ਪੰਜਾਬ

punjab

ਅਨਿਲ ਜੋਸ਼ੀ ਨੇ ਕਿਸਾਨਾਂ ਵੱਲੋਂ ਕੀਤੇ ਸਵਾਲਾਂ ਦੇ ਦਿੱਤੇ ਜਵਾਬ

By

Published : Oct 20, 2021, 7:52 PM IST

ਮਾਨਸਾ ਵਿੱਚ ਅਕਾਲੀ ਦਲ ਦੇ ਆਗੂ ਅਨਿਲ ਜੋਸ਼ੀ ਦਾ ਮਾਨਸਾ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਨਾਲ ਗੱਲਬਾਤ ਕਰਵਾਈ ਗਈ ਅਤੇ ਕਿਸਾਨਾਂ ਨੇ ਸਵਾਲ ਰੱਖੇ 'ਤੇ ਅਨਿਲ ਜੋਸ਼ੀ ਨੇ ਜਵਾਬ ਦਿੱਤੇ।

ਅਨਿਲ ਜੋਸ਼ੀ ਨੇ ਕਿਸਾਨਾਂ ਵੱਲੋਂ ਕੀਤੇ ਸਵਾਲਾਂ ਦੇ ਦਿੱਤੇ ਜਵਾਬ
ਅਨਿਲ ਜੋਸ਼ੀ ਨੇ ਕਿਸਾਨਾਂ ਵੱਲੋਂ ਕੀਤੇ ਸਵਾਲਾਂ ਦੇ ਦਿੱਤੇ ਜਵਾਬ

ਮਾਨਸਾ:ਮਾਨਸਾ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਦੇ ਲਈ ਪਹੁੰਚੇ ਅਕਾਲੀ ਦਲ ਦੇ ਆਗੂ ਅਨਿਲ ਜੋਸ਼ੀ ਦਾ ਮਾਨਸਾ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਕਿਸਾਨਾਂ ਨੇ ਅਨਿਲ ਜੋਸ਼ੀ ਦੇ ਨਾਲ ਸਵਾਲ-ਜਵਾਬ ਕਰਨ ਦੀ ਇੱਛਾ ਪ੍ਰਗਟਾਈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਅਕਾਲੀ ਦਲ ਦੇ ਆਗੂ ਮੰਤਰੀ ਅਨਿਲ ਜੋਸ਼ੀ ਦੇ ਨਾਲ ਗੱਲਬਾਤ ਕਰਵਾਈ ਗਈ ਅਤੇ ਕਿਸਾਨਾਂ ਨੇ ਸਵਾਲ ਰੱਖੇ ਤੇ ਅਨਿਲ ਜੋਸ਼ੀ ਨੇ ਜਵਾਬ ਦਿੱਤੇ ਹਨ।

ਅਨਿਲ ਜੋਸ਼ੀ ਨੇ ਕਿਸਾਨਾਂ ਵੱਲੋਂ ਕੀਤੇ ਸਵਾਲਾਂ ਦੇ ਦਿੱਤੇ ਜਵਾਬ

ਸਵਾਲ : ਕਿਸਾਨਾਂ ਵੱਲੋਂ ਉਨ੍ਹਾਂ ਨੂੰ ਬੀਜੇਪੀ ਛੱਡਣ ਦਾ ਕਾਰਨ ਪੁੱਛਿਆ ?

ਜਵਾਬ : ਅਨਿਲ ਜੋਸ਼ੀ ਨੇ ਕਿਹਾ ਕਿ ਉਹ ਕਿਸਾਨੀ ਮੁੱਦਿਆਂ ਨੂੰ ਲੈ ਕੇ ਬੀਜੇਪੀ ਛੱਡ ਚੁੱਕੇ ਹਨ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਸਵਾਲ : ਅਕਾਲੀ ਦਲ ਕਿਸਾਨ ਬਿੱਲਾਂ ਦਾ ਸਮਰਥਨ ਕਰ ਰਿਹਾ ਸੀ ?

ਜਵਾਬ : ਜੋਸ਼ੀ ਨੇ ਕਿਹਾ ਕਿ ਜਦੋਂ ਹੀ ਅਕਾਲੀ ਦਲ ਨੂੰ ਬੀਜੇਪੀ ਦੀ ਇਸ ਨੀਤੀ ਦਾ ਪਤਾ ਲੱਗਿਆ ਤਾਂ ਅਕਾਲੀ ਦਲ ਨੇ ਉਨ੍ਹਾਂ ਨਾਲੋਂ ਆਪਣਾ ਰਿਸ਼ਤਾ ਤੋੜ ਦਿੱਤਾ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ

ਸਵਾਲ : ਤੁਸੀਂ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਦੇ ਲਈ ਕਿਉਂ ਨਹੀਂ ਪਹੁੰਚੇ ?

ਜਵਾਬ : ਮੈਂ ਦਿੱਲੀ ਵਿਖੇ ਬਾਰਡਰਾਂ 'ਤੇ ਪ੍ਰਦਰਸ਼ਨ ਕਰ ਰਹੇ ਰਾਜੇਵਾਲ ਅਤੇ ਹੋਰ ਕਿਸਾਨ ਆਗੂਆਂ ਨਾਲ ਉੱਥੇ ਜਾ ਕੇ ਗੱਲਬਾਤ ਕਰਨ ਦੇ ਲਈ ਕਾਲ ਕੀਤੀ ਸੀ। ਪਰ ਉਨ੍ਹਾਂ ਵੱਲੋਂ ਮਨ੍ਹਾ ਕਰ ਦਿੱਤਾ ਗਿਆ।

ਸੋ ਇਸ ਤਰ੍ਹਾਂ ਦੇ ਕਿਸਾਨਾਂ ਵੱਲੋਂ ਸਵਾਲ ਕੀਤੇ ਗਏ ਤੇ ਅਨਿਲ ਜੋਸ਼ੀ ਵੱਲੋਂ ਜਵਾਬ ਦਿੱਤੇ ਗਏ।

ਲਖੀਮਪੁਰ ਹਿੰਸਾ ਮਾਮਲਾ 'ਤੇ 26 ਅਕਤਬੂਰ ਨੂੰ ਸੁਪਰੀਮ ਕੋਰਟ ’ਚ ਹੋਵੇਗੀ ਸੁਣਵਾਈ

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਟੇਟਸ ਰਿਪੋਰਟ ਦਾਖਿਲ ਕਰਨ ’ਚ ਦੇਰੀ ਕਰਨ ’ਤੇ ਸਰਕਾਰ ਨੂੰ ਝਾੜ ਲਗਾਈ ਹੈ। ਉੱਤਰਪ੍ਰਦੇਸ਼ ਦੇ ਲਖੀਮਪੁਰ ਖੀਰੀ ਚ ਤਿੰਨ ਅਕਤਬੂਰ ਨੂੰ ਹੋਈ ਹਿੰਸਾ ਦੇ ਮਾਮਲੇ ’ਚ ਹੁਣ 26 ਅਕਤਬੂਰ ਨੂੰ ਸੁਪਰੀਮ ਕੋਰਟ ਚ ਸੁਣਵਾਈ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਵਿੱਚ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ, ਜਿਸ 'ਤੇ ਅਦਾਲਤ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਇਸ ਨੂੰ ਘੱਟੋ -ਘੱਟ ਇੱਕ ਦਿਨ ਪਹਿਲਾਂ ਦਾਇਰ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ:-ਹਰੀਸ਼ ਰਾਵਤ ਨੇ ਪੰਜਾਬ ਦੀਆਂ ਜ਼ਿੰਮੇਵਾਰੀਆਂ ਤੋਂ ਮੰਗੀ ਮੁਕਤੀ, ਬੋਲੇ-ਉੱਤਰਾਖੰਡ ਨੂੰ ਦੇਣਾ ਚਾਹੁੰਦੇ ਹਨ ਸਮਾਂ

ABOUT THE AUTHOR

...view details