ਮਾਨਸਾ:ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ। ਈ.ਟੀ.ਵੀ. ਭਾਰਤ ਵੱਲੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਾਨਸਾ ਦੇ ਇੰਚਾਰਜ ਡਾ. ਵਿਜੈ ਸਿੰਗਲਾ ਦੇ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।
ਇਸ ਮੌਕੇ ਡਾ. ਵਿਜੇ ਸਿੰਗਲਾ ਨੇ ਕਿਹਾ, ਕਿ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਹਿੱਤਾਂ ਦੀ ਗੱਲ ਕਰ ਰਹੀ ਹੈ, ਤਾਂ ਕਿ ਪੰਜਾਬ ਨੂੰ ਇੱਕ ਵਿਕਾਸ (Development) ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਹੀ ਹਲਕਾ ਇੰਚਾਰਜਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਅਤੇ ਡੋਰ ਟੂ ਡੋਰ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ।
ਸਿੰਗਲਾ ਨੇ ਕਿਹਾ ਕਿ 2017 ਦੇ ਵਿੱਚ ਪਾਰਟੀ ਨਵੀਂ ਸੀ ਅਤੇ ਇਸ ਦੌਰਾਨ ਕਈ ਉਮੀਦਵਾਰ (Candidate) ਜਿੱਤਣ ਤੋਂ ਬਾਅਦ ਦੂਸਰੀਆਂ ਪਾਰਟੀਆਂ ਵਿੱਚ ਚਲੇ ਗਏ ਸਨ, ਪਰ ਇਸ ਵਾਰ ਪਾਰਟੀ ਅਜਿਹੇ ਕਿਸੇ ਵੀ ਉਮੀਦਵਾਰ (Candidate) ਨੂੰ ਚੋਣ ਨਹੀਂ ਲੜਾ ਰਹੀ।