ਪੰਜਾਬ

punjab

ਸਿਮਰਜੀਤ ਬੈਂਸ ਨੂੰ ਪੁੱਛ ਗਿਛ ਤੋਂ ਬਾਅਦ ਕੀਤਾ ਗਿਆ ਰਿਹਾਅ

By

Published : Feb 9, 2022, 8:55 AM IST

Updated : Feb 9, 2022, 9:08 AM IST

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ (Simarjit bains released) ਨੂੰ ਬੀਤੀ ਰਾਤ ਰਿਹਾਅ ਕਰ ਦਿੱਤਾ ਗਿਆ ਹੈ।

Simarjit bains released
ਸਿਮਰਜੀਤ ਬੈਂਸ ਰਿਹਾਅ

ਲੁਧਿਆਣਾ:ਦੇਰ ਰਾਤ ਸਿਮਰਜੀਤ ਬੈਂਸ (Simarjit bains released) ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਦੀ ਪੁਸ਼ਟੀ ਲੋਕ ਇਨਸਾਫ ਪਾਰਟੀ ਦੇ ਬੁਲਾਰੇ ਨੇ ਕੀਤੀ। ਬੁਲਾਰੇ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਬੀਤੇ ਦਿਨ ਪੁਲਿਸ ਨੇ ਬੈਂਸ ਨੂੰ ਹਿਰਾਸਤ ਵਿੱਚ ਲਿਆ ਸੀ ਜਿਸ ਨੂੰ ਹੁਣ ਰਿਹਾਅ ਕਰ ਦਿੱਤਾ ਗਿਆ ਹੈ।

ਸੂਤਰਾਂ ਮੁਤਾਬਕ, ਬੈਂਸ ਨੂੰ ਹਿਰਾਸਤ ਵਿੱਚ ਲੈ ਕੇ 9 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਬੈਂਸ ਨੇ ਜਾਂਚ ਟੀਮ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਭਰੋਸਾ ਦਿੱਤਾ, ਜਿਸ ਉਪਰੰਤ ਉਨ੍ਹਾਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ।

ਪੁਲਿਸ ਨੇ ਬੈਂਸ ਦੇ ਸਮਰਥਕਾਂ ਵੱਲੋਂ ਹੰਗਾਮਾ ਕਰਨ ਉਪਰੰਤ ਸਮਰਥਕਾਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਬਾਰ ਰੂਮ ਵਿੱਚ ਜਾਣ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਨੂੰ ਅਰਜੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਬੈਂਸ ਨੂੰ ਰਿਹਾਅ ਕਰ ਦਿੱਤਾ।

ਦੱਸ ਦਈਏ ਕਿ ਸੋਮਵਾਰ ਨੂੰ ਜ਼ਿਲ੍ਹੇ ਦੇ ਆਤਮ ਨਗਰ ਹਲਕੇ ’ਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਬੀਤੇ ਦਿਨ ਪੁਲਿਸ ਵੱਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

ਇਹ ਵੀ ਪੜ੍ਹੋ:"ਚੋਣ ਕਮਿਸ਼ਨ ਦੀ ਟੀਮ ਧੱਕੇ ਨਾਲ ਖ਼ੁਦ ਪਾ ਰਹੀ ਬਜ਼ੁਰਗਾਂ ਦੀ ਵੋਟ"

Last Updated : Feb 9, 2022, 9:08 AM IST

ABOUT THE AUTHOR

...view details