ਪੰਜਾਬ

punjab

ਆਸ਼ੀਰਵਾਦ ਸਕੀਮ ਤਹਿਤ ਮਾਨਸਾ ਜ਼ਿਲ੍ਹੇ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ, ਜ਼ਿਲ੍ਹੇ ਦੇ 232 ਲਾਭਪਾਤਰੀ ਨੂੰ ਮਿਲੇਗਾ ਲਾਹਾ

By

Published : May 6, 2023, 8:45 AM IST

ਮਾਨਸਾ ਵਿੱਚ ਗਰੀਬ ਪਰਿਵਾਰ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 3 ਕਰੋੜ 18 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਮਾਨਸਾ ਨੇ ਕਿਹਾ ਕਿ ਲੋੜਵੰਦ ਲਾਭਪਾਤਰੀਆਂ ਨੂੰ ਪੈਸੇ ਖਾਤਿਆਂ ਵਿੱਚ ਭੇਜੇ ਜਾ ਰਹੇ ਹਨ।

An amount of crores of rupees has been released to Mansa district under Shagan scheme
ਸ਼ਗਨ ਸਕੀਮ ਤਹਿਤ ਮਾਨਸਾ ਜ਼ਿਲ੍ਹੇ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ, ਜ਼ਿਲ੍ਹੇ ਦੇ 232 ਲਾਭਪਾਤਰੀ ਨੂੰ ਮਿਲੇਗਾ ਲਾਹਾ

ਆਸ਼ੀਰਵਾਦ ਸਕੀਮ ਤਹਿਤ ਮਾਨਸਾ ਜ਼ਿਲ੍ਹੇ ਨੂੰ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ, ਜ਼ਿਲ੍ਹੇ ਦੇ 232 ਲਾਭਪਾਤਰੀ ਨੂੰ ਮਿਲੇਗਾ ਲਾਹਾ

ਮਾਨਸਾ: ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਜ਼ਿਲ੍ਹਾ ਮਾਨਸਾ ਨੂੰ ਪੰਜਾਬ ਸਰਕਾਰ ਵੱਲੋਂ 3 ਕਰੋੜ 18 ਲੱਖ, 75 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜੋ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ ਭੇਜੀ ਜਾ ਰਹੀ ਹੈ। ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਜ਼ਿਲ੍ਹੇ ਲਈ ਜਾਰੀ ਕੀਤੀ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 2 ਕਰੋੜ 43 ਹਜਾਰ ਅਤੇ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 1 ਕਰੋੜ 18 ਲੱਖ 32 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।



ਜ਼ਿਲ੍ਹੇ ਦੇ 232 ਲਾਭਪਾਤਰੀ ਕਵਰ ਕੀਤੇ ਜਾਣਗੇ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਾਨਸਾ ਜ਼ਿਲ੍ਹੇ ’ਚ 3 ਕਰੋੜ 18 ਲੱਖ 75 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ, ਜਿਸ ’ਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 2 ਕਰੋੜ 43 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ ਜ਼ਿਲ੍ਹੇ ਦੇ 393 ਲਾਭਪਾਤਰੀ ਨੂੰ ਮਿਲੇਗਾ। ਇਸੇ ਤਰ੍ਹਾਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ 1 ਕਰੋੜ 18 ਲੱਖ 32 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ’ਚ ਜ਼ਿਲ੍ਹੇ ਦੇ 232 ਲਾਭਪਾਤਰੀ ਕਵਰ ਕੀਤੇ ਜਾਣਗੇ।



51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ:ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਇਹ ਸ਼ਗਨ ਸਕੀਮ ਪੰਜਾਬ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਧੀਆਂ ਦੀ ਆਰਥਿਕ ਮਦਦ ਲਈ ਸ਼ੁਰੂ ਕੀਤੀ ਗਈ ਸੀ ਅਤੇ 21 ਹਜ਼ਾਰ ਰੁਪਏ ਤੋਂ ਸ਼ੁਰੂ ਹੋਈ ਇਹ ਸਕੀਮ ਹੁਣ 51 ਹਜ਼ਾਰ ਰੁਪਏ ਤੱਕ ਪਹੁੰਚ ਚੁੱਕੀ ਹੈ। ਪੰਜਾਬ ਵਿੱਚ ਸ਼ਗਨ ਸਕੀਮ ਲਾਗੂ ਹੋਣ ਤੋਂ ਬਾਅਦ ਕਈ ਹੋਰ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਇਸ ਸਕੀਮ ਨੂੰ ਲਾਗੂ ਕੀਤਾ ਹੈ।

ਇਹ ਵੀ ਪੜ੍ਹੋ:ਮਹਿਲਾ ਪੁਲਿਸ ਮੁਲਾਜ਼ਮ ਨੇ ਕਾਂਗਰਸ ਆਗੂ ਨਾਲ ਮਿਲ ਕੀਤਾ ਕਾਰਾ, ਹੋਈ ਸਸਪੈਂਡ


ABOUT THE AUTHOR

...view details