ਪੰਜਾਬ

punjab

ਬੇਅਦਬੀ ਕੇਸ ਦੀ ਰਿਪੋਰਟ ਨੂੰ ਲੈਕੇ ਸਿੱਖ ਜਥੇਬੰਦੀਆਂ ਨੇ ਆਪ, ਕਾਂਗਰਸ ਤੇ ਭਾਜਪਾ ’ਤੇ ਚੁੱਕੇ ਸਵਾਲ

By

Published : Jul 5, 2022, 6:20 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਗਾੜੀ ਬੇਅਦਬੀ ਕੇਸ ਦੀ ਰਿਪੋਰਟ ਸਿੱਖ ਜਥੇਬੰਦੀਆਂ ਨੂੰ ਸੌਂਪਣ ਤੋਂ ਬਾਅਦ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ। ਇਸ ਰਿਪੋਰਟ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧੀਆਂ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਹੁਣ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਵੀ ਅਕਾਲੀ ਦਲ ਦੇ ਹੱਕ ਵਿੱਚ ਆਉਂਦਿਆਂ ਆਪ, ਕਾਂਗਰਸ ਅਤੇ ਭਾਜਪਾ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ। ਉਨ੍ਹਾਂ ਕਹਿਣਾ ਹੈ ਕਿ ਜੇਕਰ ਬਾਦਲਾਂ ਨੂੰ ਮੁਲਜ਼ਮ ਕਿਹਾ ਜਾ ਰਿਹਾ ਸੀ ਜਾਂਚ ਰਿਪੋਰਟਾਂ ਵਿੱਚ ਉਨ੍ਹਾਂ ਦਾ ਨਾਮ ਕਿਉਂ ਨਹੀਂ ਆ ਰਿਹਾ ਹੈ।

ਬਰਗਾੜੀ ਬੇਅਦਬੀ ਕੇਸ ਦੀ ਰਿਪੋਰਟ ’ਤੇ ਬਵਾਲ
ਬਰਗਾੜੀ ਬੇਅਦਬੀ ਕੇਸ ਦੀ ਰਿਪੋਰਟ ’ਤੇ ਬਵਾਲ

ਲੁਧਿਆਣਾ: ਬਰਗਾੜੀ ਮਾਮਲੇ ਦੀ ਰਿਪੋਰਟ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਸੌਂਪੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਰ ਰਿਪੋਰਟ ਵਿੱਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਅਤੇ ਉਨ੍ਹਾਂ ਦੇ ਸਮਰਥਕਾਂ ਉੱਪਰ ਇਲਜ਼ਾਮ ਲਗਾਏ ਗਏ ਹਨ। ਇਸ ਵਿੱਚ ਅਕਾਲੀ ਦਲ ਬਰਗਾੜੀ ਘਟਨਾ ਕੋਈ ਸਬੰਧ ਨਹੀਂ ਵਿਖਾਇਆ ਗਿਆ।

ਲੁਧਿਆਣਾ ਵਿੱਚ ਕਈ ਸਿੱਖ ਜਥੇਬੰਦੀਆਂ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਲਿਆ ਹੈ ਅਤੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੁਆਰਾ ਆਪਣੀ ਸਰਕਾਰ ਵਿੱਚ ਕੀਤੇ ਵਿਕਾਸ ਕਾਰਜਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਨੂੰ ਦੇਖਦੇ ਹੋਏ ਬਾਕੀ ਪਾਰਟੀਆਂ ਵੱਲੋਂ ਅਕਸ ਖਰਾਬ ਕਰਨ ਲਈ ਸੋਚੀ ਸਮਝੀ ਸਾਜਿਸ਼ ਤਹਿਤ ਬਰਗਾੜੀ ਘਟਨਾ ਵਿੱਚ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ।

ਬਰਗਾੜੀ ਬੇਅਦਬੀ ਕੇਸ ਦੀ ਰਿਪੋਰਟ ’ਤੇ ਬਵਾਲ

ਇਸ ਮੌਕੇ ’ਤੇ ਬੋਲਦੇ ਹੋਏ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਸੌਂਪੀ ਗਈ ਰਿਪੋਰਟ ਵਿੱਚ ਇਹ ਸਾਫ ਹੋ ਗਿਆ ਹੈ ਕਿ ਬਰਗਾੜੀ ਘਟਨਾ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਸਬੰਧ ਨਹੀਂ ਸੀ। ਸ਼੍ਰੋਮਣੀ ਅਕਾਲੀ ਦਲ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਦਾ ਖੁਲਾਸਾ ਖੁਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੀ ਗਈ ਰਿਪੋਰਟ ਵਿੱਚ ਹੋ ਚੁੱਕਾ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਵਿਕਾਸ ਲਈ ਅਨੇਕਾਂ ਕਾਰਜ ਹੋਏ ਅਤੇ ਦੂਸਰੀਆਂ ਪਾਰਟੀਆਂ ਨੂੰ ਕੋਈ ਹੱਲ ਨਹੀਂ ਸੀ ਸੁੱਝ ਰਿਹਾ ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਅਜਿਹੀ ਸਾਜਿਸ਼ ਰਚੀ ਗਈ। ਬੇਸ਼ੱਕ ਇਸ ਦਾ ਖਮਿਆਜਾ ਅਕਾਲੀ ਦਲ ਨੂੰ ਭੁਗਤਣਾ ਪਿਆ ਹੈ ਪਰ ਹੁਣ ਬਰਗਾੜੀ ਘਟਨਾ ਦੀ ਰਿਪੋਰਟ ਆਉਣ ਤੋਂ ਬਾਅਦ ਸਿੱਖ ਸੰਗਤ ਦਾ ਵਿਸ਼ਵਾਸ਼ ਅਕਾਲੀ ਦਲ ਨਾਲ ਜੁੜੇਗਾ ।

ਇਹ ਵੀ ਪੜ੍ਹੋ:ਆਮ ਆਦਮੀ ਪਾਰਟੀ ਨੇ ਕੀਤਾ ਮੁੜ ਕੈਬਨਿਟ ਦਾ ਵਿਸਥਾਰ, ਲੁਧਿਆਣਾ ਨੂੰ ਕੀਤਾ ਨਜ਼ਰਅੰਦਾਜ਼ !

ABOUT THE AUTHOR

...view details