ਪੰਜਾਬ

punjab

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਰੇਲਵੇ ਟਰੈਕ ਜਾਮ

By

Published : Oct 18, 2021, 3:11 PM IST

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਰੇਲਵੇ ਟਰੈਕ ਜਾਮ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

ਮਾਨਸਾ:ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਦੇ ਵਿੱਚ ਰੇਲਾਂ ਰੋਕਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਅਤੇ ਲਖੀਮਪੁਰ ਖੀਰੀ ਯੂਪੀ ਦੇ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤਾ ਰੇਲਵੇ ਟਰੈਕ ਜਾਮ

ਜਿਨ੍ਹਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਦੇ ਲਈ ਕਿਸਾਨਾਂ ਨੇ ਦੇਸ਼ ਭਰ ਦੇ ਵਿਚ ਰੇਲਾਂ ਜਾਮ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਯੂ ਪੀ ਦੇ ਗ੍ਰਹਿ ਰਾਜ ਮੰਤਰੀ ਤੂੰ ਅਸਤੀਫ਼ਾ ਲੈ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ। ਜਦੋਂ ਤੱਕ ਕਿਸਾਨਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ। ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।

ABOUT THE AUTHOR

...view details