ਪੰਜਾਬ

punjab

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਮੁਆਵਜ਼ੇ ਦਾ ਐਲਾਨ

By

Published : Oct 20, 2020, 9:55 PM IST

ਮਾਨਸਾ ਰੇਲਵੇ ਲਾਈਨਾਂ 'ਤੇ ਧਰਨੇ ਦੌਰਾਨ ਕਿਸਾਨ ਜੁਗਰਾਜ ਸਿੰਘ ਦੀ ਹੋਈ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਪੀੜਤ ਪਰਿਵਾਰ ਨੂੰ ਤਿੰਨ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਮ੍ਰਿਤਕ ਦੇ ਮੁੰਡੇ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ।

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਤਿੰਨ ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਾਨਸਾ: ਪਿਛਲੇ ਦਿਨੀਂ ਸਥਾਨਕ ਰੇਲਵੇ ਸਟੇਸ਼ਨ 'ਤੇ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨ ਜੁਗਰਾਜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਗੁੜੱਦੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮੰਗਲਵਾਰ ਨੂੰ ਪੀੜਤ ਪਰਿਵਾਰ ਦੀ ਮਦਦ ਲਈ ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਆਸ਼ਰਿਤਾਂ ਨੂੰ 3 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਤਹਿਸੀਲਦਾਰ ਅਮਰਜੀਤ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਡੀਸੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਪੀੜਤ ਪਰਿਵਾਰ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਸ 'ਤੇ ਸਰਕਾਰ ਨੇ ਪੀੜਤ ਪਰਿਵਾਰ ਲਈ 3 ਲੱਖ ਰੁਪਏ ਮੁਆਵਜ਼ਾ ਅਤੇ ਮ੍ਰਿਤਕ ਦੇ ਬੇਟੇ ਨੂੰ ਆਊਟ-ਸੋਰਸਿੰਗ ਪ੍ਰਣਾਲੀ ਰਾਹੀਂ ਯੋਗਤਾ ਅਨੁਸਾਰ ਡੀ.ਸੀ. ਦਫ਼ਤਰ ਵਿਖੇ ਰੱਖੇ ਜਾਣ ਸਬੰਧੀ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਗੁਰਮੀਤ ਸਿੰਘ ਬਰਾੜ ਅਤੇ ਡੀ.ਐਸ.ਪੀ. (ਡੀ) ਸਰਬਜੀਤ ਸਿੰਘ ਦੀ ਹਾਜ਼ਰੀ ਵਿੱਚ ਮ੍ਰਿਤਕ ਕਿਸਾਨ ਦੇ ਮੁੰਡੇ ਬਖਸ਼ੀਸ਼ ਸਿੰਘ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਅਤੇ ਬਾਕੀ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਮ੍ਰਿਤਕ ਨਮਿਤ ਅੰਤਿਮ ਅਰਦਾਸ ਮੌਕੇ ਵਾਰਸਾਂ ਨੂੰ ਸੌਂਪਿਆ ਜਾਵੇਗਾ।

ਤਹਿਸੀਲਦਾਰ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਬੁੱਧਵਾਰ ਨੂੰ ਪਰਿਵਾਰ ਵੱਲੋਂ ਅੰਤਿਮ ਸਸਕਾਰ ਕੀਤਾ ਜਾਵੇਗਾ।

ABOUT THE AUTHOR

...view details