ਪੰਜਾਬ

punjab

ਲੁਧਿਆਣਾ 'ਚ ਪੰਪ ਮੁਲਾਜ਼ਮਾਂ 'ਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

By

Published : Nov 28, 2020, 6:06 PM IST

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ 'ਚ ਸਥਿਤ ਪੈਟਰੋਲ ਪੰਪ ਦੇ ਮੁਲਾਜ਼ਮਾਂ 'ਤੇ ਕੁੱਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਸੂਚਨਾ ਹੈ। ਮਾਮੂਲੀ ਤਕਰਾਰ ਨੂੰ ਲੈ ਕੇ ਕੀਤੇ ਗਏ ਹਮਲੇ ਵਿੱਚ ਤਿੰਨ ਪੰਪ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ।

ਲੁਧਿਆਣਾ 'ਚ ਪੰਪ ਮੁਲਾਜ਼ਮਾਂ 'ਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਲੁਧਿਆਣਾ 'ਚ ਪੰਪ ਮੁਲਾਜ਼ਮਾਂ 'ਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ: ਇਥੋਂ ਦੇ ਜਲੰਧਰ ਬਾਈਪਾਸ ਚੌਕ 'ਚ ਸਥਿਤ ਪੈਟਰੋਲ ਪੰਪ ਦੇ ਮੁਲਾਜ਼ਮਾਂ 'ਤੇ ਕੁੱਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਸੂਚਨਾ ਹੈ। ਮਾਮੂਲੀ ਤਕਰਾਰ ਨੂੰ ਲੈ ਕੇ ਕੀਤੇ ਗਏ ਹਮਲੇ ਵਿੱਚ ਤਿੰਨ ਪੰਪ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਪੈਟਰੋਲ ਪੰਪ ਦੇ ਇੱਕ ਕਰਮਚਾਰੀ ਨੇ ਦੱਸਿਆ ਕਿ ਸਵੇਰੇ ਸਾਢੇ ਕੁ 10 ਵਜੇ ਦੋ ਨੌਜਵਾਨ ਪੰਪ 'ਤੇ ਪੈਟਰੋਲ ਪਵਾਉਣ ਲਈ ਆਏ ਸਨ ਤਾਂ ਉਨ੍ਹਾਂ ਦੀ ਮੁਲਾਜ਼ਮਾਂ ਨਾਲ ਬਿਨਾਂ ਗੱਲਬਾਤ ਤੂੰ-ਤੂੰ ਮੈਂ-ਮੈਂ ਹੋ ਗਈ। ਉਪਰੰਤ ਘੰਟੇ ਬਾਅਦ ਉਹ ਮੁੜ ਕੁੱਝ 8-10 ਨੌਜਵਾਨਾਂ ਨੂੰ ਨਾਲ ਲੈ ਕੇ ਆਏ। ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ ਅਤੇ ਆਉਣ ਸਾਰ ਹੀ ਉਨ੍ਹਾਂ ਨੇ ਕੰਮ ਕਰ ਰਹੇ ਪੰਪ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ।

ਲੁਧਿਆਣਾ 'ਚ ਪੰਪ ਮੁਲਾਜ਼ਮਾਂ 'ਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਣ ਲੱਗੇ ਨੌਜਵਾਨ ਕਰਿੰਦਿਆਂ ਕੋਲੋਂ ਨਕਦੀ ਵੀ ਖੋਹ ਕੇ ਲੈ ਗਏ।

ਉਧਰ, ਮੌਕੇ 'ਤੇ ਪੁੱਜੇ ਪੁਲਿਸ ਜਾਂਚ ਅਧਿਕਾਰੀ ਨੇ ਕਿਹਾ ਕਿ ਇਹ ਤੇਲ ਪਵਾਉਣ ਨੂੰ ਲੈ ਕੇ ਤਕਰਾਰ ਹੋਈ ਹੈ, ਜਿਸ ਨੂੰ ਲੈ ਕੇ 6-7 ਨੌਜਵਾਨਾਂ ਵੱਲੋਂ ਪੰਪ ਮੁਲਾਜ਼ਮਾਂ 'ਤੇ ਤੇਜ਼ਧਾਰ ਹਥਿਆਰ ਦਾਤਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਹਮਲੇ ਦੀ ਸੀਸੀਟੀਵੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।

ਨਕਦੀ ਖੋਹੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਅਜੇ ਇਸ ਤਰ੍ਹਾਂ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।

ABOUT THE AUTHOR

...view details