ਪੰਜਾਬ

punjab

ਕਰਜ਼ੇ ਦੇ ਬੋਝ ਕਾਰਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

By

Published : Oct 31, 2019, 5:24 PM IST

ਮਾਨਸਾ ਜ਼ਿਲ੍ਹੇ ਵਿੱਚ ਪਿੰਡ ਕੋਟ ਧਰਮੂ ਦੇ ਨੌਜਵਾਨ ਕਿਸਾਨ ਗੁਰਜੰਟ ਸਿੰਘ ਨੇ ਸ਼ੁੱਕਰਵਾਰ ਨੂੰ ਦੂਸਰੇ ਦਿਨ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਫ਼ੋਟੋ

ਮਾਨਸਾ: ਕਿਸਾਨੀ ਖ਼ੁਦਕੁਸ਼ੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮਾਨਸਾ ਜ਼ਿਲ੍ਹੇ ਵਿੱਚ ਪਿੰਡ ਕੋਟ ਧਰਮੂ ਦੇ ਨੌਜਵਾਨ ਕਿਸਾਨ ਗੁਰਜੰਟ ਸਿੰਘ ਨੇ ਸ਼ੁੱਕਰਵਾਰ ਨੂੰ ਦੂਸਰੇ ਦਿਨ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਬੁੱਧਵਾਰ ਵੀ ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਟਰੇਨ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਸੀ।

ਵੀਡੀਓ

ਉਕਤ ਕਿਸਾਨ 7 ਕਨਾਲ ਜ਼ਮੀਨ ਦਾ ਮਾਲਕ ਸੀ ਜੋ ਕਿ ਆਪਣੇ ਪਿੱਛੇ ਦੋ ਬੱਚੇ, ਪਤਨੀ ਅਤੇ ਇੱਕ 80 ਸਾਲਾ ਬਜ਼ੁਰਗ ਮਾਤਾ ਨੂੰ ਛੱਡ ਗਿਆ। ਮ੍ਰਿਤਕ ਕਿਸਾਨ ਕਰਜ਼ੇ ਦੇ ਬੋਝ ਕਾਰਨ ਦਿਨੋਂ ਦਿਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਨੇਤਾ ਮਲਕੀਤ ਸਿੰਘ ਅਤੇ ਸੁਰਜੀਤ ਸਿੰਘ ਹੈਪੀ ਨੇ ਦੱਸਿਆ ਕਿ ਕਿਸਾਨ ਗੁਰਜੰਟ ਸਿੰਘ ਕਰਜ਼ੇ ਦੇ ਬੋਝ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਗੁਰਜੰਟ ਸਿੰਘ ਚਾਰ ਤੋਂ ਪੰਜ ਲੱਖ ਰੁਪਏ ਦਾ ਕਰਜ਼ਦਾਰ ਸੀ।

ਉਨ੍ਹਾਂ ਦੱਸਿਆ ਕਿ ਕਿਸਾਨ ਖੁਦਕੁਸ਼ੀਆਂ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਸਰਕਾਰਾਂ ਖੁਦਕੁਸ਼ੀਆਂ ਰੋਕਣ ਵੱਲ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖ਼ੁਦਕੁਸ਼ੀ ਕਰਨਾ ਇੱਕ ਮਹਾਂ ਪਾਪ ਹੈ ਅਤੇ ਸਰਕਾਰਾਂ ਨਾਲ ਸੰਘਰਸ਼ ਕਰੋ ਤਾਂ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਈਆਂ ਜਾ ਸਕਣ ਅਤੇ ਖੁਦਕੁਸ਼ੀਆਂ ਦਾ ਰੁਝਾਨ ਬੰਦ ਹੋ ਸਕੇ। ਕਿਸਾਨ ਨੇਤਾਵਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਮੰਗ ਕੀਤੀ ਹੈ ਕਿ ਉਕਤ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜੀਵੇ ਅਤੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।

ਡੀਐਸਪੀ ਨੇ ਦੱਸਿਆ ਕਿ ਪਿੰਡ ਕੋਟਧਰਮੂ ਦੇ ਕਿਸਾਨ ਗੁਰਜੰਟ ਸਿੰਘ ਨੇ ਖੁਦਕੁਸ਼ੀ ਕੀਤੀ ਹੈ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details