ਮਾਨਸਾ:ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਸਮੇਂ-ਸਮੇਂ ‘ਤੇ ਕਿਸਾਨਾਂ ਨੂੰ ਜਾਗਰੂਕ ਕਰਦੇ ਰਹਿੰਦੇ ਹਨ ਜਿਸਦੇ ਚੱਲਦਿਆਂ ਕਿਸਾਨ ਕੁਲਵੰਤ ਸਿੰਘ ਨੇ ਵੀ ਉਨ੍ਹਾਂ ਦੀ ਇਸ ਤਕਨੀਕ ਨੂੰ ਅਪਣਾਇਆ ਹੈ।
ਕਿਸਾਨ ਨੇ ਪਾਣੀ ਦੀ ਬੱਚਤ ਦਾ ਲੱਭਿਆ ਇਹ ਨਵਾਂ ਤੋੜ ਕਿਸਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਖੇਤ ਵਿੱਚ ਡੇਢ ਕਨਾਲ ‘ਚ ਤਲਾਬ ਪੁੱਟ ਕੇ ਮੀਂਹ ਦੇ ਪਾਣੀ ਨੂੰ ਸਟੋਰ ਕੀਤਾ ਜਾਂਦਾ ਹੈ ਅਤੇ ਉਸ ਤੋਂ ਬਾਅਦ ਆਪਣੀਆਂ ਫਸਲਾਂ ਨੂੰ ਮੀਂਹ ਦੇ ਪਾਣੀ ਨਾਲ ਹੀ ਸਿੰਚਾਈ ਕਰਦਾ ਹੈ। ਕਿਸਾਨ ਨੇ ਦੱਸਿਆ ਕਿ ਉਹ ਖੇਤਾਂ ਵਿਚ ਕਿਸੇ ਵੀ ਪ੍ਰਕਾਰ ਦੀ ਕੀਟਨਾਸ਼ਕ ਦਵਾਈ ਦਾ ਛਿੜਕਾਅ ਨਹੀਂ ਕਰਦਾ ਜਿਸ ਨਾਲ ਉਸਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਆਪਣੀ ਫਸਲ ‘ਤੇ ਕਿਸੇ ਵੀ ਤਰ੍ਹਾਂ ਦੀ ਕੀਟਨਾਸ਼ਕ ਦਵਾਈ ਦਾ ਛਿੜਕਾਅ ਨਹੀਂ ਕਰਦਾ ਜਿਸ ਕਾਰਨ ਉਸ ਦੀ ਫਸਲ ਦਾ ਝਾੜ ਵੀ ਚੰਗਾ ਨਿਕਲਦਾ ਹੈ ਅਤੇ ਉਸ ਦੀ ਖੇਤੀ ਵੀ ਆਰਗੈਨਿਕ ਹੈ। ਕਿਸਾਨ ਨੇ ਕਿਹਾ ਕਿ ਉਸ ਨੇ ਹੋਰ ਵੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਪਣੇ ਖੇਤ ਵਿੱਚ ਤਲਾਬ ਜ਼ਰੂਰ ਪੱਟਣ ਤਾਂ ਕਿ ਮੀਂਹ ਦੇ ਪਾਣੀ ਨੂੰ ਸੰਭਾਲ ਕੇ ਖੇਤਾਂ ਦੀ ਸਿੰਚਾਈ ਕਰ ਸਕੀਏ।
ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਪਾਣੀ ਦੀ ਸੰਭਾਲ ਅਤੇ ਆਰਗੈਨਿਕ ਖੇਤੀ ਕਰਨ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਜਿਸ ਤੋਂ ਪ੍ਰੇਰਿਤ ਹੋ ਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਝੇਰਿਆਂਵਾਲੀ ਦੇ ਕਿਸਾਨ ਕੁਲਵੰਤ ਸਿੰਘ ਨੇ ਵਧੀਆ ਉਪਰਾਲਾ ਕੀਤਾ ਹੈ ਅਤੇ ਆਪਣੇ ਖੇਤ ਦੇ ਵਿਚ ਤਲਾਬ ਪੁੱਟ ਕੇ ਮੀਂਹ ਦੇ ਪਾਣੀ ਨੂੰ ਸਟੋਰ ਕਰਦਾ ਹੈ।
ਇਹ ਵੀ ਪੜ੍ਹੋ:ਕਿਸਾਨਾਂ ਨੇ ਭਜਾਇਆ ਭਾਜਪਾ ਪੰਜਾਬ ਪ੍ਰਧਾਨ