ਪੰਜਾਬ

punjab

ਜੀ.ਐਸ.ਟੀ ਮੁਲਾਜ਼ਮ ਬਣ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਗ੍ਰਿਫ਼ਤਾਰ

By

Published : Apr 2, 2021, 2:34 PM IST

ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਵਲੋਂ ਜੀ.ਐਸ.ਟੀ ਅਧਿਕਾਰੀ ਬਣ ਠੱਗੀ ਮਾਰਨ ਵਾਲੇ ਗਿਰੋਹ ਦੇ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਰੀਏ ਨਾਲ ਭਰੇ ਟਰੱਕ ਸਮੇਤ ਕਾਬੂ ਕਰ ਲਿਆ ਗਿਆ। ਜਦਕਿ ਗਿਰੋਹ ਦੇ ਦੋ ਵਿਅਕਤੀ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਪੁਲਿਸ ਵਲੋਂ ਭਾਲ ਜਾਰੀ ਹੈ।

ਤਸਵੀਰ
ਤਸਵੀਰ

ਲੁਧਿਆਣਾ: ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਵਲੋਂ ਜੀ.ਐਸ.ਟੀ ਅਧਿਕਾਰੀ ਬਣ ਠੱਗੀ ਮਾਰਨ ਵਾਲੇ ਗਿਰੋਹ ਦੇ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਰੀਏ ਨਾਲ ਭਰੇ ਟਰੱਕ ਸਮੇਤ ਕਾਬੂ ਕਰ ਲਿਆ ਗਿਆ। ਜਦਕਿ ਗਿਰੋਹ ਦੇ ਦੋ ਵਿਅਕਤੀ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਪੁਲਿਸ ਵਲੋਂ ਭਾਲ ਜਾਰੀ ਹੈ। ਪੁਲਿਸ ਵਲੋਂ ਉਕਤ ਚੋਰਾਂ ਕੋਲੋਂ ਪੁਲਿਸ ਦੀ ਵਰਦੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮ ਜੀ.ਐਸ.ਟੀ ਮੁਲਾਜ਼ਮ ਬਣ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ।

ਜੀ.ਐਸ.ਟੀ ਮੁਲਾਜ਼ਮ ਬਣ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਦੀਪਕ ਪਾਰੇਖ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਚਾਰ ਲੁਟੇਰਿਆਂ ਵਲੋਂ ਮੰਡੀ ਗੋਬਿੰਦਗੜ੍ਹ ਤੋਂ ਲੁਧਿਆਣਾ ਆ ਰਹੇ ਸਰੀਏ ਨਾਲ ਭਰੇ ਟਰੱਕ ਡਰਾਈਵਰ ਨੂੰ ਜੀ.ਐਸ.ਟੀ ਅਧਿਕਾਰੀ ਬਣ ਲੁੱਟਿਆ ਗਿਆ ਸੀ, ਜਿਨ੍ਹਾਂ 'ਚ ਇੱਕ ਵਿਅਕਤੀ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਪੁਲਿਸ ਦਾ ਕਹਿਣਾ ਕਿ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਪੁਲਿਸ ਵਲੋਂ ਗਿਰੋਹ ਦੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਮਿਲੀ ਹੈ ਅਤੇ ਜਲਦ ਹੀ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜਿਸ 'ਚ ਇਨ੍ਹਾਂ ਮੰਨਿਆ ਕਿ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।

ਇਹ ਵੀ ਪੜ੍ਹੋ:ਬੁਲਟ ਦੇ ਪਟਾਕਿਆਂ ਦਾ ਪੁਲਿਸ ਨੇ ਕੀਤਾ ਪੱਕਾ ਇਲਾਜ, ਵੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

ABOUT THE AUTHOR

...view details