ਪੰਜਾਬ

punjab

'ਕਿਸਾਨ ਬਚਾਓ ਦੇਸ਼ ਬਚਾਓ ਦਿਵਸ' ਮੌਕੇ ਕਿਸਾਨਾਂ ਦਾ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ

By

Published : May 28, 2020, 11:55 AM IST

ਕਿਸਾਨ ਬਚਾਓ ਦੇਸ਼ ਬਚਾਓ ਦਿਵਸ ਮੌਕੇ ਕਿਸਾਨਾਂ ਨੇ ਜ਼ਿਲ੍ਹਾ ਪੱਧਰ ਉੱਤੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਰਾਹਤ ਪੈਕੇਜ ਅਤੇ ਝੋਨੇ ਦੀ ਲਵਾਈ ਇੱਕ ਜੂਨ ਤੋਂ ਸ਼ੁਰੂ ਕੀਤੀ ਜਾਵੇ।

ਫ਼ੋਟੋ।
ਫ਼ੋਟੋ।

ਮਾਨਸਾ: ਕਿਸਾਨ ਬਚਾਓ ਦੇਸ਼ ਬਚਾਓ ਦਿਵਸ ਮੌਕੇ ਕੁੱਲ ਹਿੰਦ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜ਼ਿਲ੍ਹਾ ਹੈੱਡ ਕੁਆਰਟਰ ਉੱਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ।

ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਰਾਹਤ ਪੈਕੇਜ ਅਤੇ ਝੋਨੇ ਦੀ ਲਵਾਈ ਇੱਕ ਜੂਨ ਤੋਂ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਵੀ ਜਲਦ ਲਾਗੂ ਕੀਤਾ ਜਾਵੇ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਵੇਖੋ ਵੀਡੀਓ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਪਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਚਲੇ ਗਏ ਹਨ ਜਿਸ ਕਾਰਨ ਝੋਨਾ ਲਾਉਣ ਦੇ ਲਈ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਇਸ ਵਾਰ ਇੱਕ ਜੂਨ ਤੋਂ ਸ਼ੁਰੂ ਕੀਤੀ ਜਾਵੇ ਤਾਂ ਕਿ ਸਾਰੇ ਕਿਸਾਨ ਆਸਾਨੀ ਨਾਲ ਝੋਨਾ ਲਾ ਸਕਣ। ਇਸ ਤੋਂ ਇਲਾਵਾ ਬਿਜਲੀ 16 ਘੰਟੇ ਦਿੱਤੀ ਜਾਵੇ।

ਪੰਜਾਬ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਜੋ ਰਾਹਤ ਪੈਕੇਜ ਜਾਰੀ ਕੀਤਾ ਗਿਆ ਹੈ ਉਸ ਨੂੰ ਕਿਸਾਨਾਂ, ਮਜ਼ਦੂਰਾਂ ਦੇ ਵਿੱਚ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਮਰਥਨ ਮੁੱਲ ਦਿੱਤਾ ਜਾਵੇ।

ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਜਿਵੇਂ ਕਿ ਕਰਜ਼ ਮਾਫ਼ੀ ਦੀ ਮੰਗ ਨੂੰ ਪਹਿਲ ਦੇ ਆਧਾਰ ਉੱਤੇ ਕਰਜ਼ੇ ਉੱਤੇ ਲੀਕ ਮਾਰ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।

ਕ੍ਰਾਂਤੀਕਾਰੀ ਯੂਨੀਅਨ ਦੇ ਨੇਤਾ ਭਜਨ ਸਿੰਘ ਘੁਮਾਣ ਨੇ ਕਿਹਾ ਕਿ ਕੇਂਦਰ ਸਰਕਾਰ 60 ਸਾਲ ਤੋਂ ਉੱਪਰ ਦੇ ਕਿਸਾਨ ਮਰਦ ਅਤੇ ਔਰਤਾਂ ਨੂੰ ਪੈਨਸ਼ਨ ਜਾਰੀ ਕਰੇ। ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰੇ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਨਸਾਂ ਦੇ ਭਾਅ ਮਿਲ ਸਕਣ।

ABOUT THE AUTHOR

...view details