ਪੰਜਾਬ

punjab

ਮੋਟਰ ਕੁਨੈਕਸ਼ਨ ਲਗਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

By

Published : Sep 15, 2022, 5:23 PM IST

ਮੋਟਰ ਕੁਨੈਕਸ਼ਨਾਂ ਦੇ ਡਿਮਾਂਡ ਨੋਟਿਸ ਕੱਟੇ ਜਾਣ ਅਤੇ ਐਸਟੀਮੇਟ ਲੱਗਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਨਾ ਮਿਲਣ ਕਾਰਨ ਕਿਸਾਨਾਂਣੇ ਰੋਸ ਪ੍ਰਦਰਸ਼ਨ ਕਰ ਆਮ ਆਦਮੀ ਪਾਰਟੀ ਦੇ ਵੱਖ-ਵੱਖ ਨੁਮਾਇੰਦਿਆਂ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜ ਕੇ ਤੁਰੰਤ ਮੋਟਰ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ।Farmers protest over the demand for motor connection.Farmers protest in Mansa.

Farmers protest in Mansa demanding motor connection
Farmers protest in Mansa demanding motor connection

ਮਾਨਸਾ: ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿਚ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਜਾਰੀ ਨਾ ਹੋਣ ਦੇ ਰੋਸ ਵੱਜੋਂ ਕਿਸਾਨਾਂ ਵੱਲੋਂ ਜ਼ਿਲ੍ਹਾ ਕਚਹਿਰੀ ਦੇ ਵਿਚ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਵੱਖ-ਵੱਖ ਨੁਮਾਇੰਦਿਆਂ ਨੂੰ ਮੰਗ ਪੱਤਰ ਦੇ ਕੇ ਤੁਰੰਤ ਸਰਕਾਰ ਤੋਂ ਮੋਟਰ ਕੁਨੈਕਸ਼ਨ ਜਾਰੀ ਕਰਨ ਦੀ ਮੰਗ ਕੀਤੀ ਹੈ।Farmers protest in Mansa.



Farmers protest in Mansa demanding motor connection




ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ 1 ਹਜ਼ਾਰ ਦੇ ਕਰੀਬ ਅਜਿਹੇ ਕਿਸਾਨ ਹਨ। ਜਿਨ੍ਹਾਂ ਵੱਲੋਂ ਸਰਕਾਰ ਨੂੰ 10 ਸਾਲ ਪਹਿਲਾਂ ਸਕਿਉਰਿਟੀ ਭਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਡਿਮਾਂਡ ਨੋਟਿਸ ਕੱਟੇ ਜਾਣ ਅਤੇ ਐਸਟੀਮੇਟ ਲੱਗਣ ਦੇ ਬਾਅਦ ਵੀ ਅਜੇ ਤੱਕ ਉਨ੍ਹਾਂ ਨੂੰ ਮੋਟਰ ਕੁਨੈਕਸ਼ਨ ਜਾਰੀ ਨਹੀਂ ਹੋਏ।Farmers protest in Mansa.

ਜਿਸ ਕਾਰਨ ਛੋਟੇ ਕਿਸਾਨਾਂ ਨੂੰ ਮਜ਼ਬੂਰੀ ਵੱਸ ਡੀਜ਼ਲ ਫੂਕ ਕੇ ਆਪਣੀਆਂ ਫਸਲਾਂ ਨੂੰ ਪਾਣੀ ਦੇਣਾ ਪੈ ਰਿਹਾ ਹੈ। ਕਿਸਾਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਤੇ ਪਾਵਰਕਾਮ ਦੇ ਐਕਸੀਅਨ ਨੂੰ ਵਾਰ-ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਕਿਸਾਨਾਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਮਿਲਿਆ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਉਨ੍ਹਾਂ ਨੂੰ ਮੋਟਰ ਕੁਨੈਕਸ਼ਨ ਜਾਰੀ ਕੀਤੇ ਜਾਣ ਨਹੀਂ ਮਜ਼ਬੂਰੀ ਵੱਸ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪਵੇਗਾ।

ਇਹ ਵੀ ਪੜ੍ਹੋ:ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫ਼ਗਾਨਿਸਤਾਨ ਤੋਂ ਬਾਹਰ ਭੇਜਣ 'ਤੇ ਪਾਬੰਦੀ, SGPC ਨੇ ਸਰਕਾਰ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

ABOUT THE AUTHOR

...view details