ਪੰਜਾਬ

punjab

ਬਿਨਾਂ ਪਰਾਲੀ ਸਾੜੇ ਅਤੇ ਕਣਕ ਦੀ ਬਿਜਾਈ 'ਚ ਜੁੱਟੇ ਪਿੰਡ ਘਰਾਂਗਣਾ ਦੇ ਕਿਸਾਨ

By

Published : Nov 6, 2019, 1:16 PM IST

ਜਿਥੇ ਇੱਕ ਪਾਸੇ ਕਿਸਾਨ ਪਰਾਲੀ ਦੀ ਸਮੱਸਿਆ ਦਾ ਕੋਈ ਠੋਸ ਹੱਲ ਨਾ ਮਿਲਣ ਨੂੰ ਕਾਰਨ ਦੱਸਦੇ ਹੋਏ ਪਰਾਲੀ ਸਾੜ ਰਹੇ ਹਨ, ਉਥੇ ਹੀ ਦੂਜੇ ਪਾਸੇ ਮਾਨਸਾ ਦੇ ਪਿੰਡ ਘਰਾਂਗਣਾ ਦੇ ਕਈ ਕਿਸਾਨ ਬਿਨ੍ਹਾਂ ਪਰਾਲੀ ਨੂੰ ਸਾੜੇ ,ਹੈਪੀ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਸਿੱਧੀ ਬਿਜਾਈ ਕਰਨ ਨਾਲ ਫਸਲ ਦੇ ਝਾੜ 'ਚ ਕਿਸੇ ਤਰ੍ਹਾਂ ਦਾ ਫ਼ਰਕ ਨਹੀਂ ਪੈਂਦਾ।

ਫੋਟੋ

ਮਾਨਸਾ : ਸੂਬੇ ਵਿੱਚ ਪਰਾਲੀ ਦੀ ਸੱਮਸਿਆ ਨੂੰ ਮਜ਼ਬੂਰੀ ਦੱਸਦੇ ਹੋਏ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ 12 ਪਿੰਡਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੀਰੋ ਬਰਨਿੰਗ ਦੀ ਸ਼੍ਰੇਣੀ ਦੇ ਵਿੱਚ ਸ਼ਾਮਲ ਕੀਤਾ ਗਿਆ ਹੈ।

ਵੇਖੋ ਵੀਡੀਓ

ਜ਼ੀਰੋ ਬਰਨਿੰਗ ਦੀ ਸ਼੍ਰੇਣੀ 'ਚ ਸ਼ਾਮਲ ਇੱਕ ਪਿੰਡ ਹੈ ਘਰਾਂਗਣਾ। ਇਥੇ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਅਤੇ ਹੈਪੀ ਸੀਡਰ ਦੀ ਮਦਦ ਨਾਲ ਖੇਤਾਂ 'ਚ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ।
ਇਨ੍ਹਾਂ ਕਿਸਾਨਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਿਥੇ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਦੂਜੇ ਪਾਸੇ ਉਪਜਾਊ ਮਿੱਟੀ 'ਚ ਅਗਲੀ ਫਸਲ ਲਈ ਜ਼ਰੂਰੀ ਤੱਤ ਅਤੇ ਮਿੱਤਰ ਕੀੜੇ ਵੀ ਖ਼ਤਮ ਹੋ ਜਾਂਦੇ ਹਨ। ਇਸ ਨਾਲ ਉਪਜਾਊ ਮਿੱਟੀ ਦੀ ਸਮਰਥਾ ਘੱਟ ਜਾਂਦੀ ਹੈ। ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਣਕ ਦੀ ਫਸਲ ਦੀ ਸਿੱਧੀ ਬਿਜਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਜੇਕਰ ਪਰਾਲੀ ਸਾੜੇ ਬਿਨ੍ਹਾਂ ਹੀ ਹੈਪੀ ਸੀਡਰ ਦੀ ਮਦਦ ਨਾਲ ਕਣਕ ਦੀ ਸਿੱਧੀ ਬਿਜਾਈ ਕਰ ਸਕਦਾ ਹੈ।

ਇਸ ਨਾਲ ਫਸਲ ਦੇ ਝਾੜ 'ਚ ਕਿਸੇ ਤਰ੍ਹਾਂ ਦਾ ਫਰਕ ਨਹੀਂ ਪਵੇਗਾ ਸਗੋਂ ਵੱਧ ਝਾੜ ਮਿਲੇਗਾ। ਇਸ ਪਿੰਡ ਦੇ ਕਿਸਾਨ ਬਲਵਿੰਦਰ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਰਾਲੀ ਨੂੰ ਵੀ ਖੇਤਾਂ 'ਚ ਮਿਕਸ ਕਰ ਦਿੰਦੇ ਹਨ। ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਮਦਦ ਦਾ ਭਰੋਸਾ ਦਿੰਦੇ ਹੋਏ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ :550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਦੂਜੇ ਪਾਸੇ ਛੋਟੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਭੇਜ ਰਹੇ ਹਨ ਪਰ ਛੋਟੇ ਕਿਸਾਨਾਂ ਕੋਲ ਸੰਦ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦੇ ਲਈ ਉਨ੍ਹਾਂ ਨੂੰ ਹੈਪੀਸੀਡਰ ਵੀ ਕਿਰਾਏ ਤੇ ਲੈਣਾ ਪੈਂਦਾ ਹੈ। ਪਰਾਲੀ ਦੀਆਂ ਗੱਠਾਂ ਬਣਵਾਉਣ ਲਈ ਵੀ ਉਨ੍ਹਾਂ ਨੂੰ ਖ਼ੁਦ ਹੀ ਖ਼ਰਚਾ ਦੇਣਾ ਪੈਂਦਾ ਹੈ। ਪੈਸੇ ਉਨ੍ਹਾਂ ਵਿਭਾਗ ਨੂੰ ਅਪੀਲ ਕੀਤੀ ਕਿ ਛੋਟੇ ਕਿਸਾਨਾਂ ਨੂੰ ਵੀ ਸੰਦ ਉਪਲੱਬਧ ਕਰਵਾਏ ਜਾਣ।

Intro:ਜਿੱਥੇ ਕਿਸਾਨ ਪਰਾਲੀ ਦਾ ਕੋਈ ਹੱਲ ਨਾ ਹੋਣਾ ਦੱਸ ਕੇ ਧੜਾਧੜ ਪਰਾਲੀ ਨੂੰ ਅੱਗ ਲਾ ਰਹੇ ਨੇ ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਕਈ ਉੱਦਮੀ ਕਿਸਾਨ ਅਜਿਹੇ ਹਨ ਜੋ ਬਿਨਾਂ ਪਰਾਲੀ ਨੂੰ ਅੱਗ ਲਾਇਆਂ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ ਉਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਹੋਰ ਵੀ ਕਿਸਾਨ ਸਿੱਧੀ ਬਿਜਾਈ ਕਰਨ ਤਾਂ ਇਸ ਦੇ ਝਾੜ ਦਾ ਕੋਈ ਅਸਰ ਨਹੀਂ ਪਵੇਗਾ ਅਤੇ ਕਣਕ ਦਾ ਝਾੜ ਵੀ ਜ਼ਿਆਦਾ ਨਿਕਲੇਗਾ


Body:ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਮਾਨਸਾ ਜ਼ਿਲ੍ਹੇ ਪ੍ਰਸ਼ਾਸਨ ਵੱਲੋਂ ਬਾਰਾਂ ਪਿੰਡਾਂ ਨੂੰ ਜ਼ੀਰੋ ਬਰਨਿੰਗ ਦੇ ਵਿੱਚ ਰੱਖਿਆ ਗਿਆ ਹੈ ਜੋ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਇਨ੍ਹਾਂ ਪਿੰਡਾਂ ਵਿੱਚ ਇੱਕ ਪਿੰਡ ਹੈ ਘਰਾਂਗਣਾ ਜਿੱਥੇ ਕਿ ਕਿਸਾਨ ਜ਼ਿਆਦਾਤਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਏ ਬਿਨਾਂ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਉੱਥੇ ਹੀ ਸਾਡੀ ਜ਼ਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਜਿਸ ਨਾਲ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਉਨ੍ਹਾਂ ਹੋਰ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇਸ ਦੇ ਝਾੜ ਦਾ ਕੋਈ ਅਸਰ ਨਹੀਂ ਪਵੇਗਾ ਅਤੇ ਝਾੜ ਜ਼ਿਆਦਾ ਨਿਕਲੇਗਾ ਕਿਸਾਨ ਬਲਵਿੰਦਰ ਸਿੰਘ ਦਰਸ਼ਨ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਉਹ ਸਿੱਧੀ ਬਿਜਾਈ ਕਰ ਦਿੰਦੇ ਹਨ ਅਤੇ ਕਣਕ ਦੇ ਝਾੜ ਵੀ ਜ਼ਿਆਦਾ ਨਿਕਲਦਾ ਹੈ ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਵਿੱਚ ਹੀ ਮਿਕਸ ਕਰ ਦਿੰਦੇ ਹਾਂ ਅਤੇ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਣਦੀ ਹੈ ਅਗਾਂਹਵਧੂ ਕਿਸਾਨਾਂ ਨੇ ਹੋਰ ਵੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਾਡੀ ਸਾਡੇ ਪਿੰਡ ਦੇ ਕਿਸੇ ਵੀ ਕਿਸਾਨ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਉਹ ਕਰਨ ਦੇ ਲਈ ਤਿਆਰ ਹਨ ਪਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੱਸ ਦੇਵੇ ਕਿ ਇਸ ਪਿੰਡ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਲਈ ਸਨਮਾਨਿਤ ਕੀਤਾ ਗਿਆ ਹੈ

ਬਾਈਟ ਕਿਸਾਨ ਬਲਵਿੰਦਰ ਸਿੰਘ ਨੈਸ਼ਨਲ ਐਵਾਰਡ ਸਨਮਾਨਿਤ ਭਾਰਤ ਸਰਕਾਰ

ਬਾਈਟ ਕਿਸਾਨ ਦਰਸ਼ਨ ਸਿੰਘ ਘਰਾਂਗਣਾ

ਉਧਰ ਛੋਟੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਭੇਜ ਰਹੇ ਹਨ ਪਰ ਛੋਟੇ ਕਿਸਾਨਾਂ ਕੋਲ ਸੰਦ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦੇ ਲਈ ਉਨ੍ਹਾਂ ਨੂੰ ਹੈਪੀਸੀਡਰ ਵੀ ਕਿਰਾਏ ਤੇ ਲੈਣਾ ਪੈਂਦਾ ਹੈ ਅਤੇ ਗੱਠਾਂ ਬਣਵਾਉਣ ਲਈ ਵੀ ਪੱਲਿਓਂ ਪੈਸੇ ਦੇਣੇ ਪੈਂਦੇ ਹਨ ਉਨ੍ਹਾਂ ਵਿਭਾਗ ਨੂੰ ਅਪੀਲ ਕੀਤੀ ਕਿ ਛੋਟੇ ਕਿਸਾਨਾਂ ਨੂੰ ਵੀ ਸੰਦ ਉਪਲੱਬਧ ਕਰਵਾਏ ਜਾਣ

ਬਾਈਟ ਗੁਰਚੇਤ ਸਿੰਘ ਛੋਟਾ ਕਿਸਾਨ

Report Kuldip Dhaliwal Mansa


Conclusion:

ABOUT THE AUTHOR

...view details