਨਵੀਂ ਪੁਲੀ ਸਤਨਾਮ ਨਗਰ ਦੋਰਾਹਾ ਤੋਂ ਦੋਸੀ ਗੁਰਪ੍ਰੀਤ ਸਿੰਘ ਉਰਫ ਗੁਰੀ ਨੂੰ ਕਾਬੂ ਕਰਕੇ ਉਸ ਤੋਂ ਚੋਰੀ ਦਾ ਮੋਟਰਸਾਇਕਲ ਕਾਬੂ ਬਰਾਮਦ ਕੀਤਾ ਸੀ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਤੋਂ ਜਾਂਚ ਪੜਤਾਲ ਇੱਕ ਹੋਰ ਮੁਲਜ਼ਮ ਦੀ ਗ੍ਰਿਫਤਾਰੀ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੋਂ ਹੁਣ ਤੱਕ 13 ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਬਰਾਮਦ ਕੀਤੇ ਮੋਟਰਸਾਇਕਲ ਵੱਖ ਵੱਖ ਥਾਵਾਂ ਤੋਂ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਇਨ੍ਹਾਂ ਬਰਾਮਦ ਕੀਤੇ ਮੋਟਰਸਾਇਕਲ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੇ ਅਸਲੀ ਮਾਲਿਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਸ਼ਾਤਿਰ ਮੋਟਰਸਾਇਕਲ ਚੋਰ ਗਿਰੋਹ ਬੇਨਕਾਬ

ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਉਮੀਦ ਜਤਾਈ ਹੈ ਕਿ ਇਸ ਪੁੱਛਗਿੱਛ ਦੌਰਾਨ ਅੱਗੇ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ:813 ਗ੍ਰਾਮ ਹੈਰੋਇਨ ਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ABOUT THE AUTHOR

...view details